ਅੰਮ੍ਰਿਤਸਰ (ਵੈੱਬ ਡੈਸਕ): ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ 'ਤੇ ਫ਼ਾਇਰਿੰਗ ਹੋ ਗਈ ਹੈ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਤਹਿਤ ਦੂਜੇ ਦਿਨ ਦੀ ਸੇਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਬੈਠੇ ਹੋਏ ਸਨ। ਇਸ ਦੌਰਾਨ ਕਿਸੇ ਵੱਲੋਂ ਸੁਖਬੀਰ ਬਾਦਲ 'ਤੇ ਗੋਲ਼ੀ ਚਲਾ ਦਿੱਤੀ ਗਈ ਹੈ। ਸੇਵਾਦਾਰਾਂ ਦੀ ਚੌਕਸੀ ਕਾਰਨ ਗੋਲ਼ੀ ਉਨ੍ਹਾਂ ਦੇ ਨਹੀਂ ਲੱਗੀ। ਮੌਕੇ ਤੋਂ ਹੀ ਗੋਲ਼ੀ ਚਲਾਉਣ ਵਾਲੇ ਨੂੰ ਕਾਬੂ ਕਰ ਲਿਆ ਗਿਆ।
ਇਸ ਹਮਲੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਇਕ ਸ਼ਖ਼ਸ ਸਾਹਮਣੇ ਤੋਂ ਸੁਖਬੀਰ ਬਾਦਲ ਵੱਲ ਵੱਧਦਾ ਹੈ। ਇਕ ਸੇਵਾਦਾਰ ਵੱਲੋਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਜਾਂਦਾ ਹੈ। ਇੰਨੇ ਨੂੰ ਉਹ ਸ਼ਖ਼ਸ ਪਿਸਤੌਲ ਕੱਢ ਕੇ ਸੁਖਬੀਰ ਬਾਦਲ ਵੱਲ ਕਰਨ ਹੀ ਲੱਗਦਾ ਹੈ ਕਿ ਇਕ ਸੇਵਾਦਾਰ ਵੱਲੋਂ ਉਸ ਨੂੰ ਤੁਰੰਤ ਫੜ ਲਿਆ ਜਾਂਦਾ ਹੈ ਤੇ ਪਿਸਤੌਲ ਉੱਪਰ ਨੂੰ ਕਰ ਦਿੱਤੀ ਜਾਂਦੀ ਹੈ। ਇਸ ਕਾਰਨ ਜਦੋਂ ਗੋਲ਼ੀ ਚੱਲੀ ਤਾਂ ਪਿਸਤੌਲ ਦਾ ਰੁਖ ਉੱਪਰ ਨੂੰ ਹੋ ਗਿਆ ਤੇ ਸੁਖਬੀਰ ਬਾਦਲ ਵਾਲ-ਵਾਲ ਬੱਚ ਗਏ।
ਇਹ ਖ਼ਬਰ ਵੀ ਪੜ੍ਹੋ - ਨਹੀਂ ਮਿਲੇਗੀ ਸ਼ਰਾਬ! 3 ਦਿਨ ਬੰਦ ਰਹਿਣਗੇ ਪੰਜਾਬ ਦੇ ਇਹ ਠੇਕੇ
ਇਸ ਹਮਲੇ ਦੇ ਨਾਲ ਹੀ ਇੰਟੈਲੀਜੈਂਸ ਏਜੰਸੀਆਂ 'ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ। ਸੁਖਬੀਰ ਬਾਦਲ ਇਸ ਵੇਲੇ ਦੇਸ਼ ਦੇ ਵੱਡੇ ਸਿੱਖ ਆਗੂ ਹਨ ਤੇ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੇਵਾ ਕਾਰਨ 2 ਦਿਨ ਤੋਂ ਜਨਤਕ ਥਾਵਾਂ 'ਤੇ ਬੈਠ ਰਹੇ ਹਨ। ਇਸ ਦੌਰਾਨ ਸੁਖਬੀਰ ਬਾਦਲ ਦੀ ਸੁਰੱਖਿਆ ਲਈ ਪੰਜਾਬ ਪੁਲਸ ਦੇ ਨਾਲ-ਨਾਲ ਕੇਂਦਰੀ ਇੰਟੈਲੀਜੈਂਸ ਏਜੰਸੀਆਂ ਨੂੰ ਵੀ ਸੁਰੱਖਿਆ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ ’ਚ MP ਮਨੀਸ਼ ਤਿਵਾੜੀ ਨੇ ਚੁੱਕਿਆ ਸੈਨੇਟ ਚੋਣਾਂ ਦਾ ਮੁੱਦਾ
NEXT STORY