ਰੂਪਨਗਰ (ਸੱਜਣ ਸੈਣੀ)- ਸਾਢੇ ਚਾਰ ਸਾਲ ਪਹਿਲਾਂ ਜੋ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਦੇ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਅਤੇ ਜਦੋਂ ਹੁਣ ਉਸ ਦੀ ਪਾਰਟੀ ਦੇ ਹੀ ਆਪਣੇ ਵਿਧਾਇਕ ਜਾਂ ਮੰਤਰੀ ਹਿੰਮਤ ਨਾਲ ਸੱਚ ਬੋਲਣ ਲੱਗੇ ਹਨ ਤਾਂ ਮੁੱਖ ਮੰਤਰੀ ਆਪਣੇ ਹੀ ਵਿਧਾਇਕਾਂ ਅਤੇ ਮੰਤਰੀਆਂ ਨੂੰ ਪੁਰਾਣੇ ਮਾਮਲੇ ਚੁੱਕ ਕੇ ਕਾਰਵਾਈ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੁਖ਼ਲਾਹਟ ਦੀ ਨਿਸ਼ਾਨੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰੂਪਨਗਰ ਵਿਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਦੇ ਮੁਖੀ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰੂਪਨਗਰ ਦੇ ਵਿਚ ਮੀਡੀਆ ਦੇ ਨਾਲ ਗੱਲਬਾਤ ਦੌਰਾਨ ਕੀਤਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਦਾ ਅਹਿਮ ਫ਼ੈਸਲਾ, ਕੋਰੋਨਾ ਦੇ ਮੱਦੇਨਜ਼ਰ ਵਧਾਈ ਪਾਬੰਦੀਆਂ ਦੀ ਮਿਆਦ
ਇਥੇ ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਵੇਖ ਸਿਆਸੀ ਪਾਰਟੀਆਂ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ, ਜਿਸ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਨਵੀਂ ਪਾਰਟੀ ਦੇ ਪ੍ਰਸਾਰ ਦੇ ਲਈ ਰੂਪਨਗਰ ਦੇ ਟਕਸਾਲੀ ਅਕਾਲੀ ਅਮਰਜੀਤ ਸਿੰਘ ਸਤਿਆਲ ਸਾਬਕਾ ਨਗਰ ਕੌਂਸਲ ਪ੍ਰਧਾਨ ਦੇ ਪਰਿਵਾਰ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤਾ।
ਇਹ ਵੀ ਪੜ੍ਹੋ: ਜਲੰਧਰ 'ਚ ਇਕ ਵਾਰ ਫਿਰ ਸ਼ਰਮਸਾਰ ਘਟਨਾ, ਵੀਡੀਓ ਬਣਾ ਕੇ 26 ਸਾਲਾ ਵਿਆਹੁਤਾ ਨਾਲ ਕੀਤਾ ਗੈਂਗਰੇਪ
ਟਕਸਾਲੀ ਅਕਾਲੀ ਆਗੂ ਅਤੇ ਗੁਰਦੁਆਰਾ ਸ੍ਰੀ ਸਿੰਘ ਸਭਾ ਰੂਪਨਗਰ ਦੇ ਪ੍ਰਧਾਨ ਅਮਰਜੀਤ ਸਿੰਘ ਆਪਣੇ ਸਪੁੱਤਰ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਸਮੇਤ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ 'ਚ ਸ਼ਾਮਲ ਹੋ ਗਏ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅੱਜ ਉਨ੍ਹਾਂ ਦੇ ਗਿਆਨੀ ਜ਼ੈਲ ਸਿੰਘ ਨਗਰ ਸਥਿਤ ਘਰ ਪਹੁੰਚੇ ਅਤੇ ਇਥੇ ਢੀਂਡਸਾ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਚ ਸ਼ਾਮਲ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ 'ਤੇ ਲਾਏ ਵੱਡੇ ਦੋਸ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦੋਰਾਹਾ ਪੁਲਸ ਨੂੰ ਮਿਲੀ ਵੱਡੀ ਕਾਮਯਾਬੀ , ਗੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
NEXT STORY