ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਜ਼ਰੀਏ ਨੋਟਿਸ ਭੇਜਿਆ ਹੈ। ਭਗਵੰਤ ਮਾਨ ਨੂੰ 5 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਪੀ. ਏ. ਯੂ. ਲੁਧਿਆਣਾ ਵਿੱਚ ਹੋਈ ਖੁੱਲ੍ਹੀ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਅਤੇ ਬਾਲਾਸਰ ਨਹਿਰ ਕੱਢਣ ਦਾ ਬਾਦਲ ਪਰਿਵਾਰ 'ਤੇ ਦਾਅਵਾ ਠੋਕਿਆ ਸੀ। ਇਸੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ ਕਿ ਬਾਲਾਸਰ ਫਾਰਮ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸਹੁਰਾ ਪਰਿਵਾਰ ਨੇ ਦਿੱਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੁੱਲ੍ਹੀ ਬਹਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਝੂਠ ਬੋਲਿਆ ਹੈ ਅਤੇ ਝੂਠੇ ਤੱਥ ਪੇਸ਼ ਕੀਤੇ ਹਨ।
ਇਹ ਵੀ ਪੜ੍ਹੋ: ਬਰਨਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 3 ਵਿਦਿਆਰਥੀਆਂ ਦੀ ਦਰਦਨਾਕ ਮੌਤ
ਪ੍ਰਕਾਸ਼ ਸਿੰਘ ਬਾਦਲ ਨੇ ਹਮੇਸ਼ਾ ਹੀ ਐੱਸ. ਵਾਈ. ਐੱਲ. ਦਾ ਵਿਰੋਧ ਕੀਤਾ ਅਤੇ ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਪਰ ਭਗਵੰਤ ਮਾਨ ਨੇ ਆਪਣੀ ਬਹਿਸ ਵਿੱਚ ਇਸ ਬਾਰੇ ਬਹੁਤ ਝੂਠ ਬੋਲਿਆ। ਪੰਜਾਬ ਵਿੱਚ ਜੋ ਵੀ ਵਿਕਾਸ ਕਾਰਜ ਹੋਏ ਹਨ, ਉਹ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਦੌਰਾਨ ਹੀ ਹੋਏ ਹਨ। ਸੁਖਬੀਰ ਬਾਦਲ ਨੇ ਨੋਟਿਸ ਜ਼ਰੀਏ ਮੁੱਖ ਮੰਤਰੀ ਮਾਨ 'ਤੇ ਘਟੀਆ ਟਿੱਪਣੀ ਕਰਨ ਦਾ ਦੋਸ਼ ਲਗਾਇਆ ਹੈ।
ਇਹ ਵੀ ਪੜ੍ਹੋ: ਘੱਟ ਸੌਣ ਵਾਲਿਆਂ ਨੂੰ ਸ਼ੂਗਰ ਦਾ ਵਧੇਰੇ ਖ਼ਤਰਾ, ਸਰਵੇਖਣ ਦੌਰਾਨ ਸਾਹਮਣੇ ਆਏ ਹੈਰਾਨੀਜਨਕ ਅੰਕੜੇ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਪਰਾਲੀ ਪ੍ਰਬੰਧਨ : ਪੰਜਾਬ-ਹਰਿਆਣਾ ਤੋਂ ਬਾਅਦ ਰਾਜਸਥਾਨ ’ਚ ਪਲਾਂਟ ਲਾਉਣ ਦੀ ਤਿਆਰੀ
NEXT STORY