ਚੰਡੀਗੜ੍ਹ/ਕਰਤਾਰਪੁਰ (ਵੈੱਬ ਡੈਸਕ, ਸੋਨੂੰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨੌਜਵਾਨ ਅਤੇ ਮਿਹਨਤੀ ਵਰਕਰ ਤਰੁਣ ਰਾਏ ਨੂੰ ਕਰਤਾਰਪੁਰ ਵਿਧਾਨ ਸਭਾ ਹਲਕੇ ਦਾ ਨਵਾਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਤਰੁਣ ਰਾਏ ਦੀ ਇਲਾਕੇ 'ਚ ਮਜ਼ਬੂਤ ਪਕੜ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਤਰੁਣ ਰਾਏ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਪੂਰੀ ਵਾਹ ਲਗਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਇਹ ਨਿਯੁਕਤੀ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।
ਇਹ ਵੀ ਪੜ੍ਹੋ: Big Breaking: ਪੰਜਾਬ ਦੀ ਜੇਲ੍ਹ 'ਚ ਨਾਮੀ ਗੈਂਗਸਟਰ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ ਭੰਗ
NEXT STORY