ਸੰਗਰੂਰ (ਬੇਦੀ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ, ਦਾ ਅੰਤਿਮ ਸੰਸਕਾਰ ਭਲਕੇ 30 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ (ਨੇੜੇ ਨਵੀਂ ਇਮਾਰਤ ਕੇਂਦਰੀ ਵਿਦਿਆਲਿਆ) ਵਿਖੇ ਬਾਅਦ ਦੁਪਹਿਰ 3 ਵਜੇ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਨਹੀਂ ਮਿਲੇਗੀ ਪੂਰੀ ਤਨਖ਼ਾਹ! ਜਾਰੀ ਹੋ ਗਿਆ ਨਵਾਂ ਫ਼ਰਮਾਨ
ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਸੰਗਰੂਰ ਲਿਆਂਦੀ ਜਾਵੇਗੀ ਜੋ ਕਿ ਸੰਗਤ ਦੇ ਦਰਸ਼ਨਾਂ ਲਈ ਉਨ੍ਹਾਂ ਦੀ ਰਿਹਾਇਸ਼ ਨੇੜੇ ਨਾਨਕਿਆਣਾ ਚੌਕ, ਸੰਗਰੂਰ ਵਿਖੇ ਸਵੇਰੇ 10:30 ਤੋਂ ਬਾਅਦ ਦੁਪਹਿਰ 2 ਵਜੇ ਤੱਕ ਰੱਖੀ ਜਾਏਗੀ। ਇਸ ਤੋਂ ਬਾਅਦ ਅੰਤਿਮ ਯਾਤਰਾ ਸ਼ੁਰੂ ਹੋਵੇਗੀ ਅਤੇ 3 ਵਜੇ ਸੰਗਰੂਰ ਨੇੜਲੇ ਜੱਦੀ ਪਿੰਡ ਉਭਾਵਾਲ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ...ਤਾਂ ਨਹੀਂ ਮਿਲੇਗੀ ਪੈਨਸ਼ਨ! ਸਰਕਾਰ ਵੱਲੋਂ ਨਿਯਮਾਂ 'ਚ ਵੱਡਾ ਬਦਲਾਅ
ਇਹ ਜਾਣਕਾਰੀ ਪਰਿਵਾਰ ਵੱਲੋਂ ਦਿੱਤੀ ਗਈ ਹੈ। ਪਰਮਿੰਦਰ ਸਿੰਘ ਢੀਂਡਸਾ ਦੇ ਹਵਾਲੇ ਨਾਲ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਦੀ ਮ੍ਰਿਤਕ ਦੇਹ ਫੌਰਟਿਸ ਹਸਪਤਾਲ ਮੋਹਾਲੀ ਤੋਂ ਚੰਡੀਗੜ੍ਹ ਦੇ ਸੈਕਟਰ 2 ਵਿਚਲੇ ਘਰ ਵਿਚ ਲਿਆਂਦੀ ਗਈ ਹੈ, ਜਿੱਥੇ ਉਨ੍ਹਾਂ ਨੂੰ ਚਾਹੁਣ ਵਾਲੇ ਅੰਤਿਮ ਦਰਸ਼ਨ ਕਰ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਇੰਸਪੈਕਟਰਾਂ ਦੀ ਕੁੱਟਮਾਰ ਕਰਨ ਵਾਲੇ ਟਰੱਕ ਡਰਾਇਵਰਾਂ ’ਤੇ ਮੁਕੱਦਮਾ ਦਰਜ
NEXT STORY