ਫਤਿਹਗੜ੍ਹ ਸਾਹਿਬ (ਵਿਪਨ) : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਅਕਾਲੀ ਦਲ ਦੇ ਸਾਬਕਾ ਸੱਕਤਰ ਜਨਰਲ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪਰਿਵਾਰ ਸੁਖਦੇਵ ਸਿੰਘ ਢੀਂਡਸਾ ਦੇ ਫੁੱਲਾਂ ਨੂੰ ਜਲ ਪ੍ਰਵਾਹ ਕਰਨ ਲਈ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਗਿਆ ਹੈ। ਉਨ੍ਹਾਂ ਨਾਲ ਕਈ ਸਿਆਸੀ ਸ਼ਖ਼ਸੀਅਤਾਂ ਵੀ ਸ਼ਾਮਲ ਸਨ। ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਅਮਰਿੰਦਰ ਸਿੰਘ ਲਿਬੜਾ ਨੇ ਦੱਸਿਆ ਕਿ ਪਰਿਵਾਰ ਵੱਲੋਂ 8 ਜੂਨ ਨੂੰ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਅਤੇ ਭੋਗ ਪਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਵ. ਸੁਖਦੇਵ ਸਿੰਘ ਢੀਂਡਸਾ ਦੇ ਜਾਣ ਨਾਲ ਸਿਆਸਤ ਦੇ ਇੱਕ ਅਧਿਆਏ ਦਾ ਅੰਤ ਹੋਇਆ ਹੈ, ਜਿਨ੍ਹਾਂ ਦੇ ਸਤਿਕਾਰ ਵਜੋਂ ਅੱਜ ਵੱਡੀ ਗਿਣਤੀ 'ਚ ਅਕਾਲੀ ਆਗੂਆਂ ਨੇ ਗਮਗੀਨ ਮਾਹੌਲ 'ਚ ਫਤਿਹਗੜ੍ਹ ਸਾਹਿਬ ਵਿਖੇ ਉਨ੍ਹਾਂ ਦੀਆਂ ਪਵਿੱਤਰ ਅਸਥੀਆਂ ਨੂੰ ਅੰਤਿਮ ਵਿਦਾਇਗੀ ਦਿੱਤੀ ਹੈ। ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ 28 ਮਈ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਕਰੀਬ 5 ਵਜੇ ਆਖ਼ਰੀ ਸਾਹ ਲਏ ਸਨ।
ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ
NEXT STORY