ਮੋਹਾਲੀ (ਰਾਣਾ) : 11 ਦਸੰਬਰ ਨੂੰ ਪੰਜਾਬ ਦੇ ਸਾਬਕਾ ਡਿਪਟੀ ਸੀ. ਐੱਮ. ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਮੋਹਾਲੀ ਵਿਚ ਦਿੱਤੇ ਗਏ ਡੇਰਾਬੱਸੀ ਹਲਕੇ ਵਿਚ ਗ਼ੈਰ-ਕਾਨੂੰਨੀ ਤਰੀਕੇ ਨਾਲ ਵਸੂਲੇ ਜਾ ਰਹੇ ਗੁੰਡਾ ਟੈਕਸ ਦੇ ਖਿਲਾਫ ਜ਼ਿਲਾ ਪ੍ਰਸ਼ਾਸਨ ਨੂੰ ਦਿੱਤੇ ਗਏ ਮੰਗ ਪੱਤਰ 'ਤੇ ਐਕਸ਼ਨ ਲੈਂਦੇ ਹੋਏ ਜ਼ਿਲਾ ਪ੍ਰਸ਼ਾਸਨ ਵਲੋਂ ਮਾਮਲੇ ਵਿਚ ਤੁਰੰਤ ਇਨਕੁਆਰੀ ਮਾਰਕ ਕਰ ਦਿੱਤੀ ਗਈ ਸੀ, ਜਿਸ ਦੀ ਜਾਂਚ ਰਿਪੋਰਟ ਸਬੰਧਤ ਅਧਿਕਾਰੀਆਂ ਵੱਲੋਂ ਜ਼ਿਲਾ ਪ੍ਰਸ਼ਾਸਨ ਵਿਚ ਸਬਮਿਟ ਕੀਤੀ ਜਾ ਚੁੱਕੀ ਹੈ, ਜਿਸ ਦਾ ਖੁਲਾਸਾ ਛੇਤੀ ਮੋਹਾਲੀ ਦੇ ਡਿਪਟੀ ਕਮਿਸ਼ਨਰ ਵਲੋਂ ਕਰ ਦਿੱਤਾ ਜਾਵੇਗਾ।
ਉਥੇ ਹੀ ਡੇਰਾਬੱਸੀ ਹਲਕੇ ਦੇ ਵਿਧਾਇਕ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਗੁੰਡਾ ਟੈਕਸ ਕਾਂਗਰਸ ਸਰਕਾਰ ਵਲੋਂ ਹੀ ਵਸੂਲਿਆ ਜਾ ਰਿਹਾ ਹੈ। ਉਹ ਆਪਣੇ ਹੀ ਲੋਕਾਂ ਖਿਲਾਫ ਕਿਵੇਂ ਰਿਪੋਰਟ ਤਿਆਰ ਕਰ ਸਕਦੀ ਹੈ ਪਰ ਫਿਰ ਵੀ ਜੋ ਰਿਪੋਰਟ ਪ੍ਰਸ਼ਾਸਨ ਦੇ ਅਫਸਰਾਂ ਨੇ ਤਿਆਰ ਕੀਤੀ ਹੈ ਉਸ ਨੂੰ ਵੀ ਇਕ ਵਾਰ ਜ਼ਰੂਰ ਵੇਖਾਂਗੇ। ਜੇਕਰ ਉਸ ਵਿਚ ਵੀ ਗੁੰਡਾ ਟੈਕਸ ਵਸੂਲਣ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਨ੍ਹਾਂ ਵਲੋਂ ਫਿਰ ਤੋਂ ਜ਼ਿਲਾ ਪ੍ਰਸ਼ਾਸਨ ਦਾ ਦਰਵਾਜ਼ਾ ਨਹੀਂ ਖੜਕਾਇਆ ਜਾਵੇਗਾ, ਕਿਉਂਕਿ ਉਹ ਹੁਣ ਸਿੱਧੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਅਤੇ ਹਾਈਕੋਰਟ ਵਿਚ ਜਾਣ ਦੀ ਤਿਆਰੀ ਕਰ ਰਹੇ ਹਨ।
...ਜਦੋਂ ਕੈਪਟਨ ਦੇ ਐੱਮ.ਪੀ ਨੇ ਵਿਆਹ ’ਚ ਲਗਾਇਆ ਅਖਾੜਾ (ਵੀਡੀਓ)
NEXT STORY