ਸੰਗਰੂਰ - ਸੰਗਰੂਰ ਜ਼ਿਲੇ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਅਕਾਲੀ ਆਗੂ ਅਤੇ ਰਾਜਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਆਪਣੇ ਨਿਵਾਸ ਸਥਾਨ ’ਤੇ ਸ਼ਕਤੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸ਼ਕਤੀ ਪ੍ਰਦਰਸ਼ਨ ਕਰਨ ਲਈ ਉਨ੍ਹਾਂ ਨੇ ਆਪਣੇ ਨਿਵਾਸ ਸਥਾਨ ’ਤੇ ਆਪਣੇ ਸਮਰਥਕਾਂ ਨੂੰ ਵੱਡੀ ਗਿਣਤੀ ’ਚ ਬੁਲਾਇਆ ਹੈ। ਇਸ ਇਕੱਠ ਹੋ ਪਤਾ ਲੱਗੇਗਾ ਕਿ ਜ਼ਿਲੇ ਦੇ ਕਿਹੜੇ ਆਗੂ ਇਸ ਇੱਕਠ ’ਚ ਸ਼ਾਮਲ ਹੋ ਕੇ ਢੀਂਡਸਾ ਦਾ ਸਾਥ ਦਿੰਦੇ ਹਨ। ਦੱਸ ਦੇਈਏ ਕਿ ਹੁਣ ਜਦੋਂ ਸੁਖਦੇਵ ਸਿੰਘ ਢੀਂਡਸਾ ਨੇ ਬਾਦਲ ਪਰਿਵਾਰ ਤੋਂ ਵੱਖ ਹੋ ਕੇ ਆਪਣਾ ਰੁੱਖ ਅਖਤਿਆਰ ਕਰ ਲਿਆ ਹੈ ਤਾਂ ਸਾਰੇ ਆਗੂ ਇਸ ਸੋਚ-ਵਿਚਾਰ ’ਚ ਪੈ ਗਏ ਹਨ ਕਿ ਉਹ ਕਿਸ ਦਾ ਸਾਥ ਦੇਣ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜ਼ਿਲਾ ਬਰਨਾਲਾ ਤੇ ਜ਼ਿਲਾ ਸੰਗਰੂਰ ਦੇ ਆਗੂਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।
ਪਰਮਿੰਦਰ ਢੀਂਡਸਾ ਵੀ ਪਹੁੰਚ ਸਕਦੇ ਹਨ ਆਪਣੇ ਪਿਤਾ ਦੇ ਪ੍ਰੋਗਰਾਮ ’ਚ
ਸਾਬਕਾ ਵਿੱਤ ਮੰਤਰੀ ਅਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਹੁਣ ਖੁੱਲ੍ਹ ਕੇ ਆਪਣੇ ਪਿਤਾ ਸੁਖਦੇਵ ਸਿੰਘ ਢੀਂਡਸਾ ਦੇ ਸਮਰਥਕ ’ਚ ਆ ਸਕਦੇ ਹਨ। ਦੱਸ ਦੇਈਏ ਕਿ ਪਰਮਿੰਦਰ ਢੀਂਡਸਾ ਵਲੋਂ ਅਜੇ ਤੱਕ ਇਸ ਗੱਲ ਦੀ ਘੋਸ਼ਣਾ ਨਹੀਂ ਕੀਤੀ ਗਈ ਪਰ ਪਰਮਿੰਦਰ ਜਿਸ ਤਰ੍ਹਾਂ ਗਰੁੱਪ ਰਾਹੀਂ ਆਪਣੇ ਸਮਰਥਕਾਂ ਨੂੰ ਸੰਦੇਸ਼ ਭੇਜ ਰਹੇ ਹਨ, ਉਸ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਆਪਣੇ ਪਿਤਾ ਦੇ ਪ੍ਰੋਗਰਾਮ ਦਾ ਹਿੱਸਾ ਜ਼ਰੂਰ ਬਣਨਗੇ।
ਢੀਂਡਸਾ ਵਲੋਂ ਰੱਖੀ ਮੀਟਿੰਗ ਦਾ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ : ਝੂੰਦਾਂ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਹਲਕਾ ਅਮਰਗੜ੍ਹ ਦੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ 18 ਦਸੰਬਰ ਨੂੰ ਢੀਂਡਸਾ ਵਲੋਂ ਰੱਖੀ ਮੀਟਿੰਗ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਸਬੰਧ ਨਹੀਂ ਹੈ। ਢੀਂਡਸਾ ਵਲੋਂ ਤੈਅ ਕੀਤਾ ਗਿਆ ਪ੍ਰੋਗਰਾਮ ਪਾਰਟੀ ਵਿਰੋਧੀ ਕਾਰਵਾਈਆਂ ’ਚ ਆਉਂਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਕਾਲੀ ਆਗੂ ਢੀਂਡਸਾ ਦੇ ਸਮਾਗਮ ’ਚ ਸ਼ਾਮਲ ਹੋਵੇਗਾ, ਪਾਰਟੀ ਉਸ ਖਿਲਾਫ ਸਖਤ ਅਨੁਸ਼ਾਸਨੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਉਹ ਸੁਖਬੀਰ ਬਾਦਲ ਦੇ ਮੁੜ ਤੋਂ ਪ੍ਰਧਾਨ ਬਣਨ ’ਤੇ ਸਮੁੱਚੀ ਜ਼ਿਲਾ ਜਥੇਬੰਦੀ ਵਲੋਂ ਵਧਾਈ ਦਿੰਦੇ ਹਨ, ਉੱਥੇ ਜਲਦ ਜ਼ਿਲਾ ਪੱਧਰੀ ਮੀਟਿੰਗ ਸੱਦ ਬਾਦਲ ਨੂੰ ਦੁਬਾਰਾ ਪ੍ਰਧਾਨ ਬਣਨ ’ਤੇ ਸਨਮਾਨਤ ਕਰਨ ਲਈ ਪ੍ਰੋਗਰਾਮ ਉਲੀਕਿਆ ਜਾਵੇਗਾ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਤੀਜੀ ਵਾਰ ਮੁਲਤਵੀ
NEXT STORY