ਚੰਡੀਗੜ੍ਹ : ਮੋਗਾ ਵਿਖੇ ਵੀਰਵਾਰ ਨੂੰ ਹੋਏ ਲਾਠੀਚਾਰਜ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਦੀਆਂ ਰੈਲੀਆਂ ਦਾ ਵਿਰੋਧ ਕਿਸਾਨ ਨਹੀਂ ਸਗੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਾਲਿਆਂ ਵਲੋਂ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੋਗਾ ਵਿਚ ਵੀ ਕਾਂਗਰਸੀਆਂ ਅਤੇ ਆਮ ਆਦਮੀ ਪਾਰਟੀ ਵਾਲਿਆਂ ਨੇ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਉਨ੍ਹਾਂ ਕੋਲ ਸਬੂਤ ਵੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ’ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦਾ ਵੱਡਾ ਐਲਾਨ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਆਪਣੇ ਛੇ ਦਿਨਾਂ ਦਾ ਪ੍ਰੋਗਰਾਮ ਅੱਗੇ ਪਾ ਰਿਹਾ ਹੈ ਅਤੇ ਇਸ ਇਕ ਹਫਤੇ ਦੇ ਵਕਫ਼ੇ ਦੌਰਾਨ ਉਹ ਸੰਯੁਕਤ ਕਿਸਾਨ ਮੋਰਚਾ ਨੂੰ ਅਪੀਲ ਕਰਦੇ ਹਨ ਕਿ ਉਹ ਉਨ੍ਹਾਂ ਨੂੰ ਜਿੱਥੇ ਮਰਜ਼ੀ ਬੁਲਾ ਲੈਣ ਉਹ ਉਨ੍ਹਾਂ ਦੇ ਹਰ ਸਵਾਲ ਦਾ ਜਵਾਬ ਦੇਣ ਲਈ ਆਉਣਗੇ। ਸੁਖਬੀਰ ਨੇ ਕਿਹਾ ਕਿ ਇਸ ਹਫ਼ਤੇ ਦੌਰਾਨ ਸੰਯੁਕਤ ਕਿਸਾਨ ਮੋਰਚਾ ਜਿੱਥੇ ਵੀ ਬੁਲਾਏਗਾ ਸਾਰਾ ਅਕਾਲੀ ਦਲ ਉਥੇ ਆਏਗਾ ਅਤੇ ਆਪਣਾ ਸਟੈਂਡ ਸਪੱਸ਼ਟ ਕਰੇਗਾ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਰਹੇਗੀ ਉਹ ਖੇਤੀ ਕਾਨੂੰਨ ਲਾਗੂ ਨਹੀਂ ਹੋਣ ਦੇਣਗੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਪੰਜਾਬ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਵਾਉਣਾ ਚਾਹੁੰਦੀ ਹੈ ਅਤੇ ਕਿਸਾਨੀ ਅੰਦੋਲਨ ਨੂੰ ਦਬਾਉਣਾ ਚਾਹੁੰਦੀ ਹੈ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ ਹੋਈ ਵਿਆਹਤਾ ਦੀ ਮੌਤ ਦਾ ਕੁੱਝ ਹੋਰ ਹੀ ਨਿਕਲਿਆ ਸੱਚ, ਸਾਹਮਣੇ ਆਈ ਪਤੀ ਦੀ ਕਰਤੂਤ
ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨੂੰ ਬੇਨਤੀ ਕੀਤੀ ਕਿ ਪੰਜਾਬ ਵਿਚ ਅਮਨ ਸ਼ਾਂਤੀ, ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਜਾਵੇ, ਇਸ ਨਾਲ ਭਰਾ ਮਾਰੂ ਜੰਗ ਨਾ ਹਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਪਲਾਨ ਪੰਜਾਬ ਵਿਚ ਕਾਮਯਾਬ ਨਹੀਂ ਹੋਣ ਦੇਣਾ ਚਾਹੀਦਾ ਹੈ। ਕਾਂਗਰਸੀ ਝੂਠੀਆਂ ਸਹੁੰ ਖਾ ਕੇ ਮੁੱਕਰੇ ਹਨ, ਇਸ ਲਈ ਉਨ੍ਹਾਂ ਨੂੰ ਪਿੰਡਾਂ ਵਿਚ ਵੜਨ ਨਹੀਂ ਦਿੱਤਾ ਜਾ ਰਿਹਾ ਅਤੇ ਅਕਾਲੀ ਦਲ ਦੀ ਚੜ੍ਹਤ ਦੇਖ ਕੇ ਅਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਬੰਦ ਟੋਲ ਪਲਾਜ਼ਿਆਂ ਨਾਲ 830 ਕਰੋੜ ਦਾ ਨੁਕਸਾਨ, ਕੇਂਦਰ ਨੇ ਪੰਜਾਬ ਤੋਂ ਮੰਗਿਆ ਜਵਾਬ
ਨੋਟ - ਸੁਖਬੀਰ ਸਿੰਘ ਬਾਦਲ ਦਾ ਬਿਆਨ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਲੁਧਿਆਣਾ 'ਚ ਹਲਵਾਰਾ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਜ਼ਬਰਦਸਤ ਪ੍ਰਦਰਸ਼ਨ
NEXT STORY