ਚੰਡੀਗੜ੍ਹ : ਸੁਖਦੇਵ ਸਿੰਘ ਢੀਂਡਸਾ ਵਾਲੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਲਈ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਿਆਂ ਵਿਚ ਆਪਣੇ ਅਹੁਦੇਦਾਰ ਨਿਯੁਕਤ ਕੀਤੇ ਹਨ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਕਿਸਾਨ ਅੰਦੋਲਨ ਵਿਚ ਹਿੱਸਾ ਲੈਣ ਕਰਕੇ 13 ਦਸੰਬਰ ਨੂੰ ਅੰਮ੍ਰਿਤਸਰ ਵਿਚ ਹੋਣ ਵਾਲਾ ਸੈਮੀਨਾਰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਪਾਰਟੀ ਨੇ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦੇਣ ਲਈ ਪਰਮਿੰਦਰ ਸਿੰਘ ਢੀਂਡਸਾ ਨੂੰ ਯੂਥ ਅਕਾਲੀ ਦਲ (ਡੈਮੋਕ੍ਰੈਟਿਕ) ਦਾ ਸਰਪ੍ਰਸਤ ਅਤੇ ਬੀਰਦਵਿੰਦਰ ਸਿੰਘ ਨੂੰ ਮੀਡੀਆ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
ਇਸੇ ਤਰ੍ਹਾਂ ਪਟਿਆਲਾ (ਦਿਹਾਤੀ) ਤੋਂ ਰਣਧੀਰ ਸਿੰਘ ਰੱਖੜਾ, ਬਠਿੰਡਾ (ਦਿਹਾਤੀ) ਤੋਂ ਸਰਬਜੀਤ ਸਿੰਘ ਡੂਮਵਾਲੀ, ਮਾਨਸਾ (ਦਿਹਾਤੀ) ਤੋਂ ਮਨਜੀਤ ਸਿੰਘ ਬੱਪੀਆਣਾ, ਫ਼ਤਹਿਗੜ੍ਹ ਸਾਹਿਬ (ਦਿਹਾਤੀ) ਤੋਂ ਲਖਬੀਰ ਸਿੰਘ ਥਾਬਲਾ, ਜਲੰਧਰ (ਸ਼ਹਿਰੀ) ਤੋਂ ਗੁਰਚਰਨ ਸਿੰਘ ਚੰਨੀ, ਮੋਗਾ (ਦਿਹਾਤੀ) ਤੋਂ ਜਗਰਾਜ ਸਿੰਘ ਦੌਧਰ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ ਕੇਜਰੀਵਾਲ ਨੇ ਕਿਸਾਨਾਂ ਖ਼ਿਲਾਫ਼ ਰਚੀ ਸਾਜ਼ਿਸ਼
ਦੇਸਰਾਜ ਸਿੰਘ ਧੁੱਗਾ ਨੂੰ ਐੱਸ.ਸੀ ਵਿੰਗ ਦਾ ਪ੍ਰਧਾਨ, ਬੀਬੀ ਪਰਮਜੀਤ ਕੌਰ ਗੁਲਸ਼ਨ ਨੂੰ ਇਸਤਰੀ ਵਿੰਗ ਦੀ ਸਰਪ੍ਰਸਤ ਅਤੇ ਬੀਬੀ ਹਰਜੀਤ ਕੌਰ ਤਲਵੰਡੀ ਨੂੰ ਪ੍ਰਧਾਨਗੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਮਿੱਠੂ ਸਿੰਘ ਕਾਹਨਕੇ ਨੂੰ ਮੁਲਾਜ਼ਮ ਜਥੇਬੰਦੀਆਂ ਨਾਲ ਤਾਲਮੇਲ ਬਣਾ ਕੇ ਰੱਖਣ ਲਈ ਕਿਹਾ ਗਿਆ ਹੈ। ਢੀਂਡਸਾ ਨੇ ਪਾਰਟੀ ਆਗੂਆਂ ਨੂੰ ਆਪਣੇ ਇਲਾਕਿਆਂ ਵਿਚ ਕਿਸਾਨ ਅੰਦੋਲਨ ਨੂੰ ਸਹਿਯੋਗ ਦੇਣ ਲਈ ਆਖਿਆ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ 'ਤੇ ਕੰਗਨਾ ਰਣੌਤ ਦੀ ਟਿੱਪਣੀ 'ਤੇ ਕੈਪਟਨ ਦੇ ਮੰਤਰੀ ਦਾ ਵੱਡਾ ਬਿਆਨ
ਕੇਂਦਰ ਦੇ ਅੜੀਅਲ ਰੁੱਖ ਮਗਰੋਂ ਕਿਸਾਨਾਂ ਦੇ ਹੱਕ ’ਚ ਰੈਲੀਆਂ ਤੇ ਪ੍ਰਦਰਸ਼ਨ ਸ਼ੁਰੂ
NEXT STORY