ਪਟਿਆਲਾ (ਵੈੱਬ ਡੈਸਕ)- ਪਟਿਆਲਾ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ 'ਤੇ ਨਿਸ਼ਾਨਾ ਸਾਧਿਆ। ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਕਮੇਟੀ ਦੀਆਂ ਚੋਣਾਂ 'ਚ ਸਰਕਾਰ ਵੱਲੋਂ ਖੁੱਲ੍ਹੇ ਤੌਰ ’ਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਪਟਿਆਲਾ 'ਚ ਇਕ ਉੱਚ ਪੁਲਸ ਅਧਿਕਾਰੀ ਦੀ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨਾਲ ਜੁੜੀ ਕਥਿਤ ਵਾਇਰਲ ਵੀਡੀਓ ਦਾ ਜ਼ਿਕਰ ਕਰਦੇ ਹੋਏ ਇਸ ਘਟਨਾ ਨੂੰ ਗੰਭੀਰ ਦੱਸਿਆ। ਸੁਖਬੀਰ ਬਾਦਲ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! NRI ਦੇ ਘਰੋਂ 50 ਲੱਖ ਦੀ ਚੋਰੀ
ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਲਈ ਪ੍ਰਸ਼ਾਸਨ ਦਾ ਗਲਤ ਇਸਤੇਮਾਲ ਕਰ ਰਹੀ ਹੈ ਅਤੇ ਲੋਕਤੰਤਰਕ ਮੁੱਲਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੀ ਨੋਮੀਨੇਸ਼ਨ ਵੇਲੇ ਪੰਜਾਬ ਸਰਕਾਰ ਨੇ ਪੂਰਾ ਜ਼ੋਰ ਲਾਇਆ ਹੈ ਕਿ ਵਿਰੋਧੀ ਪਾਰਟੀਆਂ ਦੇ ਨਾਮਜ਼ਦਗੀ ਪੱਤਰ ਦਾਖ਼ਲ ਨਾ ਹੋ ਸਕਣ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਝਾੜੂ ਵਾਲਿਆਂ ਨੂੰ ਪਤਾ ਹੈ ਕਿ ਹੁਣ ਇਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣੀਆਂ ਹਨ, ਇਸੇ ਕਰਕੇ ਪੁਲਸ ਦੀ ਵਰਤੋਂ ਕਰ ਰਹੇ ਹਨ। ਮੈਂ ਡੀ. ਜੀ. ਪੀ. ਸਾਬ੍ਹ ਨੂੰ ਬੇਨਤੀ ਕਰਦਾ ਹਾਂ ਕਿ ਇਹ ਜੋ ਤੁਹਾਡੀ ਪੁਲਸ ਨੇ ਬਹੁਤ ਵੱਡਾ ਘਾਣ ਕੀਤਾ ਹੈ, ਐੱਸ. ਐੱਸ. ਪੀ. ਵਰੁਣ ਸ਼ਰਮਾ ਪਟਿਆਲਾ ਨੇ ਜੋ ਕੀਤਾ ਹੈ, ਉਸ 'ਤੇ ਪਰਚਾ ਹੋਣਾ ਚਾਹੀਦਾ ਹੈ। ਅਕਾਲੀ ਦਲ ਅਰਜ਼ੀ ਦੇਵੇਗਾ ਕਿ ਐੱਸ. ਐੱਸ. ਪੀ. 'ਤੇ ਪਰਚਾ ਦਰਜ ਹੋਵੇ।
ਇਹ ਵੀ ਪੜ੍ਹੋ: Punjab: ਫਰਦ ਕੇਂਦਰਾਂ 'ਚ ਜਾਣ ਵਾਲੇ ਦਿਓ ਧਿਆਨ! ਝਲਣੀ ਪਵੇਗੀ ਇਹ ਵੱਡੀ ਮੁਸੀਬਤ
ਪੰਜਾਬ ਸਰਕਾਰ ਵੱਲੋਂ ਐੱਸ. ਐੱਸ. ਪੀ. ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਪਰ ਅਸੀਂ ਐੱਸ. ਐੱਸ. ਪੀ. ਖ਼ਿਲਾਫ਼ ਪਰਚਾ ਦਰਜ ਕਰਵਾ ਕੇ ਜੇਲ੍ਹ ਵਿਚ ਭੇਜਾਂਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਮਾਣਯੋਗ ਕੋਰਟ 'ਚ ਵੀ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਲੋਕਤੰਤਰ ਦਾ ਕਤਲ ਕਰਨ ਵਾਲੇ ਐੱਸ. ਐੱਸ. ਪੀ. ਪਟਿਆਲਾ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਉਣ ਲਈ ਅਸੀਂ ਹਰ ਲੜਾਈ ਲੜਾਂਗੇ ਅਤੇ ਇਸ ਨੂੰ ਸਜ਼ਾ ਕਰਾਵਾਂਗੇ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 3 ਸ਼ਹਿਰਾਂ ਦਾ ਤਾਪਮਾਨ 3 ਡਿਗਰੀ ਪੁੱਜਾ, ਇਨ੍ਹਾਂ ਜ਼ਿਲ੍ਹਿਆਂ 'ਚ Yellow ਅਲਰਟ
ਪੰਜਾਬ ਸਰਕਾਰ ਦੀ ਨਵੀਂ ਪਹਿਲ, ਜੇਲ੍ਹਾਂ 'ਚ 11 ITI ਖੋਲ੍ਹੇ ਜਾਣਗੇ, ਕੈਦੀਆਂ ਨੂੰ ਮਿਲੇਗੀ ਨਵੀਂ ਦਿਸ਼ਾ
NEXT STORY