ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਵੀ ਜਲੰਧਰ 'ਚ ਨਹੀਂ ਆਏ ਹਨ। ਉਕਤ ਸਬਦਾਂ ਦਾ ਪ੍ਰਗਟਾਵਾ ਅੱਜ ਜਲੰਧਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਗਰਾਂਟ 'ਚ ਦੇਰੀ ਕਰਨ ਦੇ ਵਿਰੋਧ 'ਚ ਪੰਜਾਬ ਸਰਕਾਰ ਖਿਲਾਫ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਧਰਨ 'ਤੇ ਬੈਠੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਫਿਰ ਤੋਂ ਪਹਿਲਾਂ ਵਰਗੇ ਹਾਲਾਤ ਬਣਾ ਰਹੇ ਹਨ। ਪੰਜਾਬ 'ਚ ਹਾਲਾਤ ਇੰਨੇ ਬੱਦਤਰ ਹਨ ਕਿ ਪਿਛਲੇ ਕਰੀਬ 2 ਮਹੀਨਿਆਂ ਤੋਂ ਅਧਿਆਪਕ ਧਰਨੇ 'ਤੇ ਬੈਠੇ ਹਨ। ਉਨ੍ਹਾਂ ਦੀਆਂ ਤਨਖਾਹਾਂ 'ਚ ਕਟੌਤੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਕੈਪਟਨ ਨੂੰ ਅਧਿਆਪਕਾਂ ਦੇ ਤਰਲੇ ਸੁਣਾਈ ਨਹੀਂ ਦੇ ਰਹੇ। ਇਸ ਤੋਂ ਇਲਾਵਾ ਉਨ੍ਹ੍ਹਾਂ ਨੇ ਇਹ ਵੀ ਕਿਹਾ ਕਿ ਬਾਦਲ ਸਾਬ੍ਹ ਦੀ ਸਰਕਾਰ ਸਮੇਂ ਲੋਕ ਛਿੱਕ ਵੀ ਮਾਰਦੇ ਸਨ ਤਾਂ ਉਨ੍ਹਾਂ ਨੂੰ ਪਤਾ ਲੱਗ ਜਾਂਦਾ ਸੀ।

ਸੁਖਬੀਰ ਸਿੰਘ ਬਾਦਲ ਨੇ ਕੈਪਟਨ 'ਤੇ ਤਿੱਖੇ ਵਾਰ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਸਾਲ ਦੀ ਵਜ਼ਾਰਤ ਦੌਰਾਨ ਕੈਪਟਨ ਨੇ ਸਿਰਫ 7 ਵਾਰ ਹੀ ਪੰਜਾਬ ਦਾ ਮੂੰਹ ਦੇਖਿਆ ਹੈ ਜਦਕਿ ਜਲੰਧਰ 'ਚ ਤਾਂ ਉਨ੍ਹਾਂ ਨੇ ਪੈਰ ਵੀ ਨਹੀਂ ਪਾਇਆ।

ਇਸ ਦੇ ਨਾਲ-ਨਾਲ ਸੁਖਬੀਰ ਨੇ ਮੰਡੀਆਂ 'ਚ ਹੋ ਰਹੀ ਕਿਸਾਨਾਂ ਦੀ ਖੱਜਲ-ਖੁਆਰੀ ਅਤੇ ਸਰਾਕਰੀ ਅਫਸਰਾਂ ਦੀ ਭ੍ਰਿਸ਼ਟਾਚਾਰੀ ਬਾਰੇ ਵੀ ਖੁੱਲ੍ਹ ਕੇ ਬਿਆਨਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਝੋਨੇ ਦੀ ਬਿਜਾਈ 'ਚ ਦੇਰੀ ਜਾਣਬੁੱਝ ਕੇ ਕਰਵਾਈ ਹੈ ਕਿਉਂਕਿ ਉਹ ਬਿਜਲੀ ਵੇਚਣਾ ਚਾਹੁੰਦੇ ਸਨ। ਉਨ੍ਹਾਂ ਨੇ ਕਿਹਾ ਕਿ ਕੈਪਟਨ ਨੇ ਸੋਚੀ-ਸਮਝੀ ਸਾਜਿਸ਼ ਦੇ ਤਹਿਤ ਹੀ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕੀਤਾ ਹੈ।
ਪੰਜਾਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ 46 ਪਿੰਡ ਬਣਨਗੇ 'ਮਾਡਲ'
NEXT STORY