ਬਠਿੰਡਾ/ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਹਲਕੇ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇਸ ਉਮੀਦਵਾਰ ਨੂੰ ਆਪਣੀ ਸਰਕਾਰ ਵਿਚ ਮੰਤਰੀ ਬਣਾਉਣ ਦਾ ਐਲਾਨ ਕਰਨ ਦੇ ਨਾਲ-ਨਾਲ ਮਹਿਕਮੇ ਦਾ ਐਲਾਨ ਤਕ ਕਰ ਦਿੱਤਾ। ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਮੌੜ ਤੋਂ ਜਨਮੇਜਾ ਸਿੰਘ ਸੇਖੋਂ ਨੂੰ ਅਕਾਲੀ ਦਲ ਵੱਲੋਂ ਜਿਤਾ ਕੇ ਵਿਧਾਇਕ ਬਣਾਉਣ ਦੀ ਅਪੀਲ ਕੀਤੀ ਤੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿਚ ਜਨਮੇਜਾ ਸਿੰਘ ਸੇਖੋਂ ਨਹਿਰੀ ਤੇ ਸੜਕਾਂ ਦਾ ਮਹਿਕਮਾ ਸੰਭਾਲਣਗੇ।
ਸੁਖਬੀਰ ਸਿੰਘ ਬਾਦਲ ਅੱਜ 'ਪੰਜਾਬ ਬਚਾਓ ਰੈਲੀ' ਲਈ ਵਿਧਾਨ ਸਭਾ ਹਲਕਾ ਮੌੜ ਵਿਚ ਪਹੁੰਚੇ ਸਨ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਮੇਜਾ ਸਿੰਘ ਸੇਖੋਂ ਨੂੰ ਜਿਤਾ ਕੇ ਵਿਧਾਇਕ ਬਣਾਉਣ ਤੇ ਫ਼ਿਰ ਉਨ੍ਹਾਂ ਨੂੰ ਮੰਤਰੀ ਬਣਾਉਣਾ ਉਨ੍ਹਾਂ ਦਾ ਕੰਮ ਹੈ। ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਨਹਿਰਾਂ ਤੇ ਸੜਕਾਂ ਦਾ ਮਹਿਕਮਾ ਜਨਮੇਜਾ ਸਿੰਘ ਸੇਖੋਂ ਸੰਭਾਲਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕੋਈ ਸਿਆਸੀ ਪਾਰਟੀ ਨਹੀਂ, ਸਗੋਂ ਜਜ਼ਬਾਤੀ ਪਾਰਟੀ ਹੈ।
1000 ਰੁਪਏ ਦੇ ਵਾਅਦੇ 'ਤੇ ਮਜੀਠੀਆ ਨੇ 'ਆਪ' ਸਰਕਾਰ ਨੂੰ ਘੇਰਿਆ, 'ਪੰਜਾਬ ਦਾ ਖ਼ਜ਼ਾਨਾ ਪਹਿਲਾਂ ਹੀ ICU 'ਚ
NEXT STORY