ਜਲੰਧਰ— ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਛੱਡਣ ਦੇ ਐਲਾਨ ਮਗਰੋਂ ਵੱਖਰਾ ਦਲ ਬਣਾਉਣ ਨੂੰ ਲੈ ਕੇ ਪੰਜਾਬ ਦੀ ਸਿਆਸਤ ’ਚ ਵਿਰੋਧੀ ਧਿਰਾਂ ਵੱਲੋਂ ਵੱਖ-ਵੱਖ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਕਿਆਸਕਾਰੀਆਂ ਦਰਮਿਆਨ ਸੁਖਦੇਵ ਸਿੰਘ ਢੀਂਡਸਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿਘ ਤੀਜਾ ਫਰੰਟ ਬਣਾਉਂਦੇ ਹਨ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਨਾਲ ਹੱਥ ਮਿਲਾ ਸਕਦੇ ਹਨ। ਇਕ ਨਿੱਜੀ ਚੈਨਲ ਨੂੰ ਦਿੱਤੀ ਗਈ ਇੰਟਰਵਿਊ ਦੌਰਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਿਸਾਨੀ ਮੁੱਦੇ ਅਤੇ ਵਿਚਾਰ ਧਾਰਾ ਨੂੰ ਲੈ ਕੇ ਉਨ੍ਹਾਂ ਦੀ ਸਹਿਮਤੀ ਬਣਦੀ ਹੈ ਤਾਂ ਉਹ ਕੈਪਟਨ ਦਾ ਸੁਆਗਤ ਕਰਦੇ ਹਨ। ਸਾਨੂੰ ਤਾਂ ਕੋਈ ਇਤਰਾਜ਼ ਨਹੀਂ ਹੈ, ਅਸੀਂ ਤਾਂ ਸਭ ਨੂੰ ਨਾਲ ਆਉਣ ਲਈ ਕਿਹਾ ਹੈ ਪਰ ਜਿੰਨੀ ਦੇਰ ਤੱਕ ਕਿਸਾਨਾਂ ਦਾ ਮਸਲਾ ਹੱਲ ਨਹੀਂ ਹੁੰਦਾ, ਉਨੀ ਦੇਰ ਤੱਕ ਫਰੰਟ ਕੁਝ ਵੀ ਮਾਇਨੇ ਨਹੀਂ ਰੱਖਦੇ ਹਨ। ਉਨ੍ਹਾਂ ਕਿਹਾ ਕਿ ਤੀਜੇ ਫਰੰਟ ਦਾ ਆਧਾਰ ਕਿਸਾਨੀ ਮੁੱਦਾ ਹੀ ਬਣੇਗਾ।
ਇਹ ਵੀ ਪੜ੍ਹੋ : ਹਰੀਸ਼ ਰਾਵਤ ਦਾ ਵੱਡਾ ਬਿਆਨ, ਕਿਹਾ-ਵਿਰੋਧੀ ਕਰ ਰਹੇ ਨੇ ‘ਕੈਪਟਨ’ ਦਾ ਇਸਤੇਮਾਲ
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਤੁਹਾਨੂੰ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਬਿਨਾਂ ਪੰਜਾਬ ਦੀ ਸਿਆਸਤ ’ਚ ਕਾਮਯਾਬ ਹੋ ਸਕਦੇ ਹਨ? ਇਸ ਸਵਾਲ ਦੇ ਜਵਾਬ ’ਚ ਢੀਂਡਸਾ ਨੇ ਕਿਹਾ ਕਿ ਇਹ ਤਾਂ ਸਮਾਂ ਦੱਸੇਗਾ ਅਤੇ ਅੱਜ ਉਹ ਇਸ ਬਾਰੇ ਕੁਝ ਨਹੀਂ ਕਹਿ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕਿਸਾਨੀ ਮੁੱਦਾ ਹੱਲ ਨਹੀਂ ਹੁੰਦਾ, ਉਨੀ ਦੇਰ ਤੱਕ ਇਹ ਕਹਿਣਾ ਕਿ ਕੋਈ ਬੰਦਾ ਅੱਗੇ ਜਾ ਸਕਦੇ ਹੈ, ਉਹ ਸਹੀ ਨਹੀਂ ਹੈ। ਸਭ ਤੋਂ ਪਹਿਲਾਂ ਕਿਸਾਨੀ ਮੁੱਦਾ ਹੈ, ਜੋਕਿ ਹੱਲ ਹੋਵੇ ਅਤੇ ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਿਹੜੀ-ਕਿਹੜੀਆਂ ਪਾਰਟੀਆਂ ਇਕੱਠੀਆਂ ਹੁੰਦੀਆਂ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਜ਼ਰੂਰੀ ਹੈ ਕਿ ਪੰਜਾਬ ਦੀ ਸਿਆਸਤ ਵਿਚ ਤੀਜਾ ਫਰੰਟ ਆਵੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਚੰਗੇ ਇਨਸਾਨ ਹਨ। ਚੋਣਾਂ ਦੌਰਾਨ ਕੈਪਟਨ ਵੱਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਲੋਕਾਂ ਨੇ ਕੈਪਟਨ ਨੂੰ ਵੋਟਾਂ ਪਾਈਆਂ ਸਨ ਪਰ ਉਨ੍ਹਾਂ ਨੇ ਉਹ ਵਾਅਦੇ ਪੂਰੇ ਨਹੀਂ ਕੀਤੇ। ਹੁਣ ਜਦੋਂ ਨਵਾਂ ਫਰੰਟ ਬਣੇਗਾ ਅਤੇ ਵਾਅਦੇ ਪੂਰੇ ਕਰਨਗੇ ਤਾਂ ਫਿਰ ਪਤਾ ਲੱਗੇਗਾ ਕਿ ਕਿੰਨਾ ਕੁ ਹੁੰਗਾਰਾ ਉਨ੍ਹਾਂ ਨੂੰ ਮਿਲਦਾ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਜਲੰਧਰ ਪੁੱਜੇ ਪਰਗਟ ਸਿੰਘ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੇਜਰੀਵਾਲ ਦੀ ਨਕਲ ਕਰ ਰਹੀਆਂ ਹਨ ਰਵਾਇਤੀ ਪਾਰਟੀਆਂ - ਡਾ: ਨਿੱਜਰ
NEXT STORY