ਜਲੰਧਰ/ਨਵੀਂ ਦਿੱਲੀ— ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ 'ਚੋਂ ਦਿੱਤੇ ਗਏ ਅਸਤੀਫ਼ੇ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਡਰਾਮਾ ਕਰਾਰ ਦਿੱਤਾ ਹੈ। ਬੀਬੀ ਬਾਦਲ ਦੇ ਅਸਤੀਫ਼ੇ 'ਤੇ ਤੰਜ ਕੱਸਦੇ ਹੋਏ ਢੀਂਡਸਾ ਨੇ ਕਿਹਾ ਕਿ ਚੀਚੀ 'ਤੇ ਖੂਨ ਲਗਾ ਕੇ ਕੋਈ ਸ਼ਹੀਦ ਨਹੀਂ ਬਣ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਜਿਸ ਨੂੰ ਡੀਫੈਂਡ ਕਰਦਾ ਰਿਹਾ ਹੈ, ਉਹੀ ਆਰਡੀਨੈਂਸ ਹਨ, ਹੋਰ ਤਾਂ ਕੋਈ ਵੀ ਆਰਡੀਨੈਂਸ ਨਹੀਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬੀ 'ਚ ਕਹਿੰਦੇ ਹਨ ਕਿ ਚੀਚੀ 'ਤੇ ਖੂਨ ਲਗਾ ਕੇ ਸ਼ਹੀਦ ਬਣਨਾ, ਇੰਝ ਕੋਈ ਸ਼ਹੀਦ ਨਹੀਂ ਬਣਦਾ।
ਇਹ ਵੀ ਪੜ੍ਹੋ: ਹਰਸਿਮਰਤ ਦੇ ਅਸਤੀਫ਼ੇ ਤੋਂ ਬਾਅਦ ਸਿੱਧੂ ਦੀ ਐਂਟਰੀ, 14 ਮਹੀਨਿਆਂ ਬਾਅਦ ਟਵਿੱਟਰ 'ਤੇ ਕੱਢੀ ਭੜਾਸ
ਕਿਸਾਨਾਂ ਦੇ ਨਾਂ 'ਤੇ ਵੋਟਾਂ ਲੈਣ ਵਾਲੇ ਬਾਦਲ ਸਾਬ੍ਹ ਹੁਣ ਕੀ ਮੂੰਹ ਵਿਖਾਉਣਗੇ
ਢੀਂਡਸਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਕਿਸਾਨਾਂ ਦੇ ਫ਼ਰਿਸ਼ਤਾ ਸਨ ਪਰ ਉਨ੍ਹਾਂ ਨੂੰ ਵੀ ਪਰਿਵਾਰ ਨੇ ਇਹ ਦੱਸਿਆ ਕਿ ਇਹ ਆਰਡੀਨੈਂਸ ਕਿਸਾਨਾਂ ਦੇ ਹੱਕ 'ਚ ਹੈ। ਬਾਦਲ ਸਾਬ੍ਹ ਨੇ ਕਿਸਾਨਾਂ ਦੇ ਨਾਂ 'ਤੇ ਹੀ ਵੋਟਾਂ ਲਈਆਂ ਸਨ। ਉਨ੍ਹਾਂ ਕਿਹਾ ਕਿ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੇ ਬਾਦਲ ਸਾਬ੍ਹ ਘਰ ਘੇਰ ਲਏ ਸਨ ਅਤੇ ਘਰੋਂ ਬਾਹਰ ਨਹੀਂ ਨਿਕਲਣ ਦਿੱਤਾ ਸੀ। ਅੱਜ ਬਾਦਲ ਸਾਬ੍ਹ ਜਨਤਾ ਨੂੰ ਕੀ ਮੂੰਹ ਵਿਖਾਉਣਗੇ।
ਇਹ ਵੀ ਪੜ੍ਹੋ: ਹੁਣ ਕੀ ਕਰਨਗੇ ਨਵਜੋਤ ਸਿੰਘ ਸਿੱਧੂ?

ਇਸੇ ਕਰਕੇ ਜਦੋਂ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਮੇਰੀ ਪਾਰਟੀ ਦਾ ਕੋਈ ਵੀ ਬੰਦਾ ਬਾਹਰ ਨਹੀਂ ਜਾ ਸਕੇਗਾ ਤਾਂ ਬੀਬੀ ਬਾਦਲ ਨੂੰ ਮਜਬੂਰ ਹੋ ਕੇ ਇਹ ਕਦਮ ਚੁੱਕਣਾ ਪਿਆ ਅਤੇ ਅਸਤੀਫ਼ਾ ਦੇ ਦਿੱਤਾ। ਮੈਂ ਸਮਝਦਾ ਹਾਂ ਕਿ ਬੀਬੀ ਬਾਦਲ 'ਤੇ ਦਬਾਅ ਵਧਿਆ ਸੀ ਇਸ ਕਰਕੇ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਬੀਬੀ ਬਾਦਲ ਨੇ ਖੁਸ਼ੀ 'ਚ ਨਹੀਂ ਸਗੋਂ ਮਜਬੂਰੀ 'ਚ ਅਸਤੀਫ਼ਾ ਦਿੱਤਾ ਹੈ।
ਇਹ ਵੀ ਪੜ੍ਹੋ: ਕੇਂਦਰੀ ਵਜ਼ੀਰੀ 'ਚੋਂ ਹਰਸਿਮਰਤ ਦੇ ਅਸਤੀਫੇ ਦੇ ਕੀ ਹਨ ਮਾਇਨੇ!
ਉਨ੍ਹਾਂ ਕਿਹਾ ਕਿ ਅੱਜ ਕਿਸਾਨ ਸੜਕਾਂ 'ਤੇ ਇਸ ਕਰਕੇ ਹਨ, ਕਿਉਂਕਿ ਕਿਸਾਨ ਚਾਹੁੰਦੇ ਹਨ, ਇਹ ਬਿੱਲ ਪਾਸ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਆਰਡੀਨੈਂਸਾਂ ਨੂੰ ਪਾਸ ਕਰਵਾਉਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵੀ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਦੇ ਨਾਲ ਹੈ।
ਇਹ ਵੀ ਪੜ੍ਹੋ: ਪਿੰਡੋਂ ਬਾਹਰ ਡੇਰੇ 'ਤੇ ਰਹਿੰਦੇ ਬਜ਼ੁਰਗ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਖੂਨ ਨਾਲ ਲਥਪਥ ਮਿਲੀ ਲਾਸ਼
ਅਣਪਛਾਤੇ ਚੋਰਾਂ ਨੇ ਦੁਕਾਨ ਅੰਦਰੋਂ ਡੇਢ ਲੱਖ ਦੇ ਮੋਬਾਈਲ ਫ਼ੋਨਾਂ 'ਤੇ ਕੀਤਾ ਹੱਥ ਸਾਫ਼
NEXT STORY