ਤਲਵੰਡੀ ਸਾਬੋ (ਮੁਨੀਸ਼): ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਜਿੱਤ ਅਤੇ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਸਬੰਧ ’ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਸ਼ਰਧਾਂਜਲੀ ਸਮਾਗਮ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਗੱਲਬਾਤ ਕੀਤੀ ਗਈ।
ਉਨ੍ਹਾਂ ਨੇ ਕਿਹਾ ਕਿ ਪੁਰਾਤਨ ਇਤਿਹਾਸ, ਆਜ਼ਾਦੀ ਦੀ ਜੰਗ ਤੋਂ ਕਿਸਾਨੀ ਅੰਦੋਲਨ ਤੱਕ, ਹੱਕ, ਸੱਚ ਤੇ ਅਣਖ ਦੀ ਜੰਗ ਦੀ ਸ਼ੁਰੂਆਤ ਪੰਜਾਬ ਤੋਂ ਹੋਈ ਹੈ ਅਤੇ ਇਸ ਵਾਰ ਵੀ ਪੰਜਾਬੀ ਤੇ ਕਿਸਾਨ-ਕਿਰਤੀ ਭਾਈਚਾਰਾ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਜੰਗ ’ਚ ਗੁਰੂ ਮਿਹਰ ਸਦਕਾ ਜੇਤੂ ਹੋ ਕੇ ਨਿਕਲੇਗਾ। ਉਨ੍ਹਾਂ ਇੱਥੇ ਮੋਦੀ ’ਤੇ ਤੰਜ ਕੱਸਦੇ ਹੋਏ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨ੍ਹਾਂ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ। ਜੇ ਪ੍ਰਵਾਹ ਹੁੰਦੀ ਤਾਂ ਇਨ੍ਹਾਂ ਬਿੱਲਾਂ ਨੂੰ ਇੰਨਾ ਲੰਬਾ ਨਾ ਖਿੱਚਦੇ। ਸੁਖਬੀਰ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਉੱਥੇ ਹਰ ਸਹੂਲਤ ਦਿੱਤੀ ਗਈ ਹੈ, ਚਾਹੇ ਉਹ ਡਾਕਟਰੀ ਸਹੂਲਤ ਹੋਵੇ ਜਾਂ ਕੋਈ ਵੀ ਹਰੇਕ ਚੀਜ਼ ਦਾ ਪ੍ਰਬੰਧ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤਾ ਗਿਆ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਾਗੀਰ ਕੌਰ ਦੇ ਇਲਾਵਾ ਅਕਾਲੀ ਦਲ ਦੀ ਲੀਡਰਸ਼ਿਪ ਮੌਜੂਦ ਸੀ।
ਵਿਜੀਲੈਂਸ ਵੱਲੋਂ 1500 ਰੁਪਏ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
NEXT STORY