ਅੰਮ੍ਰਿਤਸਰ (ਪ੍ਰਵੀਨ ਪੁਰੀ, ਬਲਜੀਤ) : ਪੰਜਾਬ ਪ੍ਰਦੇਸ਼ ਕਾਂਗਰਸ ਕੇਮਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ 'ਤੇ ਬੁੱਧਵਾਰ ਉਸ ਸਮੇਂ ਹਮਲਾ ਹੋ ਗਿਆ ਜਦੋਂ ਉਹ ਗੋਲੀ ਲੱਗਣ ਕਾਰਨ ਜ਼ਖਮੀ ਹੋਏ 8 ਸਾਲਾ ਬੱਚੇ ਕਾਰਤਿਕ ਦਾ ਪਤਾ ਲੈਣ ਲਈ ਜੈਤੀਪੁਰ ਸਥਿਤ ਉਸ ਦੇ ਘਰ ਗਏ ਹੋਏ ਸਨ।
ਦਰਅਸਲ ਬੁੱਧਵਾਰ ਸਵੇਰੇ ਜੈਤੀਪੁਰ ਵਿਚ ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਜ਼ਬਰਦਸਤ ਵਿਵਾਦ ਹੋ ਗਿਆ। ਇਸ ਦੌਰਾਨ ਗੋਲੀਬਾਰੀ ਵੀ ਹੋਈ। ਇਸ ਗੋਲੀਬਾਰੀ ਵਿਚ ਇਕ 7 ਸਾਲਾ ਬੱਚਾ ਜ਼ਖਮੀ ਹੋ ਗਿਆ। ਜਿਸ ਦਾ ਪਤਾ ਲੈਣ ਲਈ ਲਾਲੀ ਮਜੀਠੀਆ ਉਸ ਦੇ ਘਰ ਪਹੁੰਚੇ ਹੋਏ ਸਨ। ਜਿਵੇਂ ਹੀ ਮਜੀਠੀਆ ਉਨ੍ਹਾਂ ਦੇ ਘਰ ਪਹੁੰਚੇ ਤਾਂ ਦੂਸਰੀ ਧਿਰ ਨੇ ਫਿਰ ਇੱਟਾਂ ਰੋੜੇ ਅਤੇ ਫਾਇਰ ਕਰਨੇ ਸ਼ੁਰੂ ਕਰ ਦਿੱਤੇ।
ਇਸ ਵਿਵਾਦ ਦੌਰਾਨ ਦੂਜੀ ਧਿਰ ਵਲੋਂ ਘਰ ਦੇ ਬਾਹਰ ਖੜ੍ਹੀ ਲਾਲੀ ਮਜੀਠੀਆ ਦੀ ਗੱਡੀ ਵੀ ਬੁਰੀ ਤਰ੍ਹਾਂ ਤੋੜ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਅੰਮ੍ਰਿਤਧਾਰੀ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਤੇ ਐੱਮ. ਐੱਮ. ਐੱਸ ਬਣਾਉਣ ਵਾਲੇ 6 ਵਿਅਕਤੀਆਂ ਖਿਲਾਫ ਕੇਸ ਦਰਜ
NEXT STORY