ਲੁਧਿਆਣਾ (ਨਰਿੰਦਰ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅੱਜ ਲੁਧਿਆਣਾ ਪਹੁੰਚੇ, ਜਿੱਥੇ ਉਨ੍ਹਾਂ ਨੇ ਪਾਰਟੀ ਦੇ ਵਿਸਥਾਰ ਲਈ ਵਿਚਾਰ-ਵਟਾਂਦਰਾ ਕੀਤਾ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਮਾਮਲੇ 'ਤੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਨਿੱਜੀ ਰਾਏ ਹੈ ਕਿ ਉਹ ਕਿਸ ਪਾਰਟੀ 'ਚ ਜਾਣਾ ਚਾਹੁੰਦੇ ਹਨ।
ਇਹ ਵੀ ਪੜ੍ਹੋ : ਡੇਰਾਬੱਸੀ 'ਚ ਛਾਪੇਮਾਰੀ ਦੌਰਾਨ ਪੁਲਸ ਹੱਥ ਲੱਗਾ 'ਸਪੀਰਿਟ' ਦਾ ਵੱਡਾ ਜ਼ਖੀਰਾ
ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੱਧੂ ਉਨ੍ਹਾਂ ਦੀ ਪਾਰਟੀ 'ਚ ਆਉਂਦੇ ਹਨ ਤਾਂ ਉਨ੍ਹਾਂ ਦਾ ਸੁਆਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰਿਆਂ ਨੂੰ ਸੱਦਾ ਦੇ ਚੁੱਕੀ ਹੈ, ਜੋ ਕਿ ਉਨ੍ਹਾਂ ਨਾਲ ਸ਼ਾਵਲ ਹੋਣਾ ਚਾਹੁੰਦਾ ਹੈਂ ਅਤੇ ਕੋਈ ਵੀ ਉਨ੍ਹਾਂ ਦੀ ਪਾਰਟੀ 'ਚ ਜੀ ਸਦਕੇ ਆ ਸਕਦਾ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਵਿਸਥਾਰ ਕਰਨ ਲਈ ਉਨ੍ਹਾਂ ਵੱਲੋਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਹਸਪਤਾਲ ਦੇ ਚਬੂਤਰੇ ਤੋਂ ਛਾਲ ਮਾਰਨ ਵਾਲੀ ਕੋਰੋਨਾ ਪੀੜਤ 'ਕੁੜੀ' ਦੀ ਮੌਤ
ਇਸ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼ਰਾਬ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਜਾਂ ਫਿਰ ਸੀ. ਬੀ. ਆਈ. ਤੋਂ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ 'ਚ ਵੱਡੇ ਲੀਡਰ ਜਾਂ ਅਫਸਰਸ਼ਾਹੀ ਦੀ ਸ਼ਮੂਲੀਅਤ ਹੋ ਸਕਦੀ ਹੈ ਕਿਉਂਕਿ ਉਨ੍ਹਾਂ ਦੀ ਸ਼ਹਿ ਤੋਂ ਬਿਨਾਂ ਇਹ ਗੋਰਖਧੰਦਾ ਨਹੀਂ ਚੱਲ ਸਕਦਾ। ਕਾਂਗਰਸ ਬਾਰੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਕਾਂਗਰਸ ਤੋਂ ਸਾਰੇ ਵਿਧਾਇਕ ਅਤੇ ਵਜ਼ੀਰ ਦੁਖੀ ਹਨ ਅਤੇ ਸਿਰਫ਼ ਪਾਰਟੀ ਅੱਗੇ ਬੋਲਦੇ ਨਹੀਂ ਪਰ ਬਾਜਵਾ ਅਤੇ ਦੂਲੋ ਨੇ ਆਪਣੇ ਵਿਚਾਰ ਸਾਰਿਆਂ ਅੱਗੇ ਰੱਖ ਦਿੱਤੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਪਾਰਟੀ ਦਾ ਆਪਣਾ ਮਸਲਾ ਹੈ, ਇਸ ਲਈ ਇਸ ਬਾਰੇ ਕੁੱਝ ਨਹੀਂ ਬੋਲ ਸਕਦੇ।
ਇਹ ਵੀ ਪੜ੍ਹੋ : ਲੁਟੇਰਿਆਂ ਵੱਲੋਂ ਰਾਤ ਦੇ ਹਨ੍ਹੇਰੇ 'ਚ ਵੱਡੀ ਲੁੱਟ, ਲਹੂ-ਲੁਹਾਨ ਕੀਤਾ ਮਨੀ ਐਕਸਚੇਂਜਰ
ਹੁਣ 84 ਦੇਸ਼ਾਂ 'ਚ 250 ਵਿਸ਼ਵ ਪੱਧਰੀ ਯੂਨੀਵਰਸਿਟੀਜ਼ 'ਚ ਭਾਰਤੀ ਵਿਦਿਆਰਥੀਆਂ ਲਈ ਖੁੱਲ੍ਹੇ ਦਰਵਾਜ਼ੇ
NEXT STORY