ਚੰਡੀਗੜ੍ਹ- ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕੀਤੀ ਸੀ, ਜਿਸ 'ਚ ਪਾਰਟੀ ਨੇ 7 ਉਮੀਦਵਾਰਾਂ ਦਾ ਐਲਾਨ ਕੀਤਾ ਸੀ।
ਇਸ ਲਿਸਟ ਮੁਤਾਬਕ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐੱਨ.ਕੇ. ਸ਼ਰਮਾ, ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖ਼ਾਲਸਾ, ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ- ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਉਤਾਰਿਆ ਮੈਦਾਨ 'ਚ
ਇਸ ਐਲਾਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ‘ਜਗ ਬਾਣੀ’ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੇ ਨਾਲ ਸਿਆਸਤ ਖੇਡੀ ਗਈ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨਾਲ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਟਿਕਟ ਦੇਣ ਦਾ ਵਾਅਦਾ ਕੀਤਾ ਸੀ, ਜਦਕਿ ਹੁਣ ਇਕਬਾਲ ਸਿੰਘ ਝੂੰਦਾਂ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਸੌਦੇਬਾਜ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਉਹ ਦਿੱਲੀ ’ਚ ਹਨ ਤੇ ਹਲਕੇ ’ਚ ਆ ਕੇ ਉਹ ਲੋਕਾਂ ਨਾਲ ਸਲਾਹ ਕਰਨਗੇ। ਪਰਮਿੰਦਰ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਰਕਰਾਂ ਤੋਂ ਪਤਾ ਲੱਗ ਗਿਆ ਸੀ ਕਿ ਪਾਰਟੀ ’ਚ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ। ਅਗਲਾ ਫ਼ੈਸਲਾ ਹਲਕੇ ਦੇ ਵਰਕਰਾਂ ਨਾਲ ਸਲਾਹ-ਮਸ਼ਵਰਾ ਕਰ ਕੇ ਲਿਆ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਇਕਲ ਸਵਾਰ ਦੋ ਨੌਜਵਾਨ ਔਰਤ ਦਾ ਪਰਸ ਝਪਟ ਹੋਏ ਫਰਾਰ, ਇੱਕ ਗ੍ਰਿਫ਼ਤਾਰ
NEXT STORY