ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪੰਜਾਬ 'ਚ ਸਰਕਾਰ ਅਤੇ ਗੈਂਗਸਟਰ ਮਿਲ ਕੇ ਖੇਡ ਖੇਡ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਪਾਰਟੀਆਂ ਮੀਡੀਆ ਨੂੰ ਡਰਾ ਕੇ ਰੱਖਣਾ ਚਾਹੁੰਦੀਆਂ ਹਨ ਅਤੇ ਜੋ ਉਨ੍ਹਾਂ ਅੱਗੇ ਨਹੀਂ ਝੁਕਦਾ, ਉਸ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਸੁਰੱਖਿਆ ਵਾਪਸੀ 'ਤੇ ਘੇਰੀ ਸਰਕਾਰ
ਸੁਖਬੀਰ ਬਾਦਲ ਨੇ ਸਿੱਧੂ ਮੂਸੇਵਾਲਾ ਦੇ ਕਤਲ ਦਾ ਹਵਾਲਾ ਦਿੰਦੇ ਕਿਹਾ ਕਿ ਇਸ ਮੰਦਭਾਗੀ ਘਟਨਾ ਦਾ ਸਭ ਤੋਂ ਵੱਡਾ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੁਰੱਖਿਆ ਵਾਪਸ ਲੈਣਾ ਸੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗਿੱਪੀ ਗਰੇਵਾਲ ਜਾਂ ਕਿਸੇ ਹੋਰ ਵਿਅਕਤੀ ਨੂੰ ਜਿਸ ਦੀ ਸੁਰੱਖਿਆ ਹਟਾਈ ਗਈ ਹੈ, ਕੁਝ ਵੀ ਹੁੰਦਾ ਹੈ ਤਾਂ ਮੁੱਖ ਮੰਤਰੀ ਅਤੇ ਡੀ. ਜੀ. ਪੀ. ਵਿਰੁੱਧ ਕਤਲ ਦਾ ਕੇਸ ਦਰਜ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਇਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ

ਪ੍ਰੈੱਸ ਦੀ ਆਜ਼ਾਦੀ 'ਤੇ ਹਮਲੇ ਦੀ ਨਿਖੇਧੀ
ਸੁਖਬੀਰ ਬਾਦਲ ਨੇ ਪੰਜਾਬ ਕੇਸਰੀ ਵਿਰੁੱਧ ਕੀਤੀ ਗਈ 'ਬੁਲਡੋਜ਼ਰ ਕਾਰਵਾਈ' ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦੇ ਇਸ ਨੂੰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰਾਰ ਦਿੱਤਾ। ਮੈਂ ਪ੍ਰੈੱਸ ਦੀ ਆਜ਼ਾਦੀ ‘ਤੇ ਲਗਾਤਾਰ ਹੋ ਰਹੇ ਹਮਲਿਆਂ ਦੀ ਵੀ ਸਖ਼ਤ ਨਿੰਦਾ ਕਰਦਾ ਹਾਂ। ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਕੇਸਰੀ ਸਮੂਹ ਦੀ ਮਾਲਕੀ ਵਾਲੇ ਹੋਟਲ ਦੇ ਹਿੱਸੇ ਨੂੰ ਢਾਹਿਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਸਰਕਾਰ ਆਜ਼ਾਦ ਮੀਡੀਆ ਨੂੰ ਡਰਾਉਣ ਅਤੇ ਉਸ ਨੂੰ ਆਪਣੇ ਅਨੁਸਾਰ ਚੱਲਣ ਲਈ ਮਜਬੂਰ ਕਰਨ ਵਾਸਤੇ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਅਤੇ ਅਕਾਲੀ ਦਲ ਹਮੇਸ਼ਾ ਫਰੀਡਮ ਆਫ਼ ਪ੍ਰੈੱਸ ਲਈ ਲੜਦੇ ਰਹੇ ਹਨ ਅਤੇ ਇਨ੍ਹਾਂ 'ਚੋਰਾਂ' ਨੂੰ ਅੱਠ ਮਹੀਨਿਆਂ ਬਾਅਦ ਆਪਣੇ ਕੀਤੇ ਦਾ ਹਿਸਾਬ ਦੇਣਾ ਪਵੇਗਾ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ
ਬਲਾਕ ਸੰਮਤੀ ਚੋਣਾਂ ਵਿੱਚ ਧੱਕੇਸ਼ਾਹੀ ਦੇ ਦੋਸ਼
ਬਲਾਕ ਸੰਮਤੀ ਚੋਣਾਂ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਇੰਨੀ ਘਬਰਾ ਗਈ ਹੈ ਕਿ ਉਹ ਗੈਂਗਸਟਰਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਨੂੰ ਧਮਕਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜੇਲ੍ਹ ਵਿੱਚ ਬੈਠੇ ਜੱਗੂ ਭਗਵਾਨਪੁਰੀਆ ਦੀ ਮਾਸੀ ਨੂੰ ਜ਼ਬਰਦਸਤੀ ਚੇਅਰਮੈਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਪੰਚਾਂ ਅਤੇ ਮੈਂਬਰਾਂ ਨੂੰ ਪਹਿਲਾਂ 'ਆਪ' 'ਚ ਸ਼ਾਮਲ ਹੋਣ ਲਈ ਕਿਹਾ ਜਾਂਦਾ ਹੈ ਅਤੇ ਨਾ ਮੰਨਣ 'ਤੇ ਗੈਂਗਸਟਰਾਂ ਤੋਂ ਧਮਕੀਆਂ ਭਰੇ ਫੋਨ ਕਰਵਾਏ ਜਾਂਦੇ ਹਨ। ਸੁਖਬੀਰ ਬਾਦਲ ਨੇ ਮੋਗਾ ਅਤੇ ਮਾਨਸਾ ਦੇ ਡੀ. ਸੀ. ਅਤੇ ਐੱਸ. ਐੱਸ. ਪੀ. ਸਮੇਤ ਹੋਰ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਸੱਤਾਧਾਰੀ ਪਾਰਟੀ ਦੇ ਗੁਲਾਮ ਨਾ ਬਣਨ। ਉਨ੍ਹਾਂ ਕਿਹਾ ਕਿ ਮੋਗਾ 'ਚ ਅਕਾਲੀ ਦਲ ਦੇ 15 ਮੈਂਬਰ ਹੋਣ ਦੇ ਬਾਵਜੂਦ 'ਆਪ' ਦੇ 8 ਮੈਂਬਰਾਂ ਨੂੰ ਧੱਕੇ ਨਾਲ ਜਿਤਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਅੱਠ ਮਹੀਨਿਆਂ ਬਾਅਦ ਉਨ੍ਹਾਂ ਨੂੰ ਆਪਣੀ ਇਕ-ਇਕ ਗਲਤੀ ਦਾ ਜਵਾਬ ਦੇਣਾ ਪਵੇਗਾ।
ਇਹ ਵੀ ਪੜ੍ਹੋ: 'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ: ਸੁਸ਼ੀਲ ਰਿੰਕੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Gym 'ਚੋਂ ਨਿਕਲੇ ਮੁੰਡੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਇਸ ਗੈਂਗ ਨੇ ਲਈ ਜ਼ਿੰਮੇਵਾਰੀ
NEXT STORY