ਚੰਡੀਗੜ੍ਹ (ਮਨਜੋਤ)- ''ਪਿਛਲੇ ਲੰਬੇ ਸਮੇਂ ਤੋਂ ਸਮੁੱਚੀ ਸਿੱਖ ਕੌਮ ਜੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਬਾਦਲ ਪਰਿਵਾਰ ਦਾ ਕਬਜ਼ਾ ਹੋਣ ਦੀ ਗੱਲ ਆਖ ਰਹੀ ਹੈ, ਉਹ ਪੂਰੀ ਤਰ੍ਹਾਂ ਸੱਚ ਹੈ।'' ਇਹ ਕਹਿਣਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਤੇ ਸੀਨੀਅਰ ਅਕਾਲੀ ਆਗੂ ਜਸਟਿਸ ਨਿਰਮਲ ਸਿੰਘ ਦਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਪ੍ਰਗਟਾਏ ਗਏ ਭਰੋਸੇ ਨੇ ਇਹ ਗੱਲ ਪੂਰੀ ਤਰ੍ਹਾਂ ਸਾਬਿਤ ਕਰ ਦਿੱਤੀ ਹੈ।
ਦੋਵੇਂ ਆਗੂਆਂ ਨੇ ਜਾਰੀ ਕੀਤੇ ਸਾਂਝੇ ਬਿਆਨ ’ਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਨਾ ਤਾਂ ਮੈਂਬਰ ਹਨ ਤੇ ਨਾ ਹੀ ਕੋਈ ਅਹੁਦੇਦਾਰ ਹਨ। ਇਸ ਕਰਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਉਨ੍ਹਾਂ ਦੀ ਅਗਵਾਈ ’ਚ ਭਰੋਸਾ ਪ੍ਰਗਟਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਧਾਰਮਿਕ ਸੰਸਥਾ ਹੈ, ਜਿਸ ਨੂੰ ਸੁਖਬੀਰ ਸਿੰਘ ਬਾਦਲ ਆਪਣੇ ਸਿਆਸੀ ਫ਼ਾਇਦੇ ਲਈ ਵਰਤ ਰਹੇ ਹਨ।
ਇਹ ਵੀ ਪੜ੍ਹੋ- ਝਾਰਖੰਡ ਦੇ CM ਨੇ ਦਿੱਤਾ ਅਸਤੀਫ਼ਾ, ਹੇਮੰਤ ਸੋਰੇਨ ਮੁੜ ਸੰਭਾਲਣਗੇ ਸੂਬੇ ਦੀ ਕਮਾਨ
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਆਪਣੀ ਕੁਰਸੀ ਬਚਾਉਣ ਲਈ ਪਾਰਟੀ ਤੋਂ ਭਰੋਸਾ ਹਾਸਲ ਕਰਨ ਦੀ ਬਜਾਏ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਆਪਣੇ ਹੱਕ ’ਚ ਭਰੋਸਾ ਹਾਸਲ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਤੇ ਪੰਜਾਬ ਦੇ ਲੋਕ ਸ਼ੁਰੂ ਤੋਂ ਇਹ ਗੱਲ ਕਹਿ ਰਹੇ ਹਨ ਕਿ ਸ਼੍ਰੋਮਣੀ ਕਮੇਟੀ ’ਤੇ ਬਾਦਲ ਪਰਿਵਾਰ ਦਾ ਕੰਟਰੋਲ ਹੈ ਤੇ ਸ਼੍ਰੋਮਣੀ ਕਮੇਟੀ ਹਰ ਫ਼ੈਸਲਾ ਸੁਖਬੀਰ ਸਿੰਘ ਬਾਦਲ ਤੋਂ ਪੁੱਛ ਕੇ ਕਰਦੀ ਹੈ।
ਉਨ੍ਹਾਂ ਕਿਹਾ ਕਿ ਬੇਸ਼ੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਕੀਤੇ ਜਾ ਰਹੇ ਪ੍ਰਸਾਰਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਲੋਗੋ ਲਾ ਦਿੱਤਾ ਗਿਆ ਹੈ ਪਰ ਅਸਲ ’ਚ ਅਜੇ ਵੀ ਇਕ ਚੈਨਲ ਹੀ ਸਾਰਾ ਕੁਝ ਚਲਾ ਰਿਹਾ ਹੈ।
ਇਹ ਵੀ ਪੜ੍ਹੋ- ਜਦੋਂ ਬੰਬ ਵਰਗੇ ਧਮਾਕੇ ਦੀ ਆਵਾਜ਼ ਨਾਲ ਦਹਿਲ ਉੱਠਿਆ ਫੋਕਲ ਪੁਆਇੰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਨਮਦਿਨ ਦੇ ਜਸ਼ਨ 'ਚ ਡੁੱਬੇ ਨੌਜਵਾਨਾਂ ਨੇ ਅੱਧੀ ਰਾਤੀਂ ਚਲਾ'ਤੀਆਂ ਗੋਲ਼ੀਆਂ, ਪੁਲਸ ਨੇ ਰਿਵਾਲਵਰ ਤੇ ਥਾਰ ਸਣੇ ਘਰੋਂ ਚੁੱਕੇ
NEXT STORY