ਚੰਡੀਗੜ੍ਹ — ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਿਧਾਇਕਾਂ ਨਾਲ ਮਿਲ ਕੇ ਪੰਜਾਬ ਦੇ ਗਵਰਨਰ ਵੀ. ਪੀ. ਬਦਨੌਰ ਨੂੰ ਪੰਜਾਬ ਦੇ ਹਾਲਾਤ ਉਪਰ ਇਕ ਮੰਗ ਪੱਤਰ ਸੌਪਿਆਂ। ਇਸ ਮੰਗ ਪੱਤਰ 'ਚ ਉਨ੍ਹਾਂ ਨੇ ਰੇਤ ਖਦਾਨ ਮਾਮਲਾ ਪੰਜਾਬ 'ਚ ਵਿਗੜਦੀ ਹੋਈ ਕਾਨੂੰਨ ਵਿਵਸਥਾ ਦੀ ਸਥਿਤੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ, ਪੰਜਾਬ 'ਚ ਬਿਜਲੀ ਕਟੌਤੀ ਤੇ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਬਾਰੇ ਵੇਰਵਾ ਦਿੱਤਾ ਤੇ ਮੰਗ ਕੀਤੀ ਕਿ ਇਸ ਸਰਕਾਰ ਤੋਂ ਇਨ੍ਹਾਂ ਮਾਮਲਿਆਂ 'ਚ ਜਵਾਬ ਤਲਬ ਕੀਤਾ ਜਾਵੇ।
ਸੁਖਬੀਰ ਬਾਦਲ ਨੇ ਦੱਸਿਆ ਕਿ ਅਜੇ ਕਾਂਗਰਸ ਨੂੰ ਬਣੇ 3 ਮਹੀਨੇ ਵੀ ਨਹੀਂ ਹੋਏ ਤੇ ਇਨ੍ਹਾਂ ਵਲੋਂ ਜਨਤਾ ਨਾਲ ਲੁੱਟ ਖਸੁੱਟ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ। ਕਿਸਾਨਾਂ ਦੀ ਕਰਜ਼ਾ ਮੁਆਫੀ ਲਈ ਕੀਤੇ ਗਏ ਵਾਅਦਿਆਂ ਨੂੰ ਵੀ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨ ਲਗਾਤਾਰ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣ ਮੈਨੀਫੈਸਟੋ 'ਚ ਕੀਤੇ ਸਨ। ਉਨ੍ਹਾਂ ਵਾਅਦਿਆਂ ਨੂੰ ਸਰਕਾਰ ਪੂਰਾ ਨਹੀਂ ਰਹੀ ਹੈ।
ਉਨ੍ਹਾਂ ਮਨਪ੍ਰੀਤ ਬਾਦਲ 'ਤੇ ਵਰਦਿਆਂ ਕਿਹਾ ਕਿ ਅਸਲੀ ਗੁਨਾਹਗਾਰ ਮਨਪ੍ਰੀਤ ਬਾਦਲ ਹੈ ਕਿਉਂਕਿ ਉਸ ਨੇ ਲੋਕਾਂ ਨਾਲ ਝੂਠੇ ਵਾਅਦੇ ਕੀਤੇ, ਜਿਸ ਨੂੰ ਹੁਣ ਉਹ ਪੂਰਾ ਨਹੀਂ ਕਰ ਪਾ ਰਿਹਾ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਾਰੇ ਮੁੱਦੇ ਵਿਧਾਨ ਸਭਾ ਦੇ ਸ਼ੁਰੂ ਹੋਣ ਵਾਲੇ ਸੈਸ਼ਨ 'ਚ ਵੀ ਚੁੱਕੇ ਜਾਣਗੇ।
ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਸਾਂਪਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਕਹਿਣੀ ਤੇ ਕਥਨੀ 'ਚ ਬਹੁਤ ਫਰਕ ਹੈ। ਅਜੇ ਸੱਤਾ 'ਚ ਆਏ ਕਾਂਗਰਸ ਨੂੰ 3 ਮਹੀਨੇ ਵੀ ਪੂਰੇ ਨਹੀਂ ਹੋਏ ਤੇ ਇਸ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਕਿਸਾਨਾਂ ਦੇ ਕਰਜ਼ੇ 'ਤੇ ਬੋਲਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਜਦ ਚੋਣ ਮੈਨੀਫੈਸਟ 'ਚ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਲਈ ਕੀਤੇ ਗਏ ਵਾਅਦੇ, ਕੇਂਦਰ ਸਰਕਾਰ ਤੋਂ ਪੁੱਛ ਕੇ ਨਹੀਂ ਕੀਤੇ ਸਨ। ਹੁਣ ਕੇਂਦਰ ਸਰਕਾਰ ਕਾਂਗਰਸ ਵਲੋਂ ਕੀਤੇ ਵਾਅਦੇ ਕਿਉਂ ਪੂਰੇ ਕਰੇਗੀ।
ਮੋਦੀ ਸਰਕਾਰ 3 ਸਾਲਾਂ ਤੋਂ ਵਿਕਾਸ ਕਰ ਰਹੀ ਹੈ: ਸ਼ੇਖਾਵਤ
NEXT STORY