ਮੰਡੀ ਘੁਬਾਇਆ(ਕੁਲਵੰਤ)—ਬੀਤੇ ਦਿਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਵਿਧਾਇਕ ਜਲਾਲਾਬਾਦ ਨੇ ਆਪਣੇ ਹਲਕੇ ਦੇ ਦਰਜਨਾਂ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ। ਇਸ ਮੌਕੇ ਮੌਜੂਦਾ ਸਰਕਾਰ ਕਾਂਗਰਸ ਨੂੰ ਲੰਬੇ ਹੱਥੀਂ ਲੈਂਦੇ ਹੋਏ ਉਸ ਦੀ ਪੂਰੀ ਨਿਖੇਧੀ ਕੀਤੀ ਗਈ। ਜਾਣਕਾਰੀ ਅਨੁਸਾਰ ਵਿਧਾਇਕ ਜਲਾਲਾਬਾਦ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕੀਤਾ ਗਿਆ ਅਤੇ ਉਸ ਤੋਂ ਬਆਦ ਪਿੰਡ ਫੱਤੂ ਵਾਲਾ 'ਚ ਸਪੈਸ਼ਲ ਕੁਲਵੀਰ ਸਿੰਘ ਸਰਪੰਚ ਦੇ ਘਰ ਰੱਖੇ ਚਾਹ-ਪਾਣੀ ਦੇ ਪ੍ਰੋਗਰਾਮ ਦੌਰਾਨ ਪਿੰਡ ਹਜ਼ਾਰਾ ਰਾਮ ਸਿੰਘ ਤੇ ਫੱਤੂ ਵਾਲਾ ਦੇ ਸੈਂਕੜੇ ਦੇ ਕਰੀਬ ਲੋਕਾਂ ਦਾ ਇਕੱਠ ਪਹੁੰਚਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਕਾਂਗਰਾਸ ਸਰਕਾਰ ਬਣੀ ਨੂੰ ਇਕ ਸਾਲ ਹੋ ਗਿਆ ਹੈ ਪਰ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਤੇ ਲੋਕਾਂ ਨੂੰ ਝੂਠ ਮਾਰ-ਮਾਰ ਕੇ ਵੋਟਾਂ ਲਈਆਂ ਗਈਆਂ ਹਨ।
ਇਸ ਦੌਰਾਨ ਸੁਖਬੀਰ ਬਾਦਲ ਨੇ ਕਾਂਗਰਸ ਸਰਕਾਰ ਦੀ ਰੱਜ ਕੇ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੇ ਸ਼ਗਨ ਸਕੀਮ ਬੰਦ ਕਰ ਦਿੱਤੀ, ਪੈਨਸ਼ਨਾਂ ਨਹੀਂ ਮਿਲ ਰਹੀਆਂ, ਕਿਸਾਨਾਂ ਦੇ ਕਰਜ਼ੇ ਮੁਆਫ ਨਹੀਂ ਕੀਤੇ ਜਾ ਰਹੇ ਤੇ ਬਿਜਲੀ ਦੇ ਬਿੱਲ ਵਧਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਲੋਕਾਂ ਨੂੰ ਹਰ ਸਹੂਲਤ ਦਿੱਤੀ ਜਾਂਦੀ ਸੀ ਤੇ ਘਰ-ਘਰ ਪੱਕੀਆਂ ਸੜਕਾਂ ਬਣਾ ਦਿੱਤੀਆਂ ਗਈਆਂ ਹਨ। ਅਖੀਰ 'ਚ ਸ. ਬਾਦਲ ਨੇ ਕਿਹਾ ਕਿ ਔਖੇ-ਸੌਖੇ ਹੋ ਕੇ 4 ਸਾਲ ਹੋਰ ਕੱਢ ਲਵੋ ਆਪਣੀ ਸਰਕਾਰ ਆਵੇਗੀ ਤਾਂ ਉਸੇ ਤਰ੍ਹਾਂ ਸਹੂਲਤਾਂ ਮਿਲਣਗੀਆਂ।
ਸੂਬਾਈ ਕਾਨਫਰੰਸ 'ਚ ਪੰਜਾਬ ਸਰਕਾਰ ਖਿਲਾਫ ਲੱਗੇ ਨਾਅਰੇ
NEXT STORY