ਫਤਿਹਗੜ੍ਹ ਸਾਹਿਬ (ਜਗਦੇਵ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ 'ਚ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਡਾ. ਸੁਖਦਰਸ਼ਨ ਸਿੰਘ ਖਹਿਰਾ ਨਵੇਂ ਉਪ-ਕੁਲਪਤੀ ਨਿਯੁਕਤ ਕੀਤੇ ਗਏ ਜਿਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਯੂਨੀਵਰਸਿਟੀ ਚਾਂਸਲਰ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਸਮੇਤ ਟਰੱਸਟ ਦੇ ਮੈਂਬਰਾਂ ਨੇ ਉਪ-ਕੁਲਪਤੀ ਦੀ ਕੁਰਸੀ 'ਤੇ ਬਿਠਾਇਆ। ਇਸ ਮੌਕੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਨਵੇਂ ਨਿਯੁਕਤ ਹੋਏ ਵਾਈਸ-ਚਾਂਸਲਰ ਨੂੰ ਵਧਾਈ ਅਤੇ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਡਾ. ਖਹਿਰਾ ਵਰਗੇ ਤਜਰਬੇਕਾਰ, ਨਿਪੁੰਨ ਅਤੇ ਸੂਝਵਾਨ ਵਿਅਕਤੀ ਇਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਨਿਯੁਕਤ ਕੀਤੇ ਗਏ ਹਨ। ਪ੍ਰੋ. ਬਡੂੰਗਰ ਨੇ ਦੱਸਿਆ ਕਿ ਵਾਈਸ-ਚਾਂਸਲਰ ਦੀ ਚੋਣ ਹਿੱਤ ਯੂਨੀਵਰਸਿਟੀ ਦੇ ਟਰੱਸਟ ਵੱਲੋਂ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ 'ਚ ਜਸਟਿਸ ਨਿਰਮਲ ਸਿੰਘ, ਆਰ. ਐੱਸ. ਮਾਨ, ਦਰਬਾਰਾ ਸਿੰਘ ਗੁਰੂ, ਅਮਰਜੀਤ ਸਿੰਘ ਸਿੱਧੂ ਅਤੇ ਬੀਬੀ ਪਰਮਜੀਤ ਕੌਰ ਲਾਂਡਰਾ ਸ਼ਾਮਿਲ ਸਨ ਤੇ ਵਿਦਵਾਨਾਂ, ਮਾਹਿਰਾਂ ਤੇ ਸਿੱਖ ਬੁੱਧੀਜੀਵੀਆਂ ਦੀ ਰਾਏ ਨਾਲ ਹੀ ਉਪ-ਕੁਲਪਤੀ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਾ. ਖਹਿਰਾ ਦਾ 39 ਸਾਲਾਂ ਤੋਂ ਵੱਧ ਦਾ ਅਕਾਦਮਿਕ ਅਤੇ ਪ੍ਰਸ਼ਾਸਨਿਕ ਤਜਰਬਾ ਹੈ ਤੇ ਉਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਅਕਾਦਮਿਕ ਮਾਮਲੇ ਅਤੇ ਰਜਿਸਟਰਾਰ ਰਹਿ ਚੁੱਕੇ ਹਨ।
ਇਸ ਮੌਕੇ ਦਰਬਾਰਾ ਸਿੰਘ ਗੁਰੂ ਮੈਂਬਰ ਸਕੱਤਰ ਟਰੱਸਟ, ਅਮਰਜੀਤ ਸਿੰਘ ਸਿੱਧੂ ਮੈਂਬਰ ਟਰੱਸਟ, ਜੈਪਾਲ ਸਿੰਘ ਮੰਡੀਆਂ ਮੈਂਬਰ ਟਰੱਸਟ, ਸ਼੍ਰੋਮਣੀ ਕਮੇਟੀ ਸਕੱਤਰ ਅਵਤਾਰ ਸਿੰਘ ਸੈਂਪਲਾ, ਪਰਮਜੀਤ ਸਿੰਘ ਸਰੋਆ, ਸਿਮਰਜੀਤ ਸਿੰਘ ਮੀਤ ਸਕੱਤਰ, ਵਧੀਕ ਸਕੱਤਰ, ਡਾ. ਜਤਿੰਦਰ ਸਿੰਘ ਡਾਇਰੈਕਟਰ ਐਜੂਕੇਸ਼ਨ, ਡਾ. ਧਰਮਿੰਦਰ ਸਿੰਘ ਉੱਭਾ ਪ੍ਰਿੰਸੀਪਲ ਖਾਲਸਾ ਕਾਲਜ ਪਟਿਆਲਾ, ਡਾ. ਕਸ਼ਮੀਰ ਸਿੰਘ ਸ੍ਰੀ ਗੁਰੂ ਤੇਗ ਬਹਦਾਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਡਾ. ਪ੍ਰਿਤਪਾਲ ਸਿੰਘ ਰਜਿਸਟਰਾਰ, ਡਾ. ਕੁਲਵੰਤ ਕੌਰ ਪ੍ਰਿੰਸੀਪਲ ਖਾਲਸਾ ਗਰਲਜ਼ ਕਾਲਜ ਮੰਜੀ ਸਾਹਿਬ ਕੋਟਾ, ਡਾ. ਪਰਮਵੀਰ ਸਿੰਘ, ਡਾ. ਗੁਰਨਾਇਬ ਸਿੰਘ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ, ਗੁਰਦੀਪ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੇ ਭਗਵੰਤ ਸਿੰਘ ਨਿੱਜੀ ਸਹਾਇਕ ਵੀ ਹਾਜ਼ਰ ਸਨ।
ਪੀ. ਏ. ਪੀ. ਦਾ ਹੈੱਡ ਕਾਂਸਟੇਬਲ ਗਰਲਫ੍ਰੈਂਡ ਨਾਲ ਇਤਰਾਜ਼ਯੋਗ ਹਾਲਤ 'ਚ ਫੜਿਆ
NEXT STORY