ਮੋਹਾਲੀ (ਨਿਆਮੀਆਂ) : ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੱਡਾ ਐਲਾਨ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੀਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਸਾਰੀਆਂ ਸੀਟਾਂ ’ਤੇ ਚੋਣ ਲੜੀ ਜਾਵੇਗੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗਾਇਬ ਹੋਏ ਪਾਵਨ ਸਰੂਪਾਂ ਦੀ ਜਾਂਚ ਕਰਵਾ ਕੇ ਦੋਸ਼ੀ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਧਰਮਵੀਰ ਗਾਂਧੀ ਦਾ ਕੈਪਟਨ ਨੂੰ ਸੁਝਾਅ, ਪੰਜਾਬ ਅੰਦਰ ਗੈਰ ਪੰਜਾਬੀਆਂ ਵੱਲੋਂ ਜ਼ਮੀਨ ਖਰੀਦਣ 'ਤੇ ਲੱਗੇ ਪਾਬੰਦੀ
ਇਹ ਐਲਾਨ ਸੁਖਦੇਵ ਸਿੰਘ ਢੀਂਡਸਾ ਨੇ ਸੈਕਟਰ-82 'ਚ ਪਾਰਟੀ ਦੇ ਮੁੱਖ ਦਫ਼ਤਰ ਦੇ ਰਸਮੀ ਉਦਘਾਟਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਸੂਰਤ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਨਾਲ ਸਮਝੌਤਾ ਨਹੀਂ ਕਰੇਗੀ।
ਇਹ ਵੀ ਪੜ੍ਹੋ : ਕੈਪਟਨ ਦੇ ਚੱਕਰਵਿਊ 'ਚ ਬੁਰੇ ਫਸੇ 'ਨਵਜੋਤ ਸਿੱਧੂ', ਰਾਹੁਲ ਦੀ ਯਾਤਰਾ ਤੋਂ ਹੋਣਾ ਪਿਆ ਆਊਟ
ਇਸ ਮੌਕੇ ਸਾਬਕਾ ਕੇਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸ਼੍ਰੋਮਣੀ ਕਮੇਟੀ ਮੈਂਬਰ ਸੇਵਾ ਸਿੰਘ ਸੇਖਵਾਂ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਰਣਜੀਤ ਸਿੰਘ ਤਲਵੰਡੀ, ਦੇਸ ਰਾਜ ਧੁੱਗਾ, ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ, ਬੀਬੀ ਹਰਜੀਤ ਕੌਰ ਤਲਵੰਡੀ, ਨਿਧੜਕ ਸਿੰਘ ਬਰਾੜ, ਜਗਦੀਸ਼ ਸਿੰਘ ਗਰਚਾ, ਮਾਨ ਸਿੰਘ ਗਰਚਾ, ਰਣਧੀਰ ਸਿੰਘ ਰੱਖੜਾ, ਅਮਨਵੀਰ ਸਿੰਘ ਚੈਰੀ, ਗੁਰਸੇਵ ਸਿੰਘ ਬਰਾੜ, ਮਨਿੰਦਰ ਸਿੰਘ ਬਰਾੜ, ਗੁਰਬਚਨ ਸਿੰਘ ਬਚੀ, ਸੁਖਵੰਤ ਸਿੰਘ ਟੀਨੂ, ਬੀਬੀ ਇੰਦਰਜੀਤ ਕੌਰ ਭੰਡੇਰ, ਸੁਰਿੰਦਰ ਸਿੰਘ ਕਲੇਰ, ਜਸਵਿੰਦਰ ਸਿੰਘ ਖਾਲਸਾ, ਅਮਨਿੰਦਰ ਸਿੰਘ ਗਿੱਲ, ਜਸਬੀਰ ਸਿੰਘ ਘੁੰਮਣ, ਮਨਜੀਤ ਸਿੰਘ ਭੋਮਾ ਅਤੇ ਹੋਰ ਕਈ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ : ਅਲਮਾਰੀ 'ਚੋਂ ਮਿਲੀ ਤਸਵੀਰ ਨੇ ਨਵ-ਵਿਆਹੁਤਾ ਦੀ ਜ਼ਿੰਦਗੀ 'ਚ ਲਿਆਂਦਾ ਭੂਚਾਲ, ਮਿੱਟੀ 'ਚ ਰੁਲ੍ਹੀਆਂ ਸਦਰਾਂ
ਡਾ.ਐੱਸ.ਪੀ.ਓਬਰਾਏ ਦਾ ਇਕ ਹੋਰ ਵੱਡਾ ਉਪਰਾਲਾ, ਝੁੱਗੀਆਂ 'ਚ ਰਹਿਣ ਵਾਲੇ ਪਰਿਵਾਰਾਂ ਦੀ ਫੜੀ ਬਾਂਹ
NEXT STORY