ਸ੍ਰੀ ਮੁਕਤਸਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਮਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀ ਸ਼ੁਰੂਆਤ ਦੌਰਾਨ ਇਸਤਰੀ ਅਕਾਲੀ ਦਲ ਵੱਲੋਂ ਆਯੋਜਿਤ ਕੀਤੀ ਗਈ ਵਿਸ਼ਾਲ ਮਹਿਲਾ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਅਹਿਮ ਐਲਾਨ ਕੀਤੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸੂਬਾਈ ਵਿਧਾਨ ਸਭਾ ਅਤੇ ਸੰਸਦੀ ਚੋਣਾਂ ਲਈ ਉਮੀਦਵਾਰ ਨਾਮਜ਼ਦ ਕਰਨ ਸਮੇਂ ਔਰਤਾਂ ਲਈ 33 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੇ ਨਾਲ-ਨਾਲ ਪੰਚਾਇਤ ਅਤੇ ਸਥਾਨਕ ਬਾਡੀ ਚੋਣਾਂ ਵਿੱਚ ਔਰਤਾਂ ਨੂੰ 50 ਫ਼ੀਸਦੀ ਸੀਟਾਂ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਅਕਾਲੀ ਦਲ ਔਰਤਾਂ ਨਾਲ ਸੰਬੰਧਤ ਸਾਰੇ ਸਮਾਜ ਭਲਾਈ ਦੇ ਉਪਰਾਲਿਆਂ ਨੂੰ ਉਤਸ਼ਾਹਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ ਨੂੰ ਦੋਬਾਰਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ 'ਆਟਾ ਦਾਲ' ਸਕੀਮ ਤਹਿਤ ਦਾਲ ਵੀ ਦੇਣਗੇ, ਜਿਸ 'ਚ ਮੌਜੂਦਾ ਸਰਕਾਰ ਵੱਲੋਂ ਭਾਰੀ ਕਟੌਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਲਾਂਬੜਾ ਵਿਖੇ ਨਹਿਰ ਕੰਢਿਓਂ ਮਿਲੀ ਔਰਤ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਿਦੇਸ਼ ਨਾਲ ਜੁੜੇ ਤਾਰ
ਸੁਖਬੀਰ ਬਾਦਲ ਨੇ ਇਸਤਰੀ ਅਕਾਲੀ ਦਲ ਵੱਲੋਂ ਬੀਬੀ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕਰਵਾਈ ਗਈ ਇਸਤਰੀ ਕਾਨਫ਼ਰੰਸ ਨੂੰ ਮਿਲੇ ਭਰਵੇਂ ਹੁੰਗਾਰੇ ਦੀ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨਫ਼ਰੰਸ ਵਿੱਚ ਜਿਸ ਤਰ੍ਹਾਂ ਔਰਤਾਂ ਦਾ ਇਕੱਠ ਹੋਇਆ ਹੈ, ਉਸ ਤੋਂ ਸਾਬਤ ਹੁੰਦਾ ਹੈ ਕਿ ਔਰਤਾਂ ਅਕਾਲੀ ਦਲ ਦਾ ਕਿੰਨਾ ਸਤਿਕਾਰ ਕਰਦੀਆਂ ਹਨ। ਉਨ੍ਹਾਂ ਮਾਤਾ ਭਾਗ ਕੌਰ ਦੀਆਂ ਵਾਰਿਸ ਔਰਤਾਂ ਨੂੰ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋ ਕੇ ਇਸ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਦੋਵਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਕਾਂਗਰਸ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਅਸਲ ਵਿੱਚ ਕੁਝ ਨਹੀਂ ਕੀਤਾ।
ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਬੰਦ ਸੁਖਪਾਲ ਖਹਿਰਾ ਨੂੰ ਦੇਵੇਂਦਰ ਯਾਦਵ, ਰਾਜਾ ਵੜਿੰਗ ਸਣੇ ਮਿਲਣ ਪਹੁੰਚੀ ਕਾਂਗਰਸ ਲੀਡਰਸ਼ਿਪ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਪੰਜਾਬ ਸਰਕਾਰ ਦਾ ਐਕਸ਼ਨ, ਇਸ ਸ਼ਖ਼ਸ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਕੀਤਾ ਰੱਦ
NEXT STORY