ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ ਕੱਲ੍ਹ ਜ਼ੀਰਾ ਤੋਂ ਸ਼ੁਰੂ ਕਰ ਕੇ 100 ਦਿਨਾਂ ਵਿਚ 100 ਹਲਕਿਆਂ ਦੀ ਯਾਤਰਾ ਕਰਨਗੇ ਤੇ ਭ੍ਰਿਸ਼ਟ ਤੇ ਘੁਟਾਲਿਆਂ ਵਾਲੀ ਕਾਂਗਰਸ ਸਰਕਾਰ ਨੂੰ ਬੇਨਕਾਬ ਕਰਨਗੇ ਅਤੇ ਉਨ੍ਹਾਂ ਕਾਂਗਰਸ ਸਰਕਾਰ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਵੀ ਚਾਰਜਸ਼ੀਟ ਜਾਰੀ ਕੀਤੀ।
ਇਥੇ ਪਾਰਟੀ ਵੱਲੋਂ ‘ਗੱਲ ਪੰਜਾਬ ਦੀ’ ਮੁਹਿੰਮ ਸ਼ੁਰੂ ਕਰਨ ਲਈ ਵਿਸ਼ੇਸ਼ ਤੌਰ ’ਤੇ ਸੱਦੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹ 100 ਦਿਨਾਂ ਦੀ ਆਪਣੀ ਯਾਤਰਾ ਦੌਰਾਨ 700 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਨਗੇ ਅਤੇ ਸਮਾਜ ਦੇ ਹਰ ਵਰਗ ਦੀਆਂ ਮੁਸ਼ਕਿਲਾਂ ਸੁਣਨਗੇ ਤੇ ਸੂਬੇ ਦੇ ਹਰ ਪਿੰਡ ਤੇ ਹਰ ਵਾਰਡ ਵਿਚ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਦੁੱਗਣਾ ਮੰਤਵ ਇਹ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਵਜ਼ਾਰਤ ਦੇ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਚਾਰ ਨੂੰ ਲੋਕਾਂ ਸਾਹਮਣੇ ਬੇਨਕਾਬ ਕਰਨਗੇ ਅਤੇ ਨਾਲ ਹੀ ਲੋਕਾਂ ਤੋਂ ਇਹ ਫੀਡਬੈਕ ਲੈਣਗੇ ਕਿ ਉਹ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਤੋਂ ਕੀ ਆਸ ਰੱਖਦੇ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ : ਬੀਬਾ ਬਾਦਲ
ਉਨ੍ਹਾਂ ਨੇ 96878-96878 ਨੰਬਰ ਵੀ ਜਾਰੀ ਕੀਤਾ ਜਿਸ ’ਤੇ ਫੋਨ ਕਰ ਕੇ ਪੰਜਾਬੀ ਪਾਰਟੀ ਦੀ ਮੁਹਿੰਮ ਵਿਚ ਵੀ ਸ਼ਾਮਲ ਹੋ ਸਕਦੇ ਹਨ ਤੇ ਪਾਰਟੀ ਤੋਂ ਆਸਾਂ ਵੀ ਸਾਂਝੀਆਂ ਕਰ ਸਕਦੇ ਹਨ।
ਇਸ ਮੌਕੇ ਵੈਬਸਾਈਟ www.7allPunjab4i.in ਵੀ ਜਾਰੀ ਕੀਤੀ ਗਈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਚਾਰਜਸ਼ੀਟ ਵੀ ਜਾਰੀ ਕੀਤੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ 6500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ, ਪੰਜ ਮੰਤਰੀਆਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਤੇ ਹੋਰ ਮਾਮਲਿਆਂ ਬਾਰੇ ਬਹੁਤ ਸਾਰੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਜਿਥੇ ਸਾਧੂ ਸਿੰਘ ਧਰਮਸੋਤ ਐਸ ਸੀ ਸਕਾਲਰਸ਼ਿਪ ਘੁਟਾਲੇਵਿਚ ਸ਼ਾਮਲ ਹੈ, ਸੁਖਜਿੰਦਰ ਸਿੰਘ ਰੰਧਾਵਾ ਬੀਜ ਘੁਟਾਲੇ ਵਿਚ, ਬਲਬੀਰ ਸਿੱਧੂ ਕੋਰੋਨਾ ਸਮਾਨ ਤੇ ਨਸ਼ਾ ਛੁਡਾਊ ਗੋਲੀਆਂ ਦੀ ਖਰੀਦ ਦੇ ਘੁਟਾਲੇ ਵਿਚ, ਭਾਰਤ ਭੂਸ਼ਣ ਆਸ਼ੂ ਕਣਕ ਘੁਟਾਲੇ ਵਿਚ ਤੇ ਸ਼ਿਆਮ ਸੁੰਦਰ ਅਜੋੜਾ ਜੇ ਸੀ ਟੀ ਜ਼ਮੀਨ ਘੁਟਾਲੇ ਦੇ ਦੋਸ਼ੀ ਹਨ।
ਮੁੱਖ ਮੰਤਰੀ ਨੁੰ ਸਿੱਧਾ ਟੱਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਢੇ ਚਾਰ ਸਾਲਾਂ ਵਿਚ ਪੰਜਾਬ ਤਬਾਹ ਕਰ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇਹ ਮਾੜੀ ਕਿਸਮਤ ਹੈ ਕਿ ਅਜਿਹਾ ਮੁੱਖ ਮੰਤਰੀ ਮਿਲਿਆ ਹੈ ਜੋ ਆਪਣੇ ਘਰ ਵਿਚੋਂ ਬਾਹਰ ਹੀ ਨਹੀਂ ਨਿਕਲਦਾ, ਆਪਣੇ ਮੰਤਰੀਆਂ ਨੁੰ ਨਹੀਂ ਮਿਲਦਾ, ਲੋਕਾਂ ਦੀ ਗੱਲ ਨਹੀਂ ਸੁਣਦਾ ਤੇ ਉਸ ਨਾਲ ਮੀਟਿੰਗ ਦਾ ਸਮਾਂ ਮੰਗਣ ਵਾਲੇ ਅਧਿਆਪਕਾਂ ਨੁੰ ਬੁਰੀ ਤਰ੍ਹਾਂ ਕੁੱਟਿਆ ਮਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਿਰਫ ਇਕ ਕੰਮ ਕੀਤਾ ਹੈ, ਉਹ ਹੈ ਸਰਕਾਰੀ ਖ਼ਜ਼ਾਨੇ ਨੁੰ ਲੁੱਟਣਾ। ਉਨ੍ਹਾਂ ਕਿਹਾ ਕਿ ਵਿਕਾਸ ਲਈ ਕੁਝ ਨਹੀਂ ਕੀਤਾ ਗਿਆ। ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕੀਤੀ ਗਈ ਤੇ ਸਰਕਾਰੀ ਜੇਲ੍ਹਾਂ ਵਿਚੋਂ ਹੀ ਫਿਰੌਤੀਆਂ ਦਾ ਕੰਮ ਕੀਤਾ ਗਿਆ।
ਇਹ ਵੀ ਪੜ੍ਹੋ : ਪਾਕਿਸਤਾਨ ਦੀਆਂ ਨਾਪਾਕ ਸਾਜ਼ਿਸ਼ਾਂ ’ਤੇ ਚੁੱਪ ਕਿਉਂ ਹਨ ਨਵਜੋਤ ਸਿੰਘ ਸਿੱਧੂ : ਤਰੁਣ ਚੁੱਘ
ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਦੀ ਕਾਂਗਰਸ ਤੇ ਲੀਡਰਸ਼ਿਪ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜ਼ਿੰਦਗੀਵਿਚ ਤਿੰਨ ਅਜਿਹੇ ਆਗੂ ਵੇਖੇ ਹਨ ਜਿਨ੍ਹਾਂ ਨੇ ਸਹੁੰਆਂ ਖਾਧੀਆਂ ਤੇ ਫਿਰ ਬਿਨਾਂ ਅਫਸੋਸ ਤੇ ਇਹ ਤੋੜ ਦਿੱਤੀਆਂ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਬਿ ਦੀ ਸਹੁੰ ਚੁੱਕੀ ਤੇ ਬਿਨਾਂ ਨਸ਼ਾ ਖਤਮ ਕੀਤੇ, 90 ਹਜ਼ਾਰ ਕਰੋੜ ਦਾ ਕਰਜ਼ਾ ਮੁਆਫ ਕੀਤੇ ਤੇ ਘਰ-ਘਰ ਨੌਕਰੀ ਦਿੱਤੇ ਬਗੈਰ ਇਹ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਇਸੇ ਤਰੀਕੇ ਅਰਵਿੰਦ ਕੇਜਰੀਵਾਲ ਨੇ ਆਪਣੇ ਬੱਚਿਆਂ ਦੀ ਸਹੁੰ ਚੁੱਕੀ ਕਿ ਉਹ ਕਾਂਗਰਸ ਪਾਰਟੀ ਨਾਲ ਕੋਈ ਸਮਝੌਤਾ ਨਹੀਂ ਕਰਨਗੇ ਪਰ ਦਿਨਾਂ ਵਿਚ ਹੀ ਇਹ ਤੋੜ ਦਿੱਤੀ। ਉਨ੍ਹਾਂ ਕਿਹਾ ਕਿ ਆਪ ਦੇ ਪੰਜਾਬ ਦੇ ਕਨਵੀਨਰ ਭਗਵੰਤ ਮਾਨ ਨੇ ਸ਼ਰਾਬ ਨਾ ਪੀਣ ਲਈ ਆਪਣੀ ਮਾਂ ਦੀ ਸਹੁੰ ਚੁੱਕੀ ਤੇ ਕਦੇ ਵੀ ਇਹ ਨਹੀਂ ਪੁਗਾਈ।
ਸਰਦਾਰ ਬਾਦਲ ਨੇ ਇਕੱਲਾ ਅਕਾਲੀ ਦਲ ਹੈ ਜੋ ਪੰਜਾਬੀਆਂ ਦੀਆਂ ਖੇਤਰੀ ਭਾਵਨਾਵਾਂ ਦੀ ਪ੍ਰਤੀਨਿਧਤਾ ਕਰਦਾ ਹਾਂ ਜਦਕਿ ਕਾਂਗਰਸ ਤੇ ਆਪ ਦੋਹਾਂ ਨੇ ਇਸ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਾਂਗਰਸ ਦੀ ਸੂਬਾ ਇਕਾਈ ਨੂੰ ਉਸ ਗਾਂਧੀ ਪਰਿਵਾਰ ਤੋਂ ਹਦਾਇਤਾਂ ਮਿਲਦੀਆਂ ਹਨ ਜਿਨ੍ਹਾਂ ਦਾ ਹਮੇਸ਼ਾ ਪੰਜਾਬ ਵਿਰੋਧੀ ਇਤਿਹਾਸ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਨਾ ਸਿਰਫ ਘੁਟਾਲੇ ਕੀਤੇ ਬਲਕਿ ਆਪਣੀ ਕੇਂਦਰੀ ਲੀਡਰਸ਼ਿਪ ਦੇ ਐਲਾਨ ਮੁਤਾਬਕ ਕੰਮ ਕੀਤਾ ਤੇ ਏ. ਪੀ. ਐਮ. ਸੀ. ਐਕਟ ਵੀ ਸੋਧ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੋਰੋਨਾ ਸੰਕਟ ਵੇਲੇ ਵੀ ਕੁਪ੍ਰਬੰਧਨ ਕੀਤਾ ਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਨਾ ਕਰ ਕੇ ਕਿਸਾਨਾਂ ਨਾਲ ਵੀ ਕਰੂਰਤਾ ਵਿਖਾਈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਬੈਠਕ
ਅਰਵਿੰਦ ਕੇਜਰੀਵਾਲ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਹਿਾ ਕਿਆਪ ਦੇ ਕਨਵੀਨਰ ਪੰਜਾਬ ਵਿਚ ਦਿੱਲੀ ਮਾਡਲ ਲਾਗੂ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਧੋਖਾ ਦੇਣ ਦੇ ਮਾਹਿਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਐਸ. ਵਾਈ. ਐਸ. ਦੇ ਮਾਮਲੇ ’ਤੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਖੋ ਵੱਖ ਸਟੈਂਡ ਲਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲੇ ਵਿਚ ਵੀ ਪੰਜਾਬ ਵਿਰੋਧੀ ਸਟੈਂਡ ਲਿਆ ਤੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਵਾਉਣ ਲਈ ਸੁਪਰੀਮ ਕੋਰਟ ਵਿਚ ਅਰਜ਼ੀ ਵੀ ਦਾਇਰ ਕੀਤੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਤਿੰਨ ਖੇਤੀ ਕਾਨੂੰਨੀ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਤੇ ਨਾਲ ਹੀ ਕਿਸਾਨਾਂ ਨਾਲ ਵੀ ਹਮਦਰਦੀ ਪ੍ਰਗਟਾ ਕੇ ਦੋਗਲਾਪਨ ਵਿਖਾਇਆ। ਉਹਨਾਂ ਕਿਹਾ ਕਿ 200 ਯੂਨਿਟ ਮੁਫਤ ਬਿਜਲੀ ਸਕੀਮ ਵੀ ਫਰਾਡ ਹੈ ਕਿਉਂਕਿ ਦਿੱਲੀ ਦੇ 90 ਫੀਸਦੀ ਨਾਗਰਿਕਾਂ ਨੂੰ ਇਸਦਾ ਲਾਭ ਨਹੀਂ ਮਿਲ ਰਿਹਾ ਕਿਉਂਕਿ ਜੇਕਰ ਇਕ ਯੂਨਿਟ ਵੀ ਵੱਧ ਹੋ ਜਾਂਦੀ ਹੈ ਤਾਂ ਲੋਕਾਂ ਨੂੰ ਸਾਰਾ ਬਿੱਲ ਭਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਤੇ ਸਕੂਲਾਂ ਵਿਚ ਸੁਧਾਰ ਦੇ ਦਾਅਵੇ ਵੀ ਝੂਠੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ 650 ਕਲੌਨੀਆਂ ਅਜਿਹੀਆਂ ਹਨ ਜਿਨ੍ਹਾਂ ਨੂੰ ਟੈਂਕਰਾਂ ਰਾਹੀਂ ਪਾਣੀ ਮਿਲ ਰਿਹਾ ਹੈ ਜਦਕਿ ਕੇਜਰੀਵਾਲ ਦਾਅਵੇ ਕਰ ਰਹੇ ਹਨ ਕਿ ਸਾਰੀ ਦਿੱਲੀ ਵਿਚ ਪਾਈਪ ਨਾਲ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਦੇ ਮੁਕਾਬਲੇ ਸਿਰਫ ਅਕਾਲੀ ਦਲ ਦੀ ਹੀ ਭਰੋਸੇਯੋਗ ਲੀਡਰਸ਼ਿਪ ਹੈ ਜਿਸ ’ਤੇ ਵਿਸ਼ਵਾਸ ਕੀਤਾ ਜਾ ਸਕਦਾ ਹੈ ਕਿਉਂਕਿ ਇਸਨੇ ਹਮੇਸ਼ਾ ਆਪਣੇ ਕੀਤੇ ਵਾਅਦੇ ਪੁਗਾਏ ਹਨ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬੀਆਂ ਦੀਆਂ ਆਸਾਂ ਹਰ ਕੀਮਤ ’ਤੇ ਪੂਰੀਆ ਕਰਾਂਗੇ। ਉਨ੍ਹਾਂ ਐਲਾਨ ਕੀਤਾ ਕਿ ਗੱਲ ਰਾਜ ਦੀ ਨਹੀਂ, ਗੱਲ ਪੰਜਾਬ ਦੀ ਹੈ।
ਬਠਿੰਡਾ ’ਚ ਗੋਲੀ ਲੱਗਣ ਨਾਲ ਹੈੱਡ ਕਾਂਸਟੇਬਲ ਦੀ ਮੌਤ
NEXT STORY