ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜੀਤ ਫੇਕ ਐਨਕਾਊਂਟਰ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਵਾਰ ਕੀਤਾ ਹੈ। ਸੁਖਬੀਰ ਨੇ ਕਿਹਾ ਹੈ ਕਿ ਕੈਪਟਨ ਨੇ ਆਪਣੇ ਨਿਜੀ ਹਿੱਤਾਂ ਲਈ ਇਸ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰਵਾਇਆ ਹੈ।
ਉਨ੍ਹਾਂ 'ਤੇ ਆਪਣੇ 'ਤੇ ਲੱਗੇ ਦੋਸ਼ਾਂ ਸਬੰਧੀ ਬੋਲਦਿਆਂ ਕਿਹਾ ਕਿ ਇਸ ਕੇਸ ਦਾ ਸਿੱਧਾ ਸਬੰਧ ਜੇਲ ਮੰਤਰਾਲੇ ਨਾਲ ਹੈ ਅਤੇ ਉਨ੍ਹਾਂ ਨੇ ਦੋਸ਼ੀਆਂ ਨੂੰ ਬਚਾਉਣ ਦੀ ਕੋਈ ਕੋਸ਼ਿਸ਼ ਨਹੀਂ ਕੀਤੀ। ਸੁਖਬੀਰ ਨੇ ਕਿਹਾ ਕਿ ਇਸ ਕੇਸ ਦੇ 4 ਪੁਲਸ ਅਫਸਰਾਂ ਨੂੰ ਮੁਆਫੀ ਦੇਣ ਦਾ ਮੁੱਦਾ ਉਹ ਚੁੱਕਣਗੇ। ਇਸ ਤੋਂ ਇਲਾਵਾ ਬਿੱਟੂ ਕਤਲਕਾਂਡ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਸ ਦੇ ਕਤਲ ਲਈ ਪੰਜਾਬ ਸਰਕਾਰ ਦੀ ਜ਼ਿੰਮੇਵਾਰ ਹੈ ਅਤੇ ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਜਾਂ ਸੀਟਿੰਗ ਜੱਜ ਤੋਂ ਹੋਣੀ ਚਾਹੀਦੀ ਹੈ।
ਸਿਵਲ ਹਸਪਤਾਲ ਦਾ ਐੱਮ. ਓ. 10000 ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
NEXT STORY