ਜਲੰਧਰ : ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦਾ ਹਾਲ ਜਾਨਣ ਉਨ੍ਹਾਂ ਦੇ ਘਰ ਪੁਹੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਕਿਵੇਂ ਹੋਇਆ ਹਮਲਾ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਗ੍ਰਨੇਡ ਸੁੱਟਿਆ ਗਿਆ ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ। ਗ਼ਨੀਮਤ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ।
ਕੀ ਕਿਹਾ ਮਨੋਰੰਜਨ ਕਾਲੀਆ ਨੇ
ਮਨੋਰੰਜਨ ਕਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰਾਤ ਕਰੀਬ 12 ਵਜੇ ਆਪਣੇ ਘਰ ਦੇ ਵਿਹੜੇ ’ਚ ਘੁੰਮ ਰਹੇ ਸਨ। ਜਦੋਂ ਉਹ ਆਪਣੇ ਕਮਰੇ ਵਿਚ ਸੌਣ ਲਈ ਗਏ ਤਾਂ ਕੁਝ ਹੀ ਦੇਰ ਬਾਅਦ ਜ਼ਬਰਦਸਤ ਧਮਾਕਾ ਹੋਇਆ, ਜਿਸ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਮੁਲਾਜ਼ਮ ਸਹਿਮ ਗਏ। ਕਾਲੀਆ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਨਾਲ ਵਿਹੜੇ ਵਿਚ ਲੱਗੇ ਪੱਥਰ ’ਚ ਟੋਇਆ ਪੈ ਗਿਆ ਅਤੇ ਮੋਟਰਸਾਈਕਲ ਅਤੇ ਕਾਰ ਦਾ ਵੀ ਭਾਰੀ ਨੁਕਸਾਨ ਹੋਇਆ। ਦਰਵਾਜ਼ਿਆਂ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਨੇਤਾ ਦੇ ਘਰ 'ਤੇ ਗ੍ਰਨੇਡ ਹਮਲਾ: ਪੰਜਾਬ ਪੁਲਸ ਨੇ 12 ਘੰਟਿਆਂ ਦੇ ਅੰਦਰ ਮਾਮਲਾ ਕੀਤਾ ਹੱਲ
NEXT STORY