ਜਲੰਧਰ (ਸੁਧੀਰ)– ਅੰਮ੍ਰਿਤਸਰ ਵਿਚ ਕਾਫ਼ੀ ਸਮੇਂ ਤੱਕ ਵਧੀਆ ਕਾਰਗੁਜ਼ਾਰੀ ਨਿਭਾਉਣ ਵਾਲੇ ਡਾ. ਸੁਖਚੈਨ ਸਿੰਘ ਗਿੱਲ ਸ਼ਹਿਰ ਦੇ ਨਵੇਂ ਪੁਲਸ ਕਮਿਸ਼ਨਰ ਹੋਣਗੇ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ-ਮੁਕਤ ਬਣਾਉਣਾ ਮੇਰਾ ਮੁੱਖ ਟੀਚਾ ਹੋਵੇਗਾ। ਉਨ੍ਹਾਂ ਦੱਸਿਆ ਕਿ ਚਾਰਜ ਸੰਭਾਲਣ ਦੇ ਨਾਲ ਹੀ ਸ਼ਹਿਰ ਦੇ ਸਾਰੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਉਨ੍ਹਾਂ ਨੂੰ ਚੋਰਾਂ, ਲੁਟੇਰਿਆਂ ਅਤੇ ਅਪਰਾਧੀਆਂ ਦੀ ਨਕੇਲ ਕੱਸਣ ਅਤੇ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਦੇ ਨਾਲ-ਨਾਲ ਜਨਤਾ ਦੇ ਥਾਣਿਆਂ ਵਿਚ ਪੈਂਡਿੰਗ ਮਾਮਲਿਆਂ ਨੂੰ ਸੁਲਝਾ ਕੇ ਲੋਕਾਂ ਨੂੰ ਇਨਸਾਫ ਦਿਵਾਉਣ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚਾਰਜ ਸੰਭਾਲਣ ਤੋਂ ਬਾਅਦ ਉਹ ਸ਼ਹਿਰ ਦਾ ਜਾਇਜ਼ਾ ਲੈਣਗੇ।
ਪੀ.ਆਰ. ਮਿਲਣ ਦਾ ਮੌਕਾ ਆਇਆ ਤਾਂ ਵਰਤ ਗਿਆ ਭਾਣਾ, ਫ਼ਰੀਦਕੋਟ ਦੇ ਨੌਜਵਾਨ ਦੀ ਕੈਨੇਡਾ ’ਚ ਅਚਾਨਕ ਮੌਤ
NEXT STORY