ਲੁਧਿਆਣਾ(ਮੁੱਲਾਂਪੁਰੀ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ 'ਚ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਬਰਗਾੜੀ ਕਾਂਡ ਦੀ ਜਾਂਚ ਲਈ ਬਣਾਇਆ ਗਿਆ 'ਰਣਜੀਤ ਸਿੰਘ ਕਮਿਸ਼ਨ' ਜਿਸ ਨੇ ਲਗਭਗ ਸਾਰੀ ਜਾਂਚ ਮੁਕੰਮਲ ਕਰਨੀ ਹੈ, ਨੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਵੱਡੇ ਆਗੂਆਂ ਨੂੰ ਤਲਬ ਕੀਤਾ ਹੈ। ਆਪਣੇ ਬਿਆਨ ਕਲਮਬੱਧ ਕਰਵਾਉਣ ਲਈ ਸੱਦਿਆ ਹੈ ਪਰ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੇ ਸਾਫ ਸ਼ਬਦਾਂ 'ਚ ਇਸ਼ਾਰਾ ਕਰ ਦਿੱਤਾ ਕਿ ਇਹ ਕਮਿਸ਼ਨ ਸਰਕਾਰ ਵੱਲੋਂ ਬਣਾਇਆ ਗਿਆ ਸਰਕਾਰੀ ਕਮਿਸ਼ਨ ਹੈ। ਇਸ ਅੱਗੇ ਉਹ ਕਿਸੇ ਕੀਮਤ 'ਤੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਇਸ ਕਮਿਸ਼ਨ ਨੂੰ ਪਹਿਲਾਂ ਹੀ ਰੱਦ ਕਰ ਚੁੱਕੀ ਹੈ। ਇਸ ਅੱਗੇ ਪੇਸ਼ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅੱਜ ਜਦੋਂ ਇਸ ਦੀ ਪੁਸ਼ਟੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਸਾਬਕਾ ਵਜ਼ੀਰ ਡਾ. ਦਲਜੀਤ ਸਿੰਘ ਚੀਮਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸਭ ਸਰਕਾਰੀ ਕਮਿਸ਼ਨ ਹਨ। ਇਨ੍ਹਾਂ ਅੱਗੇ ਪਾਰਟੀ ਪ੍ਰਧਾਨ ਪੇਸ਼ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੁਪਰੀਮ ਕੋਰਟ ਦੇ ਸਿਟਿੰਗ ਜੱਜ ਤੋਂ ਜਾਂਚ ਕਰਵਾਉਂਦੀ ਹੈ ਤਾਂ ਅਕਾਲੀ ਦਲ ਸਵਾਗਤ ਕਰੇਗਾ ਅਤੇ ਹਰ ਜਾਂਚ ਲਈ ਸਹਿਯੋਗ ਦੇਵੇਗਾ।
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ
NEXT STORY