ਜਲੰਧਰ/ਤਰਨਤਾਰਨ/ਖੇਮਕਰਨ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਬਚਾਓ ਯਾਤਰਾ' ਦੇ ਦੂਜੇ ਪੜਾਅ ਦੌਰਾਨ ਹਲਕਾ ਖੇਮਕਰਨ ਵਿੱਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਦਾ ਬੁਰਾ ਹਾਲ ਕਰ ਦਿੱਤਾ ਹੈ ਅਤੇ ਮੌਜੂਦਾ ਸਰਕਾਰ ਪੰਜਾਬ ਤੋਂ ਨਹੀਂ ਸਗੋਂ ਦਿੱਲੀ ਤੋਂ ਕੇਜਰੀਵਾਲ ਦੇ ਚਹੇਤਿਆਂ ਦੁਆਰਾ ਚਲਾਈ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਦਸਤਖ਼ਤ ਕਰਨ ਤੱਕ ਸੀਮਿਤ ਹਨ, ਜਦਕਿ ਅਸਲ ਤਾਕਤ ਦਿੱਲੀ ਤੋਂ ਆਏ ਅਫ਼ਸਰਾਂ ਦੇ ਹੱਥ ਵਿੱਚ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਆਸਟ੍ਰੇਲੀਆ 'ਚ 2500 ਏਕੜ ਜ਼ਮੀਨ ਖ਼ਰੀਦੀ ਹੈ ਅਤੇ ਕੇਂਦਰੀ ਜਾਂਚ ਤੋਂ ਬਚਣ ਲਈ ਉਹ ਪੰਜਾਬ ਦੇ ਪਾਣੀਆਂ ਦਾ ਸੌਦਾ ਹਰਿਆਣੇ ਨਾਲ ਕਰਨ ਦੀ ਤਿਆਰੀ ਵਿੱਚ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ ਭਵਿੱਖਬਾਣੀ, ਸਾਵਧਾਨ ਰਹਿਣ ਇਹ ਜ਼ਿਲ੍ਹੇ
ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਦਾ 1100 ਕਰੋੜ ਰੁਪਿਆ ਹਰ ਸਾਲ ਬਾਹਰਲੇ ਸੂਬਿਆਂ ਵਿੱਚ ਇਸ਼ਤਿਹਾਰਬਾਜ਼ੀ ਲਈ ਬਰਬਾਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ 'ਤੇ ਤੰਜ ਕੱਸਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਰਾਜ ਸਭਾ ਦੇ ਮੈਂਬਰ ਸਾਰੇ ਪੰਜਾਬ ਤੋਂ ਬਾਹਰਲੇ ਬਣਾਏ ਗਏ ਹਨ। ਪੰਜਾਬ ਵਿਚੋਂ 7 ਰਾਜ ਸਭਾ ਦੇ ਮੈਂਬਰ ਚੁਣੇ ਜਾਂਦੇ ਹਨ, ਜਿਨ੍ਹਾਂ ਦਾ ਕੰਮ ਹੁੰਦਾ ਹੈ ਕੇਂਦਰ ਦੀ ਪਾਰਲੀਮੈਂਟ ਵਿਚ ਜਾ ਕੇ ਪੰਜਾਬ ਮਸਲਿਆਂ 'ਤੇ ਬੋਲਣਾ ਪਰ ਇਨ੍ਹਾਂ ਨੇ ਤਿੰਨ ਬਾਹਰਲੇ ਹੀ ਲਗਾ ਦਿੱਤੇ। ਸੰਦੀਪ ਪਾਠਕ, ਰਾਘਵ ਚੱਢਾ ਅਤੇ ਵਿਕਰਮ ਸਾਹਨੀ ਕੋਈ ਵੀ ਇਨ੍ਹਾਂ ਵਿਚੋਂ ਪੰਜਾਬ ਦਾ ਨਹੀਂ ਹੈ। ਉਨ੍ਹਾਂ ਵੱਡਾ ਖ਼ੁਲਾਸਾ ਕਰਦੇ ਹੋਏ ਕਿਹਾ ਕਿ ਇਹ ਆਮ ਆਦਮੀ ਪਾਰਟੀ ਆਪਣੇ ਐੱਮ. ਪੀ. ਨੂੰ ਪੈਸੇ ਦੇ ਕੇ ਟਿਕਟਾਂ ਦਿੰਦੇ ਹਨ। ਉਨ੍ਹਾਂ ਕਿਹਾ ਕਿ 50 ਕਰੋੜ ਰੁਪਏ ਲੈ ਕੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ 'ਤੇ ਰੋਕ, ਸਿਆਸਤਦਾਨਾਂ ਨੂੰ ਸੰਦੇਸ਼

ਪੰਜਾਬ ਦੇ ਪਾਣੀਆਂ ਅਤੇ ਪੰਥਕ ਮੁੱਦਿਆਂ 'ਤੇ ਸਟੈਂਡ
ਪਾਣੀਆਂ ਦੇ ਮੁੱਦੇ 'ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਪਾਣੀ ਦੀ ਇਕ ਬੂੰਦ ਵੀ ਬਾਹਰ ਨਹੀਂ ਜਾਣ ਦੇਵੇਗਾ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਸਰਕਾਰ ਆਉਣ 'ਤੇ ਰਾਜਸਥਾਨ ਨੂੰ ਜਾ ਰਿਹਾ ਵਾਧੂ ਪਾਣੀ ਬੰਦ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦਿੱਲੀ ਦੀਆਂ ਪਾਰਟੀਆਂ 'ਤੇ ਗੁਰੂ ਘਰਾਂ ਅਤੇ ਐੱਸ. ਜੀ. ਪੀ .ਸੀ. 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਵੀ ਦੋਸ਼ ਲਾਏ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਲੋੜਵੰਦਾਂ ਨੂੰ ਤੁਰੰਤ ਟਿਊਬਵੈੱਲ ਕਨੈਕਸ਼ਨ ਦਿੱਤੇ ਜਾਣਗੇ। ਸਰਕਾਰੀ ਜ਼ਮੀਨਾਂ 'ਤੇ ਲੰਬੇ ਸਮੇਂ ਤੋਂ ਖੇਤੀ ਕਰ ਰਹੇ ਕਿਸਾਨਾਂ ਨੂੰ ਮਾਲਕੀ ਹੱਕ ਦਿੱਤੇ ਜਾਣਗੇ। ਇਸ ਦੇ ਨਾਲ ਹੀ ਆਟਾ-ਦਾਲ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ (4-5 ਰੁਪਏ ਕਿਲੋ ਆਟਾ ਅਤੇ 20 ਰੁਪਏ ਦਾਲ)। ਸ਼ਗਨ ਸਕੀਮ 1 ਲੱਖ 1 ਰੁਪਏ ਅਤੇ ਬਜ਼ੁਰਗਾਂ ਦੀ ਪੈਨਸ਼ਨ 3100 ਰੁਪਏ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ ਪਹਿਲਾਂ ਹੋਇਆ ਸੀ ਵਿਆਹ
ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਨੂੰ ਲੈ ਕੇ ਨਵਾਂ ਕੰਮ ਸ਼ੁਰੂ ਕਰਨ ਲਈ 10 ਲੱਖ ਰੁਪਏ ਦਾ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ। ਨਿੱਜੀ ਉਦਯੋਗਾਂ ਵਿੱਚ 75ਫ਼ੀਸਦੀ ਨੌਕਰੀਆਂ ਪੰਜਾਬ ਦੇ ਨੌਜਵਾਨਾਂ ਲਈ ਰਾਖਵੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਅਤੇ ਸਕੂਟਰਾਂ ਨੂੰ 'ਗ਼ਰੀਬ ਦਾ ਗੱਡਾ' ਮੰਨਦਿਆਂ ਇਨ੍ਹਾਂ ਤੋਂ ਟੈਕਸ ਹਟਾ ਦਿੱਤਾ ਜਾਵੇਗਾ। ਹਰ ਹਲਕੇ ਵਿੱਚ ਮੈਰੀਟੋਰੀਅਸ ਸਕੂਲ ਅਤੇ ਹਰ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਸੇਵਾ ਕੇਂਦਰਾਂ ਵਿੱਚ ਮੁਫ਼ਤ ਦਵਾਈਆਂ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਗੈਂਗਸਟਰਵਾਦ ਖ਼ਤਮ ਕਰਕੇ ਅਤੇ ਨਸ਼ਾ ਵੇਚਣ ਵਾਲਿਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਸਖ਼ਤ ਕਾਨੂੰਨ ਬਣਾਏ ਜਾਣਗੇ। ਅਖੀਰ ਵਿੱਚ ਸੁਖਬੀਰ ਬਾਦਲ ਨੇ ਪੰਜਾਬ ਨੂੰ ਬਚਾਉਣ ਲਈ ਅਕਾਲੀ ਦਲ ਹਰ ਜੰਗ ਲੜਨ ਲਈ ਤਿਆਰ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਪੰਜਾਬ ਨੂੰ ਬਚਾਉਣ ਲਈ ਤਜਰਬੇ ਕਰਨੇ ਛੱਡ ਕੇ ਆਪਣੀ 'ਮਾਂ ਪਾਰਟੀ' ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ, ਕਿਉਂਕਿ ਇਹ ਪੰਜਾਬ ਦੀ ਆਪਣੀ ਫ਼ੌਜ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਜਵਾਕੜੀ ਨੂੰ ਮਿਲੀ ਰੂਹ ਕੰਬਾਊ ਮੌਤ, ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਵਾਪਰੀ ਅਣਹੋਣੀ, ਛੱਤ ਤੋਂ ਡਿੱਗਣ ਕਾਰਨ ਹੋਈ ਮੌਤ
NEXT STORY