ਸਮਰਾਲਾ (ਵੈੱਬ ਡੈਸਕ, ਟੱਕਰ)— ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਸਮਰਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮਰਾਲਾ ਹਲਕੇ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਮਜੀਤ ਸਿੰਘ ਨੌਜਵਾਨ ਅਤੇ ਬੇਹੱਦ ਮਿਹਨਤੀ ਆਗੂ ਹਨ। ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਸਾਰੇ ਪਰਮਜੀਤ ਸਿੰਘ ਢਿੱਲੋਂ ਨੂੰ ਕਾਮਯਾਬ ਬਣਾਓ।
ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਹਰੀਸ਼ ਰਾਵਤ ਲਈ ਸੀ ਸਿੱਧੂ ਦਾ ‘ਇੱਟ ਨਾਲ ਇੱਟ’ ਖੜ੍ਹਕਾ ਦੇਣ ਵਾਲਾ ਬਿਆਨ
ਇਸ ਮੌਕੇ ਉਨ੍ਹਾਂ ਨੇ ਆਪਣੀ ਸਰਕਾਰ ਵੇਲੇ ਦੀਆਂ ਪ੍ਰਾਪਤੀਆਂ ਗਿਣਵਾਉਂਦੇ ਹੋਏ ਕਿਹਾ ਕਿ ਪੰਜਾਬੀਆਂ ਦੀ ਸਿਰਫ਼ ਇਕ ਹੀ ਪਾਰਟੀ ਹੈ, ਉਹ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਬਾਦਲ ਸਾਬ੍ਹ ਦਾ ਰਾਜ ਆਉਂਦਾ ਹੈ ਤਾਂ ਪੰਜਾਬ ਵਿਚ ਤਰੱਕੀ ਹੁੰਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕਰਦੇ ਹੋਏ ਕਿਹਾ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ਜਿਹੜੇ ਕਿਸਾਨ ਪਰਿਵਾਰਾਂ ਕੋਲ ਕੋਈ ਵੀ ਟਿਊਬਵੈੱਲ ਕੁਨੈਕਸ਼ਨ ਨਹੀਂ ਹੈ, ਜਦੋਂ ਸਰਕਾਰ ਬਣੀ ਤਾਂ ਉਨ੍ਹਾਂ ਕਿਸਾਨ ਪਰਿਵਾਰਾਂ ਦੇ ਘਰਾਂ ’ਚ ਘੱਟ ਤੋਂ ਘੱਟ ਇਕ ਟਿਊਬਵੈੱਲ ਕੁਨੈਕਸ਼ਨ ਜ਼ਰੂਰ ਦਿੱਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਗਵਾਹ ਹੈ ਕਿ ਜੋ ਕਿਹਾ ਹੈ ਉਹ ਕੀਤਾ ਹੈ ਅਤੇ ਜੋ ਕਿਹਾ ਹੈ, ਉਹ ਵੀ ਹੁਣ ਕਰਕੇ ਵਿਖਾਵਾਂਗੇ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਪੈਨਸ਼ਨ ਸਕੀਮ ਸਮੇਤ ਜਿੰਨੀਆਂ ਵੀ ਸਕੀਮਾਂ ਹਨ, ਉਹ ਬਾਦਲ ਸਾਬ੍ਹ ਵੱਲੋਂ ਦਿੱਤੀਆਂ ਗਈਆਂ ਹਨ। ਜਿੰਨੇ ਵੀ ਨੀਲੇ ਕਾਰਡ ਵਾਲੇ ਪਰਿਵਾਰ ਹਨ, ਉਨ੍ਹਾਂ ਪਰਿਵਾਰਾਂ ਦੀਆਂ ਮੁਖੀ ਔਰਤਾਂ ਦੇ ਖਾਤੇ ’ਚ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਆਉਣ ’ਤੇ 10 ਰੁਪਏ ਪ੍ਰਤੀ ਲੀਟਰ ਡੀਜ਼ਲ ਵੀ ਦਿੱਤਾ ਸਸਤਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ: ਦੋ ਮਹੀਨੇ ਬਾਅਦ ਮਾਪਿਆਂ ਨੇ ਚਾਵਾਂ ਨਾਲ ਵਿਆਹੁਣਾ ਸੀ ਪੁੱਤ, ਵਾਪਰੀ ਅਣਹੋਣੀ ਨੇ ਘਰ 'ਚ ਵਿਛਾਏ ਸੱਥਰ
ਉਨ੍ਹਾਂ ਕਿਹਾ ਕਿ ਕੋਵਿਡ ਦੀ ਬੀਮਾਰੀ ਦੌਰਾਨ ਸਰਕਾਰੀ ਹਸਪਤਾਲ ਤਾਂ ਫੇਲ ਹੋ ਗਏ ਹਨ ਅਤੇ ਪ੍ਰਾਈਵੇਟ ਹਸਪਤਾਲ ਮਹਿੰਗੇ ਹੋਣ ਕਰਕੇ ਇਲਾਜ ਲਈ ਕੋਈ ਜਾ ਨਹੀਂ ਸਕਦਾ ਹੈ। ਇਸ ਲਈ ਮੈਂ ਨਹੀਂ ਚਾਹੰੁਦਾ ਕਿ ਕੋਈ ਇਲਾਜ ਤੋਂ ਵਾਂਝਾ ਰਹਿ ਜਾਵੇ। ਇਸ ਲਈ ਸਾਡੀ ਸਰਕਾਰ ਆਉਣ ’ਤੇ ਸਾਰਿਆਂ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾਇਆ ਜਾਵੇਗਾ, ਜਿਸ ਰਾਹੀ ਲੋਕ ਕੋਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਕਰਵਾ ਸਕਣਗੇ। ਇਸ ਦੇ ਨਾਲ ਹੀ 400 ਯੂਨਿਟ ਮੁਫ਼ਤ ਬਿਜਲੀ ਵੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਸਮੇਤ ‘ਆਪ’ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ’ਤੇ ਵੀ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਭ ਤੋਂ ਝੂਠੀ ਪਾਰਟੀ ਹੈ। ਕੈਪਟਨ ’ਤੇ ਸ਼ਬਦੀ ਹਮਲਾ ਬੋਲਦੇ ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ’ਚ ਨੌਕਰੀ ਦੇਣ, ਕਰਜ਼ਾ ਮੁਆਫ਼ ਕਰਨ ਅਤੇ ਮੋਬਾਇਲ ਦੇਣ ਲਈ ਲੋਕਾਂ ਤੋਂ ਫਾਰਮ ਭਰਵਾਏ ਸਨ, ਹੁਣ ਉਹੀ ਡਰਾਮਾ ਅਰਵਿੰਦ ਕੇਜਰੀਵਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੋਈ ਵੀ ਸਹੁੰ ਨਹੀਂ ਖਾਉਣੀ, ਅਸੀਂ ਤਾਂ ਜ਼ੁਬਾਨ ਦੇਣੀ ਹੈ। ਅਸੀਂ ਰਹਿਣਾ, ਜਿਊਣਾ, ਮਰਨਾ ਵੀ ਤੁਹਾਡੇ ਕੋਲ ਹੀ ਹੈ। ਉਨ੍ਹਾਂ ਸਰਕਾਰ ਆਉਣ ’ਤੇ ਕੀਤੇ ਗਏ 13 ਨੁਕਾਤੀ ਵਾਅਦਿਆਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਜਲੰਧਰ: ਹਿਮਾਚਲ ਜਾਣ ਵਾਲਿਆਂ ਦੀ ਵਧੀ ਗਿਣਤੀ, ਕੋਰੋਨਾ ਰਿਪੋਰਟ ਨੂੰ ਲੈ ਕੇ ਪੁਲਸ ਨੇ ਵੀ ਵਧਾਈ ਸਖ਼ਤੀ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਲੁਧਿਆਣਾ 'ਚ ਦਰਦਨਾਕ ਘਟਨਾ, 16 ਸਾਲਾਂ ਦੇ ਮੁੰਡੇ ਨੇ ਘਰ 'ਚ ਲਿਆ ਫ਼ਾਹਾ
NEXT STORY