ਹੁਸ਼ਿਆਰਪੁਰ (ਘੁੰਮਣ)— ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਿੱਖ ਕੌਮ ਨੂੰ ਕਾਂਗਰਸ ਸਰਕਾਰ ਤੋਂ ਇਨਸਾਫ਼ ਮਿਲਣ ਦੀ ਕੋਈ ਆਸ ਨਹੀਂ ਹੈ, ਕੈਪਟਨ ਅਤੇ ਬਾਦਲ ਪਰਿਵਾਰ ਆਪਸ 'ਚ ਮਿਲੇ ਹੋਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਡੀ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਨੇ ਅੱਜ ਹੁਸ਼ਿਆਰਪੁਰ ਵਿਖੇ ਪਾਰਟੀ ਵੱਲੋਂ 267 ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਸਬੰਧੀ ਆਯੋਜਿਤ ਪਸ਼ਚਾਤਾਪ ਸਮਾਗਮ 'ਚ ਪਹੁੰਚਣ ਉਪਰੰਤ 'ਜਗ ਬਾਣੀ' ਨਾਲ ਗੱਲਬਾਤ ਕਰਦੇ ਕੀਤਾ।
ਇਹ ਵੀ ਪੜ੍ਹੋ: ਜਲੰਧਰ: ਨਕੋਦਰ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ, 2 ਵਿਅਕਤੀਆਂ ਦੀਆਂ ਬਦਲੀਆਂ ਲਾਸ਼ਾਂ (ਤਸਵੀਰਾਂ)
ਉਨ੍ਹਾਂ ਕਿਹਾ ਕਿ ਸਾਢੇ 3 ਸਾਲ ਦਾ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ। ਇਸ ਮਾਮਲੇ ਨੂੰ ਲਗਾਤਾਰ ਲਮਕਾਇਆ ਜਾ ਰਿਹਾ ਹੈ। ਢੀਂਡਸਾ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਈ. ਡੀ. ਤੋਂ ਜਾਂਚ ਹੋਣੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਗਏ ਹਨ, ਅਸੀਂ ਉਸ ਦੇ ਖ਼ਿਲਾਫ਼ ਹਾਂ ਅਤੇ ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਪੱਤਰ ਵੀ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਹੱਕ 'ਚ ਖੜ੍ਹੇ ਹਾਂ।
ਇਹ ਵੀ ਪੜ੍ਹੋ:ਭਗਵੰਤ ਮਾਨ ਦਾ ਵੱਡਾ ਫੈਸਲਾ, 'ਆਪ' ਪੰਜਾਬ ਇਕਾਈ ਦਾ ਮੁੱਖ ਢਾਂਚਾ ਕੀਤਾ ਭੰਗ
ਇਸ ਮੌਕੇ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਅੱਜ ਤੱਕ ਇਸ ਨੂੰ ਆਪਣੇ ਮੁਫਾਦਾਂ ਲਈ ਹੀ ਵਰਤਿਆ ਹੈ। ਇਸ ਮੌਕੇ ਪਰਮਿੰਦਰ ਸਿੰਘ ਢੀਂਡਸਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਅਕਾਲੀ ਦਲ ਦੇ ਨਾਲ ਹਨ ਪਰ ਇਕ ਪਰਿਵਾਰ ਦੇ ਕਬਜ਼ੇ ਤੋਂ ਦੁਖੀ ਹਨ।
ਇਸ ਮੌਕੇ ਬੋਲਦਿਆਂ ਦੇਸਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਅਤੇ ਮਨਜੀਤ ਸਿੰਘ ਦਸੂਹਾ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ (ਡੀ) ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਨਗੇ ਅਤੇ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾ ਕੇ ਨਾਲ ਜੋੜਿਆ ਜਾਵੇਗਾ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ ਸਾਬਕਾ ਮੰਤਰੀ, ਨਿਧੱੜਕ ਸਿੰਘ ਬਰਾੜ, ਰਣਜੀਤ ਸਿੰਘ ਤਲਵੰਡੀ, ਦੇਸਰਾਜ ਸਿੰਘ ਧੁੱਗਾ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ, ਮਨਜੀਤ ਸਿੰਘ ਦਸੂਹਾ, ਅਵਤਾਰ ਸਿੰਘ ਜੌਹਲ, ਜਸਵਿੰਦਰ ਸਿੰਘ ਬਾਸ਼ਾ ਆਦਿ ਸਮੇਤ ਵੱਡੀ ਗਿਣਤੀ 'ਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ:ਪੰਜਾਬ ''ਚ ਹੋਟਲ-ਰੈਸਟੋਰੈਂਟ ਖੋਲ੍ਹਣ ਦਾ ਸਮਾਂ ਬਦਲਿਆ, ਜਾਰੀ ਹੋਏ ਨਵੇਂ ਹੁਕਮ
'ਕੋਰੋਨਾ' ਨੇ ਅੰਮ੍ਰਿਤਸਰ 'ਚ ਤੋੜਿਆ ਰਿਕਾਰਡ, ਇਕੱਠੇ 111 ਨਵੇਂ ਮਾਮਲੇ ਆਏ ਸਾਹਮਣੇ
NEXT STORY