ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਗੰਦਾ ਪਾਣੀ ਪੀਣ ਕਾਰਨ ਜਾਨ ਗੁਆਉਣ ਵਾਲੀ ਬੱਚੀ ਸਹਿਜ ਕੌਰ ਦੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਚ ਗੰਦਾ ਪਾਣੀ ਪੀਣ ਕਾਰਨ 37 ਬੱਚੇ ਬਿਮਾਰ ਹੋ ਗਏ ਹਨ ਤੇ 13 ਸਾਲਾ ਬੱਚੀ ਸਹਿਜ ਕੌਰ ਪੁੱਤਰੀ ਮਨਜੀਤ ਸਿੰਘ ਦੀ ਮੌਤ ਹੋ ਗਈ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਵਿਕਾਸ ਦੇ ਨਾਂ 'ਤੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਝੂਠੀ 'ਆਪ' ਸਰਕਾਰ ਨੇ ਪਿੰਡ ਵਿਚਲੇ ਵਾਟਰ ਵਰਕਸ ਦੀ ਸਫਾਈ ਨਹੀਂ ਕਰਵਾਈ, ਜਿਸ ਕਰਕੇ ਪਿੰਡ ਵਾਲੇ ਇਹ ਜ਼ਹਿਰੀਲਾ ਪਾਣੀ ਪੀਣ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪਿੰਡਾਂ ਵਿਚ ਲਾਏ RO ਪਲਾਂਟਾਂ ਨੂੰ ਅਗਲੀਆਂ ਸਰਕਾਰਾਂ ਵੱਲੋਂ ਬੰਦ ਕਰ ਦਿੱਤਾ ਗਿਆ ਜਿਸ ਕਰਕੇ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਨਹੀਂ ਮਿਲ ਰਿਹਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਮਾਸੂਮ ਬੱਚੀ ਸਹਿਜ ਕੌਰ ਦੀ ਮੌਤ ਦਾ ਜਿੰਮੇਵਾਰ ਸਿੱਧੇ ਤੌਰ 'ਤੇ ਭਗਵੰਤ ਮਾਨ ਹੈ ਜੋ ਆਪਣੀ ਫ਼ੋਕੀ ਮਸ਼ਹੂਰੀ 'ਤੇ ਤਾਂ ਹਜ਼ਾਰਾਂ ਕਰੋੜ ਰੁਪਏ ਖਰਚ ਕਰ ਰਿਹਾ ਹੈ, ਪਰ ਪੰਜਾਬੀਆਂ ਨੂੰ ਬੁਨਿਆਦੀ ਸਹੂਲਤਾਂ ਨਹੀਂ ਦਿੱਤੀਆਂ ਜਾ ਰਹੀਆਂ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਬੱਚੀ ਨੂੰ ਆਪਣੇ ਚਰਨਾਂ ਵਿਚ ਨਿਵਾਸ ਤੇ ਬਿਮਾਰ ਬੱਚਿਆਂ ਨੂੰ ਜਲਦ ਤੰਦਰੁਸਤੀ ਬਖਸ਼ਣ।
ਖਾੜੀ ਦੇਸ਼ਾਂ 'ਚ ਫਸੇ ਪੰਜਾਬੀਆਂ ਲਈ ਭਾਜਪਾ ਵਲੋਂ ਵਿਸ਼ੇਸ਼ ਹੈਲਪਲਾਈਨ ਨੰਬਰ ਜਾਰੀ, ਜਾਣੋ ਕੀ ਬੋਲੇ ਸੁਨੀਲ ਜਾਖੜ
NEXT STORY