ਬਠਿੰਡਾ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਅਤੇ ਤਖ਼ਤ ਸਾਹਿਬਾਨ ਦੇ ਸਾਬਕਾ ਜਥੇਦਾਰਾਂ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਤੇ ਹੋਰ ਜਥੇਦਾਰ ਸਾਹਿਬਾਨਾਂ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਤਖ਼ਤ ਸਾਹਿਬ 'ਤੇ ਕੇਂਦਰ ਸਰਕਾਰ ਦਾ ਕਬਜ਼ਾ ਹੋ ਗਿਆ ਸੀ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਕਮੇਟੀ ਨੇ ਕਬਜ਼ਾ ਵਾਪਸ ਲੈ ਕੇ ਕੌਮ ਨੂੰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਪ੍ਰਤਾਪ ਬਾਜਵਾ ਕੋਲ ਭੇਜੀ ਪੁਲਸ! Live ਆ ਕੇ ਆਖ਼ੀਆਂ ਵੱਡੀਆਂ ਗੱਲਾਂ, ਕਿਹਾ- 'ਕਾਰਵਾਈ ਲਈ ਰਹੋ ਤਿਆਰ'
ਖ਼ਾਲਸਾ ਸਾਜਨਾ ਦਿਵਸ ਮੌਕੇ ਤਲਵੰਡੀ ਸਾਬੋ 'ਚ ਸਿਆਸੀ ਕਾਨਫ਼ਰੰਸ ਦੌਰਾਨ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਅਸੀਂ ਕਿਸਾਨਾਂ ਦੇ ਹੱਕ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ NDA ਦਾ ਸਾਥ ਛੱਡਿਆ ਤਾਂ ਕੇਂਦਰ ਸਰਕਾਰ ਨੇ ਫ਼ੈਸਲਾ ਕਰ ਲਿਆ ਕਿ ਖ਼ਾਲਸਾ ਪੰਥ ਨੂੰ ਕਮਜ਼ੋਰ ਕਰਨਾ ਹੈ। ਕੌਮ ਅਤੇ ਪੰਜਾਬ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਖ਼ਤਮ ਕਰਨ ਲਈ ਇਕ ਬਹੁਤ ਵੱਡੀ ਸਾਜ਼ਿਸ਼ ਰਚੀ ਗਈ। ਉਨ੍ਹਾਂ ਨੂੰ ਪਤਾ ਸੀ ਕਿ ਖ਼ਾਲਸਾ ਪੰਥ ਦੀ ਤਾਕਤ ਗੁਰੂਧਾਮਾਂ ਅਤੇ ਤਖ਼ਤ ਸਾਹਿਬ ਤੋਂ ਆਉਂਦੀ ਹੈ। ਇਸ ਲਈ ਉਨ੍ਹਾਂ ਨੇ ਇਨ੍ਹਾਂ ਸਾਰਿਆਂ ਉੱਪਰ ਕਬਜ਼ਾ ਕਰਨ ਦਾ ਫ਼ੈਸਲਾ ਕਰ ਲਿਆ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਤਖ਼ਤ ਸ੍ਰੀ ਹਜ਼ੂਰ ਸਾਹਿਬ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਮੈਨੇਜਮੈਂਟ ਤੇ ਫ਼ਿਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਕਾਬਜ਼ ਹੋ ਗਏ। ਸੁਖਬੀਰ ਬਾਦਲ ਨੇ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਲੈ ਕੇ ਕਿਹਾ ਕਿ ਅਕਾਲੀ ਦਲ ਵੱਲੋਂ ਖੜ੍ਹੇ ਕੀਤੇ ਲੀਡਰ ਗੱਦਾਰੀ ਕਰ ਕੇ ਉਨ੍ਹਾਂ ਦੀ ਝੋਲੀ ਵਿਚ ਬੈਠ ਗਏ। ਇਸ ਮਗਰੋਂ ਹਰਿਆਣਾ ਦੀ ਵੱਖਰੀ ਕਮੇਟੀ ਬਣਾ ਦਿੱਤੀ ਤੇ ਉਨ੍ਹਾਂ ਦਾ ਅਖ਼ੀਰਲਾ ਨਿਸ਼ਾਨਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੀ। ਉਨ੍ਹਾਂ ਨੇ 2 ਵਾਰ ਚੋਣਾਂ ਵਿਚ ਕੌਮ ਦੇ ਗੱਦਾਰਾਂ ਨੂੰ ਇਕੱਠੇ ਕਰ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਉੱਥੋਂ ਕੱਢੋ ਪਰ ਸਾਡੇ ਬਹਾਦਰ ਮੈਂਬਰਾਂ ਨੇ ਉਨ੍ਹਾਂ ਨੂੰ ਵਾਪਸ ਪੰਜਾਬ ਦਾ ਬਾਰਡਰ ਟਪਾ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਖ਼ਿਲਾਫ਼ ਵੱਡੀ ਸਾਜ਼ਿਸ਼! ਵੱਡੀ ਮਾਤਰਾ 'ਚ ਲੱਭਿਆ RDX, DGP ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਂਦਰ ਨੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਦੂਜੇ ਜਥੇਦਾਰਾਂ ਨੂੰ ਆਪਣੇ ਕੰਟਰੋਲ ਵਿਚ ਲੈ ਲਿਆ। ਉਨ੍ਹਾਂ ਨੂੰ ਜਿਪਸੀਆਂ, ਗੰਨਮੈਨ ਤੇ ਤਾਕਤਾਂ ਦੇ ਕੇ ਆਪਣੀ ਹੀ ਕੌਮ ਦੇ ਖ਼ਿਲਾਫ਼ ਖੜ੍ਹੇ ਕਰ ਦਿੱਤਾ। ਸੁਖਬੀਰ ਨੇ ਕਿਹਾ ਕਿ ਮੈਨੂੰ ਬੜਾ ਦੁੱਖ ਲਗਦਾ ਹੈ ਜਦੋਂ ਮੈਂ ਤਖ਼ਤ ਸਾਹਿਬ ਦੇ ਜਥੇਦਾਰ ਬਾਰੇ ਇੰਨਾ ਕੁਝ ਕਹਿ ਰਿਹਾ ਹਾਂ। ਅਸੀਂ ਜਥੇਦਾਰਾਂ ਦਾ ਸਤਿਕਾਰ ਕਰਦੇ ਹਾਂ, ਪਰ ਅਫ਼ਸੋਸ ਇਸ ਗੱਲ ਦਾ ਹੈ ਕਿ ਉਹ ਜਥੇਦਾਰ ਸਾਹਿਬ ਕੌਮ ਨੂੰ ਬਚਾਉਣ ਅਤੇ ਤਕੜਾ ਕਰਨ ਦੀ ਬਜਾਏ ਕੌਮ ਦੀ ਜਥੇਬੰਦੀ ਨੂੰ ਖ਼ਤਮ ਕਰਨ 'ਤੇ ਲੱਗ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਤਖ਼ਤ ਸਾਹਿਬ 'ਤੇ ਕੇਂਦਰ ਸਰਕਾਰ ਦਾ ਕਬਜ਼ਾ ਹੋ ਗਿਆ ਸੀ, ਪਰ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਐਗਜ਼ੈਕਟਿਵ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਇਹ ਕਬਜ਼ਾ ਵਾਪਸ ਲੈ ਕੇ ਕੌਮ ਨੂੰ ਦੇ ਦਿੱਤਾ। ਸੁਖਬੀਰ ਬਾਦਲ ਨੇ ਸਾਰੇ ਅਕਾਲੀਆਂ ਅਤੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਇਸ ਮੰਡੀ 'ਚ ਗੁੰਡਾਗਰਦੀ ਦਾ ਟ੍ਰੈਂਡ, 14 ਅਪ੍ਰੈਲ ਲਈ ਹੋਇਆ ਵੱਡਾ ਐਲਾਨ
NEXT STORY