ਅੰਮ੍ਰਿਤਸਰ(ਪ੍ਰਵੀਨ ਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ 'ਤੇ ਹੋਏ ਜਾਨਲੇਵਾ ਹਮਲੇ ਅਤੇ ਪਿਛਲੇ 7 ਮਹੀਨਿਆਂ 'ਚ ਵਾਪਰੀਆਂ ਵੱਖ-ਵੱਖ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਨਾਂ ਦੀ ਕੋਈ ਵੀ ਚੀਜ਼ ਨਹੀਂ ਹੈ।
ਲੁੱਟਮਾਰ ਅਤੇ ਕਤਲੋਗਾਰਤ ਆਮ ਹੋ ਗਈ ਹੈ। ਪੰਜਾਬ ਸਰਕਾਰ ਕਾਨੂੰਨ ਅਤੇ ਵਿਵਸਥਾ ਨੂੰ ਬਣਾਈ ਰੱਖਣ ਵਿਚ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ। ਉਹ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮਹੀਨਾਵਾਰ ਰਖਵਾਏ ਜਾਂਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਸਮੇਂ ਉਨ੍ਹਾਂ ਦੇ ਨਾਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਹਾਜ਼ਰ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸੀਆ ਸਿੰਘ ਕੁਲਵਿੰਦਰ ਸਿੰਘ ਨੇ ਸਿਰੋਪਾਓ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਉਚੇਚੇ ਤੌਰ 'ਤੇ ਜਾਇਜ਼ਾ ਲਿਆ। ਉਨ੍ਹਾਂ ਨੇ ਕੇਂਦਰੀ ਸਿੱਖ ਅਜਾਇਬ ਘਰ, ਜਿਸ ਨੂੰ ਨਵੀਨਤਮ ਦਿਖ ਦਿੱਤੀ ਜਾ ਰਹੀ ਹੈ, ਦਾ ਵੀ ਜਾਇਜ਼ਾ ਲਿਆ ਅਤੇ ਆਰਟੀਟੈਕ ਦੇ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਨੇ ਲੰਗਰ ਹਾਲ ਦੇ ਚੱਲ ਰਹੇ ਕੰਮਾਂ ਨੂੰ ਵੀ ਵੇਖਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਰੂਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੋਂ ਇਲਾਵਾ ਹੋਰ ਵੀ ਅਧਿਕਾਰੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਅਕਾਲੀ ਜਥਾ ਜ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਕੌਂਸਲਰ ਅਮਰਬੀਰ ਸਿੰਘ ਢੋਟ, ਗੁਰਪ੍ਰੀਤ ਸਿੰਘ ਰੰਧਾਵਾ ਵੀ ਹਾਜ਼ਰ ਸਨ।
ਹੈਰੀਟੇਜ ਸਿਟੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਥੇ ਪੂਰੀ ਤਰ੍ਹਾਂ ਕੰਮ ਠੱਪ ਹੈ ਹਰ ਥਾਂ 'ਤੇ ਗੰਦ ਪਿਆ ਨਜ਼ਰ ਆ ਰਿਹਾ ਹੈ ਅਤੇ ਲਾਈਟਾਂ ਵੀ ਬੰਦ ਹਨ। ਇਸ ਲਈ ਉਨ੍ਹਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਸ ਤੋਂ ਮਾੜੀ ਗੱਲ ਕੀ ਹੋ ਸਕਦੀ ਹੈ ਕਿ ਸਰਕਾਰ ਪੰਜਾਬ ਦੀ ਸ਼ਾਨ ਗਵਾਹ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਪੈਸਾ ਨਾ ਹੋਣ ਦਾ ਬਹਾਨਾ ਬਣਾ ਕੇ ਵਿਕਾਸ ਕੰਮ ਠੱਪ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ 800 ਸਕੂਲ ਬੰਦ ਕਰਨ ਦੇ ਨਾਲ-ਨਾਲ ਸੇਵਾ ਕੇਂਦਰ ਵੀ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਨੂੰ ਕਾਮੇਡੀ ਸ਼ੋਅ ਦੇ ਤੌਰ 'ਤੇ ਲੈ ਰਿਹਾ ਹੈ ਜੋ ਪੰਜਾਬ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਰਾਕ 'ਚ ਕੁਝ ਨੌਜਵਾਨਾਂ ਦੀ ਮੌਤ ਹੋਈ ਹੈ ਜਿਨ੍ਹਾਂ ਦੀ ਪਛਾਣ ਲਈ ਡੀ.ਐੱਨ.ਏ. ਟੈਸਟ ਕੇਂਦਰ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ।
ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਦੇ ਪੁੱਤਰ ਪਰਮਿੰਦਰ ਸਿੰਘ 'ਤੇ ਹੋਏ ਹਮਲੇ ਤੋਂ ਬਾਅਦ ਸੂਬੇ ਵਿਚ ਅਮਨ-ਕਾਨੂੰਨ ਦੀ ਹਾਲਤ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਵਿਚ ਅਮਨ-ਸ਼ਾਂਤੀ ਸਥਾਪਿਤ ਕਰਨ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀ ਹੈ। ਦਿਨ ਦਿਹਾੜੇ ਧਾਰਮਿਕ ਆਗੂਆਂ ਦੇ ਕਤਲ ਹੋ ਰਹੇ ਹਨ, ਉਨ੍ਹਾਂ ਨੇ ਦਿਆਲ ਸਿੰਘ ਕੋਲਿਆਂਵਾਲੀ ਦੇ ਬੇਟੇ ਦਾ ਨਾਂ ਲੈਂਦਿਆਂ ਕਿਹਾ ਕਿ ਹੁਣ ਕਾਂਗਰਸੀਆਂ ਨੇ ਅਕਾਲੀ ਵਰਕਰਾਂ 'ਤੇ ਵੀ ਸਿੱਧੇ ਹਮਲੇ ਸ਼ੁਰੂ ਕਰ ਦਿੱਤੇ ਹਨ।
ਮੋਦੀ ਸਰਕਾਰ ਵਲੋਂ ਟਰੈਕਟਰਾਂ 'ਤੇ ਭਾਰੀ ਟੈਕਸ ਲਾਉਣ ਕਾਰਨ ਕਿਸਾਨਾਂ 'ਚ ਰੋਸ
NEXT STORY