ਬੱਸੀ ਪਠਾਣਾਂ (ਰਾਜਕਮਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਕਹਿ ਚੁੱਕੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵੱਲੋਂ 6 ਅਗਸਤ ਨੂੰ ਹਲਕਾ ਬੱਸੀ ਪਠਾਣਾਂ ’ਚ ਇਕ ਹੰਗਾਮੀ ਮੀਟਿੰਗ ਕੀਤੀ ਜਾ ਸਕਦੀ ਹੈ। ਸੂਤਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਬੱਸੀ ਪਠਾਣਾਂ ਦੇ ਸਾਬਕਾ ਵਿਧਾਇਕ ਜਸਟਿਸ ਨਿਰਮਲ ਸਿੰਘ ਵੱਲੋਂ ਆਪਣੇ ਕਰੀਬੀ ਸਾਥੀਆਂ ਅਤੇ ਕਈ ਹੋਰ ਸੀਨੀਅਰ ਨੇਤਾਵਾਂ ਸਮੇਤ ਢੀਂਡਸਾ ਨੂੰ ਵੱਡਾ ਸਮਰਥਨ ਦਿੱਤਾ ਜਾ ਸਕਦਾ ਹੈ, ਜੇਕਰ ਅਜਿਹਾ ਹੁੰਦਾ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਹੁਤ ਵੱਡਾ ਝਟਕਾ ਲੱਗੇਗਾ।
ਇਹ ਵੀ ਪੜ੍ਹੋ : ਬੀਮਾਰ ਭਰਾ ਨੂੰ ਬਚਾਉਣ ਲਈ ਪੰਡਿਤ ਪਿੱਛੇ ਲੱਗਿਆ ਅੰਧ-ਵਿਸ਼ਵਾਸੀ, ਗਊਸ਼ਾਲਾ 'ਚ ਕੀਤਾ ਵੱਡਾ ਕਾਂਡ
ਇੱਥੇ ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਨਿਰਮਲ ਸਿੰਘ ਦੀ ਪਤਨੀ ਪਰਮਜੀਤ ਕੌਰ ਗੁਲਸ਼ਨ, ਜੋ ਕਿ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ, ਉਨ੍ਹਾਂ ਵੱਲੋਂ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਢੀਂਡਸਾ ਦੀ ਪਾਰਟੀ ਨੂੰ ਸਮਰਥਨ ਦਿੱਤਾ ਜਾ ਚੁੱਕਿਆ ਹੈ, ਜਿਸ ਤੋਂ ਸਪੱਸ਼ਟ ਹੈ ਕਿ ਜਸਟਿਸ ਨਿਰਮਲ ਸਿੰਘ ਵੀ ਜਲਦੀ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਢੀਂਡਸਾ ਦਾ ਸਮਰਥਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪ੍ਰੇਮਿਕਾ ਦੇ ਇਸ਼ਕ 'ਚ ਅੰਨ੍ਹੇ ਪਤੀ ਨੂੰ ਜ਼ਹਿਰ ਦਿਖਦੀ ਸੀ ਪਤਨੀ, ਰਾਹ 'ਚੋਂ ਹਟਾਉਣ ਲਈ ਕੀਤਾ ਖ਼ੌਫਨਾਕ ਕਾਰਾ
ਇਸ ਸਬੰਧੀ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਪਰ ਸੂਤਰਾਂ ਦੀ ਮੰਨੀਏ ਤਾਂ ਸੁਖਦੇਵ ਸਿੰਘ ਢੀਂਡਸਾ ਵੱਲੋਂ 6 ਅਗਸਤ ਨੂੰ ਬੱਸੀ ਪਠਾਣਾਂ ’ਚ ਅਹਿਮ ਮੀਟਿੰਗ ਬੁਲਾਈ ਗਈ ਹੈ ਅਤੇ ਸ਼ਹਿਰ ਦੇ ਗਲਿਆਰਿਆਂ ’ਚ ਕਿਆਸ ਲਾਏ ਜਾ ਰਹੇ ਹਨ ਕਿ ਅਕਾਲੀ ਦਲ ਨੂੰ ਛੱਡ ਕੇ ਕਈ ਸੀਨੀਅਰ ਨੇਤਾ ਢੀਂਡਸਾ ਦਾ ਸਮਰਥਨ ਕਰ ਰਹੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਅਕਾਲੀ ਦਲ ਅੰਦਰ ਹੀ ਅੰਦਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਜਿਸ ਦਾ ਫਾਇਦਾ ਹੋਰ ਵਿਰੋਧੀ ਪਾਰਟੀਆਂ ਲੈ ਸਕਦੀਆਂ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਨਾਰਾਜ਼ ਚੱਲ ਰਹੇ ਕਈ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਨੂੰ ਸਮਰਥਨ ਦੇ ਰਹੇ ਹਨ।
ਇਹ ਵੀ ਪੜ੍ਹੋ : ਕੋਰੋਨਾ ਮਹਾਮਾਰੀ ਅੱਗੇ ਵੀ ਫਿੱਕਾ ਨਹੀਂ ਪਿਆ ਭੈਣਾਂ ਦਾ ਤਿਉਹਾਰ ਰੱਖੜੀ
ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
NEXT STORY