ਸੰਗਰੂਰ (ਸਿੰਗਲਾ) : ''ਬਾਦਲਾਂ ਦੀਆਂ ਮਨਮਰਜ਼ੀਆਂ ਅਤੇ ਤਾਨਾਸ਼ਾਹੀ ਫੈਸਲਿਆਂ ਖਿਲਾਫ ਸ਼ੁਰੂ ਕੀਤੀ ਸਿਧਾਂਤਕ ਲਹਿਰ ਨੂੰ ਪੂਰੇ ਪੰਜਾਬ ਦੇ ਸੀਨੀਅਰ ਅਕਾਲੀ ਆਗੂਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਤੋਂ ਇਲਾਵਾ ਵਿਦੇਸ਼ਾਂ 'ਚ ਬੈਠੇ ਪੰਜਾਬੀਆਂ ਅਤੇ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਵੱਲੋਂ ਵੀ ਇਸ ਲਹਿਰ ਨੂੰ ਮਜ਼ਬੂਤ ਕਰਨ ਲਈ ਸੰਪਰਕ ਕਰ ਕੇ ਸਮਰਥਨ ਦਿੱਤਾ ਜਾ ਰਿਹਾ ਹੈ।'' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ 'ਜਗ ਬਾਣੀ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵੱਡੀ ਗਿਣਤੀ 'ਚ ਆਗੂਆਂ ਵੱਲੋਂ ਇਸ ਸਿਧਾਂਤਕ ਲਹਿਰ ਨੂੰ ਮਜ਼ਬੂਤ ਕਰਨ ਲਈ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਮਾਰਚ ਮਹੀਨੇ ਦੇ ਅੰਤ ਤੱਕ ਕਈ ਵੱਡੇ ਆਗੂ ਇਸ ਲਹਿਰ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਾਦਲ ਪਰਿਵਾਰ ਦੇ ਕਬਜ਼ੇ 'ਚੋਂ ਮੁਕਤ ਕਰਵਾਉਣ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਆਗੂਆਂ ਅਤੇ ਵਰਕਰਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਢੀਂਡਸਾ ਨੇ ਦੱਸਿਆ ਕਿ ਉਹ ਕਸਬਾ ਸ਼ੇਰਪੁਰ ਵਿਖੇ 5 ਮਾਰਚ ਨੂੰ ਇਕ ਖੇਡ ਸਮਾਗਮ 'ਚ ਸ਼ਾਮਲ ਹੋਣਗੇ ਅਤੇ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ 7 ਮਾਰਚ ਨੂੰ ਬਠਿੰਡਾ ਅਤੇ 12 ਮਾਰਚ ਨੂੰ ਲੁਧਿਆਣਾ ਵਿਖੇ ਰੱਖੀਆਂ ਮੀਟਿੰਗਾਂ 'ਚ ਸ਼ਮੂਲੀਅਤ ਕਰਨਗੇ।
ਪੰਜਾਬ ਬਜਟ ਇਜਲਾਸ : ਅਕਾਲੀਆਂ ਤੋਂ ਬਾਅਦ 'ਆਪ' ਨੇ ਵੀ ਕੀਤਾ ਵਾਕਆਊਟ
NEXT STORY