ਸ੍ਰੀ ਕੇਸਗੜ੍ਹ ਸਾਹਿਬ (ਵੈੱਬ ਡੈਸਕ)- ਧਾਰਮਿਕ ਸੇਵਾ ਦੇ ਤੀਜੇ ਦਿਨ ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ ਹਨ, ਜਿੱਥੇ ਉਹ ਦੋ ਦਿਨ ਸੇਵਾਦਾਰ ਦੀ ਭੂਮਿਕਾ ਨਿਭਾਉਣਗੇ। ਸੁਖਬੀਰ ਸੇਵਾਦਾਰ ਦੇ ਪਹਿਰਾਵੇ ਵਿੱਚ ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ਼ ਵਿੱਚ ਤਖ਼ਤੀ ਪਾ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਭਾਂਡਿਆਂ ਦੀ ਸੇਵਾ ਕੀਤੀ ਗਈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਬੱਚੇ ਪੁੱਤਰ ਅਨੰਤਵੀਰ ਸਿੰਘ ਸਮੇਤ ਦੋਵੇਂ ਧੀਆਂ ਵੀ ਸੇਵਾ ਕਰਨ ਵਿਚ ਜੁਟੀਆਂ ਹੋਈਆਂ ਹਨ।
ਇਥੇ ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀ ਦੋ ਦਿਨ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਅੱਜ ਤੀਜੇ ਦਿਨ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ। ਇਥੇ ਅੱਜ ਅਤੇ ਕੱਲ੍ਹ ਸੁਖਬੀਰ ਬਾਦਲ ਸੇਵਾਦਾਰ ਦੀ ਵਰਦੀ ਪਾ ਕੇ ਡਿਊਟੀ ਦੇਣਗੇ। ਉਨ੍ਹਾਂ ਦੀ ਸੇਵਾ ਅੱਜ ਸਮੇਤ 8 ਦਿਨ ਜਾਰੀ ਰਹੇਗੀ। ਉਹ ਦੋ ਦਿਨ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੋ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ, ਦੋ ਦਿਨ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਅਤੇ ਦੋ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸੇਵਾ ਕਰਨਗੇ।
ਇਹ ਵੀ ਪੜ੍ਹੋ- ਜਲੰਧਰ 'ਚ 188 ਲੋਕੇਸ਼ਨਾਂ 'ਤੇ ਵਧਾਈ ਗਈ ਸੁਰੱਖਿਆ, ਜਾਣੋ ਕੀ ਰਿਹਾ ਕਾਰਨ
ਸੁਖਬੀਰ ਬਾਦਲ 'ਤੇ ਹੋਏ ਹਮਲੇ ਮਗਰੋਂ ਹਾਲਾਂਕਿ ਪੰਜਾਬ ਪੁਲਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਸੁਖਬੀਰ ਬਾਦਲ ਦੇ ਆਲੇ-ਦੁਆਲੇ 3 ਪਰਤਾਂ ਦੀ ਸੁਰੱਖਿਆ ਲਾਈ ਹੈ, ਜਿਸ ਵਿੱਚ ਦੋ ਐੱਸ. ਪੀ. ਰੈਂਕ ਦੇ ਅਧਿਕਾਰੀ ਤਾਇਨਾਤ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ- NRIs ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਧਾਲੀਵਾਲ ਵੱਲੋਂ ਸਖ਼ਤ ਹਦਾਇਤਾਂ ਜਾਰੀ
ਦੱਸ ਦਈਏ ਕਿ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖਾਹੀਆ ਐਲਾਨੇ ਜਾਣ ਮਗਰੋਂ ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੁਖਬੀਰ ਬਾਦਲ ਦਾ ਅਸਤੀਫਾ ਅਜੇ ਤੱਕ ਪ੍ਰਵਾਨ ਨਹੀਂ ਹੋਇਆ। ਉਨ੍ਹਾਂ ਤੋਂ ਇਲਾਵਾ ਕਈ ਹੋਰ ਲੀਡਰਾਂ ਦੇ ਅਸਤੀਫ਼ੇ ਵੀ ਪੈਂਡਿੰਗ ਹਨ। ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਅਕਾਲੀ ਦਲ ਦੀ ਕਾਰਜਕਾਰਨੀ ਨੂੰ ਪੈਂਡਿੰਗ ਅਸਤੀਫ਼ੇ ਪ੍ਰਵਾਨ ਕਰਕੇ ਪੰਜ ਦਸੰਬਰ ਤੱਕ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਸਨ।
ਇਹ ਵੀ ਪੜ੍ਹੋ- ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਚੌੜਾ ਦੀ ਪਤਨੀ ਆਈ ਮੀਡੀਆ ਸਾਹਮਣੇ, ਕਰ 'ਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ 'ਚ ਵਿਅਕਤੀ ਨੂੰ ਅਗਵਾ ਕਰ ਕਤਲ ਕਰਨ ਦੀ ਕੋਸ਼ਿਸ਼, ਟ੍ਰੈਵਲ ਏਜੰਟ ਨਾਮਜ਼ਦ
NEXT STORY