ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਐਲਾਨ 'ਤੇ ਸੁਖਦੇਵ ਢੀਂਡਸਾ ਦਾ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਇਸ ਦਾ ਐਲਾਨ ਉਨ੍ਹਾਂ ਦੀ ਸਲਾਹ ਲਏ ਬਗੈਰ ਕੀਤਾ ਗਿਆ ਹੈ। ਲੁਧਿਆਣਾ ਪੁੱਜੇ ਸੁਖਦੇਵ ਢੀਂਡਸਾ ਨੇ ਕਿਹਾ ਕਿ ਇਸ ਸਮੇਂ ਉਨ੍ਹਾਂ ਦਾ ਮੁੱਖ ਮਕਸਦ ਸਿੱਖ ਸੰਸਥਾਵਾਂ ਅਤੇ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਦੇ ਚੁੰਗਲ 'ਚੋਂ ਛੁਡਵਾਉਣਾ ਹੈ ਅਤੇ ਸਾਲ 2022 ਦੀਆਂ ਚੋਣਾਂ ਵੱਲ ਬਾਅਦ 'ਚ ਸੋਚਿਆ ਜਾਵੇਗਾ।
ਸੁਖਦੇਵ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਸਿਰਫ ਬਾਦਲਾਂ ਦੀ ਜਾਇਦਾਦ ਬਣ ਕੇ ਰਹਿ ਗਿਆ ਹੈ ਅਤੇ ਚੰਗੇ ਆਗੂਆਂ ਅਤੇ ਵਰਕਰਾਂ ਦੀ ਪਾਰਟੀ 'ਚ ਕੋਈ ਕਦਰ ਨਹੀਂ ਹੈ। ਇਸ ਮੌਕੇ ਸੁਖਦੇਵ ਢੀਂਡਸਾ ਨਾਲ ਡੀ. ਐੱਸ. ਜੀ. ਐੱਮ. ਸੀ. ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਸਾਬਕਾ ਮੰਤਰੀ ਰਹਿ ਚੁੱਕੇ ਬਲਵੰਤ ਸਿੰਘ ਰਾਮੂਵਾਲੀਆ ਵੀ ਮੌਜੂਦ ਸਨ।
'ਪੰਜਾਬ ਬੰਦ' ਦਾ ਟਾਂਡਾ 'ਚ ਨਹੀਂ ਦਿੱਸਿਆ ਕੋਈ ਅਸਰ, ਰੋਜ਼ਾਨਾ ਵਾਂਗ ਖੁੱਲ੍ਹੇ ਬਾਜ਼ਾਰ
NEXT STORY