ਨਾਭਾ : ਮੁੱਖ ਮੰਤਰੀ ਦੇ ਜੱਦੀ ਜ਼ਿਲ੍ਹੇ ਪਟਿਆਲਾ ਅਧੀਨ ਪੈਂਦੇ ਨਾਭਾ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਅਕਾਲੀ ਦਲ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਵਜ਼ੀਫ਼ਾ ਘਪਲੇ ਬਾਰੇ ਬੋਲਦਿਆਂ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਚੁਣੌਤੀ ਦਿੱਤੀ।
ਇਹ ਵੀ ਪੜ੍ਹੋ : ਜਗਰਾਓਂ : ਚੜ੍ਹਦੀ ਸਵੇਰ ਸ਼ਰਾਬ ਦੇ ਠੇਕੇ 'ਚ ਵਾਪਰੀ ਵਾਰਦਾਤ, ਮੁਲਾਜ਼ਮ ਦਾ ਨਾ ਚੱਲਿਆ ਜ਼ੋਰ
ਸੁਖਬੀਰ ਬਾਦਲ ਨੇ ਕਿਹਾ ਉਹ ਉਦੋਂ ਤੱਕ ਚੈਨ ਨਾਲ ਨਹੀਂ ਬੈਠਣਗੇ, ਜਦੋਂ ਤੱਕ ਸਾਧੂ ਸਿੰਘ ਧਰਮਸੋਤ ਵੱਲੋਂ ਖਾਧਾ ਗਿਆ ਦਲਿਤ ਬੱਚਿਆਂ ਦੇ ਵਜ਼ੀਫ਼ੇ ਦਾ ਪੈਸਾ ਉਹ ਵਿਆਜ ਸਮੇਤ ਵਾਪਸ ਨਹੀਂ ਕਢਵਾ ਲੈਂਦੇ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਉਹ 3 ਮਹੀਨਿਆਂ ਅੰਦਰ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਜਾਂਚ ਕਰਵਾ ਕੇ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਕਰਨਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹਥਿਆਰਾਂ ਨਾਲ ਲੈਸ 'ਕਾਂਗਰਸੀ ਨੇਤਾ' ਸਾਥੀਆਂ ਸਣੇ ਗ੍ਰਿਫ਼ਤਾਰ
ਉਨ੍ਹਾਂ ਕਿਹਾ ਕਿ ਦਲਿਤ ਬੱਚਿਆਂ ਦਾ ਪੈਸਾ ਖਾ ਕੇ ਸਾਧੂ ਸਿੰਘ ਧਰਮਸੋਤ ਨੇ ਬਹੁਤ ਵੱਡਾ ਪਾਪ ਕੀਤਾ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਰਗੜੇ ਲਾਉਂਦੇ ਹੋਏ ਸੁਖਬੀਰ ਨੇ ਕਿਹਾ ਕਿ ਕੈਪਟਨ ਕਦੇ ਵੀ ਆਪਣੇ ਹਲਕੇ ਦੇ ਲੋਕਾਂ ਦਾ ਹਾਲ ਪੁੱਛਣ ਲਈ ਬਾਹਰ ਨਹੀਂ ਨਿਕਲੇ ਅਤੇ ਪੰਜਾਬ 'ਚ ਕੋਈ ਸਰਕਾਰ ਨਹੀਂ ਹੈ, ਸਗੋਂ ਅਪਰਾਧ ਵੱਧ ਰਿਹਾ ਹੈ, ਨੌਜਵਾਨ ਬੇਰੋਜ਼ਗਾਰ ਹਨ ਅਤੇ ਨਸ਼ਿਆਂ ਦੀ ਦਲਦਲ 'ਚ ਧੱਸ ਰਹੇ ਹਨ, ਜਦੋਂ ਕਿ ਕੈਪਟਨ ਨੂੰ ਇਸ ਦੀ ਕੋਈ ਪਰਵਾਹ ਨਹੀਂ ਹੈ।ਇਹ ਵੀ ਪੜ੍ਹੋ : ਦਰਦਨਾਕ : ਕੁੱਤਿਆਂ ਦੇ ਝੁੰਡ ਨੇ ਵੱਢਦੇ ਹੋਏ ਨੋਚਿਆ ਮਾਸੂਮ ਬੱਚੇ ਦਾ ਮਾਸ, ਅੱਜ ਹੋਵੇਗੀ ਸਰਜਰੀ
ਨਵੰਬਰ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰਾਂ ਬਾਰੇ ਜਾਣਨ ਲਈ ਪੜ੍ਹੋ ਇਹ ਖ਼ਬਰ
NEXT STORY