ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦਿਆਂ ਖੂਬ ਰਗੜੇ ਲਾਏ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਅੱਜ ਕੈਪਟਨ ਸਰਕਾਰ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰ ਰਹੀ ਹੈ ਪਰ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਸਾਫ ਕਿਹਾ ਸੀ ਕਿ ਉਹ ਏ. ਪੀ. ਐਮ. ਸੀ. ਐਕਟ 'ਚ ਸੋਧ ਕਰਨਗੇ ਅਤੇ ਉਨ੍ਹਾਂ ਦੀ ਸਰਕਾਰ 'ਚ ਇਹ ਲਾਗੂ ਵੀ ਹੋਇਆ।
ਇਹ ਵੀ ਪੜ੍ਹੋ : ਮੋਹਾਲੀ 'ਚ ਫਿਰ 'ਕੋਰੋਨਾ' ਦਾ ਕੋਹਰਾਮ, 15 ਨਵੇਂ ਕੇਸ ਆਏ ਸਾਹਮਣੇ, ਇਕ ਦੀ ਮੌਤ
ਸੁਖਬੀਰ ਨੇ ਕਿਹਾ ਕਿ ਅਕਾਲੀ ਦਲ ਕਿਸਾਨਾਂ ਨਾਲ ਜੁੜੀ ਪਾਰਟੀ ਹੈ ਅਤੇ ਕਿਸਾਨਾਂ ਦਾ ਦਰਦ ਜਾਣਦੀ ਹੈ। ਉਨ੍ਹਾਂ ਕਿਹਾ ਕਿ ਐਮ. ਐਸ. ਪੀ. ਅਤੇ ਇਸ ਦੀ ਖਰੀਦ ਜਿਵੇਂ ਚੱਲਦੀ ਆ ਰਹੀ ਹੈ, ਉਂਝ ਹੀ ਚੱਲੇਗੀ ਅਤੇ ਜੇਕਰ ਕਿਸਾਨੀ ਦੇ ਖਿਲਾਫ ਹੁਣ ਦੀਆਂ ਸਰਕਾਰਾਂ ਜਾਂ ਆਉਣ ਵਾਲੀਆਂ ਸਰਕਾਰਾਂ ਵੱਲੋਂ ਕੋਈ ਕਦਮ ਚੁੱਕਿਆ ਜਾਂਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨਾਂ ਨਾਲ ਮਿਲ ਕੇ ਇਸ ਦੇ ਖਿਲਾਫ਼ ਸੰਘਰਸ਼ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕੈਪਟਨ ਨੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਆਟਾ-ਦਾਲ ਸਕੀਮ ਸੂਬੇ 'ਚ ਬਾਦਲ ਸਰਕਾਰ ਵੱਲੋਂ ਲਿਆਂਦੀ ਗਈ ਸੀ ਪਰ ਕਾਂਗਰਸ ਸਰਕਾਰ ਵੱਲੋਂ ਵੱਡੀ ਗਿਣਤੀ 'ਚ ਨੀਲੇ ਕਾਰਡ ਕੱਟ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਕੈਪਟਨ ਨੇ ਕੀਤੀ ਸੁਰੇਸ਼ ਕੁਮਾਰ ਨਾਲ ਗੱਲ, ਅਸਤੀਫੇ 'ਤੇ ਅਜੇ ਵੀ ਦੁਚਿੱਤੀ
ਉਨ੍ਹਾਂ ਕਿਹਾ ਕਿ ਕੋਰੋਨਾ ਕਾਲ ਦੌਰਾਨ ਜਿਹੜਾ ਰਾਸ਼ਨ ਸੂਬੇ 'ਚ ਕੇਂਦਰ ਸਰਕਾਰ ਵੱਲੋਂ ਭੇਜਿਆ ਜਾ ਰਿਹਾ ਹੈ, ਉਹ ਵੀ ਗਰੀਬਾਂ ਨੂੰ ਨਹੀਂ ਵੰਡਿਆ ਜਾ ਰਿਹਾ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪਤਾ ਹੀ ਨਹੀਂ ਹੈ ਕਿ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਸੂਬੇ ਅੰਦਰ ਕੀ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਇਨ੍ਹਾਂ ਸਾਲਾਂ ਦੌਰਾਨ ਸੂਬੇ ਲਈ ਕੁੱਝ ਨਹੀਂ ਕੀਤਾ, ਸਗੋਂ ਸੂਬੇ ਨੂੰ ਲੁੱਟਿਆ ਜਾ ਰਿਹਾ ਹੈ, ਜੋ ਕਿ ਅਕਾਲੀ ਦਲ ਕਦੇ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ-ਮੋਹਾਲੀ 'ਚ 'ਕੋਰੋਨਾ' ਨੇ ਪਾਇਆ ਭੜਥੂ, ਵੱਡੀ ਗਿਣਤੀ 'ਚ ਨਵੇਂ ਕੇਸਾਂ ਦੀ ਪੁਸ਼ਟੀ
ਸੁਖਬੀਰ ਬਾਦਲ ਦੇ ਯਤਨਾਂ ਸਦਕਾ ਪੰਜਾਬ ਨੂੰ ਵਿਸ਼ੇਸ਼ ਸ਼ਾਹਰਾਹ ਨਾਲ ਜੋੜਿਆ ਜਾਵੇਗਾ : ਮਰਵਾਹ
NEXT STORY