ਚੰਡੀਗੜ੍ਹ : ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਨੂੰ ਵੱਡੀ ਰਾਹਤ ਮਿਲੀ ਹੈ ਕਿਉਂਕਿ ਪਿਛਲੇ ਸਾਲ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇਣ ਵਾਲੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਗਠਜੋੜ ਦੇ ਹੱਕ 'ਚ ਨਿਤਰ ਆਏ ਹਨ ਅਤੇ ਉਨ੍ਹਾਂ ਨੇ ਪੰਜਾਬੀਆਂ ਨੂੰ ਐੱਨ. ਡੀ. ਏ. ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸੁਖਬੀਰ ਬਾਦਲ ਖਿਲਾਫ ਬਗਾਵਤ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਖੁਦ ਨੂੰ ਚੋਣ ਪ੍ਰਚਾਰ ਤੋਂ ਦੂਰ ਰੱਖਿਆ ਹੋਇਆ ਸੀ, ਹਾਲਾਂਕਿ ਉਨ੍ਹਾਂ ਦੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਸੰਗਰੂਰ ਹਲਕੇ ਤੋਂ ਅਕਾਲੀ ਦਲ ਲਈ ਚੋਣਾਂ ਲੜ ਰਹੇ ਹਨ। ਉਨ੍ਹਾਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ ਨਾਲ ਐੱਨ. ਡੀ. ਏ. ਨੂੰ ਜਿਤਾਉਣ ਦੀ ਅਪੀਲ ਕੀਤੀ। ਇਨ੍ਹਾਂ ਆਗੂਆਂ ਨੇ ਐੱਨ. ਡੀ. ਏ. ਸਰਕਾਰ ਦਾ ਸਾਥ ਦੇਣ ਪਿੱਛੇ ਕੇਂਦਰ ਵਲੋਂ ਪੰਜਾਬ ਦੇ ਲੋਕਾਂ ਲਈ ਕੀਤੇ ਕੰਮਾਂ ਨੂੰ ਗਿਣਾਇਆ। ਉਨ੍ਹਾਂ ਨਵੰਬਰ '84 ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ, ਕਰਤਾਰਪੁਰ ਲਾਂਘੇ ਬਾਰੇ ਫੈਸਲਾ ਕਰਨ ਅਤੇ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਬਾਰੇ ਉਲੀਕੇ ਕੰਮਾਂ ਸਮੇਤ ਐੱਨ. ਡੀ. ਏ. ਸਰਕਾਰ ਵਲੋਂ ਕੀਤੇ ਹੋਰ ਕੰਮਾਂ ਦੇ ਆਧਾਰ 'ਤੇ ਇਹ ਅਪੀਲ ਕੀਤੀ।
ਮਾਮੂਲੀ ਬਹਿਸ 'ਚ ਹੋਇਆ ਝਗੜਾ, ਕੁੱਟਮਾਰ 'ਚ ਕਾਲਜ ਦੇ ਡਰਾਈਵਰ ਦੀ ਮੌਤ
NEXT STORY