ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਭਾਵੇਂ ਹੀ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦੇ ਵਿਰੋਧ ਵਿਚ 8 ਨਵੰਬਰ ਨੂੰ ਵਿਧਾਨ ਸਭਾ ਇਜਲਾਸ ਬੁਲਾਇਆ ਗਿਆ ਹੈ ਪਰ ਇਸ ਤੋਂ ਪਹਿਲਾ ਪੰਜਾਬ ਦੇ ਹੋਮ ਮਨਿਸਟਰ ਅਮਿਤ ਸ਼ਾਹ ਨੂੰ ਮਿਲਣਗੇ। ਇਹ ਜਾਣਕਾਰੀ ਐਤਵਾਰ ਨੂੰ ਇਕ ਸਮਾਰੋਹ ਵਿਚ ਹਿੱਸਾ ਲੈਣ ਪੁੱਜੇ ਸੁਖਜਿੰਦਰ ਰੰਧਾਵਾ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਸ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਦੇ ਇਲਾਵਾ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰੋਕਣ ਵਿਚ ਵੀ ਸਮਰੱਥ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, 16 IAS ਤੇ 2 ਡੀ. ਸੀਜ਼. ਸਮੇਤ 46 ਅਧਿਕਾਰੀਆਂ ਦੇ ਤਬਾਦਲੇ
ਜਿੱਥੋਂ ਤੱਕ ਬੀ. ਐੱਸ. ਐੱਫ. ਦਾ ਦਾਇਰਾ ਵਧਾਉਣ ਦਾ ਸਵਾਲ ਹੈ, ਉਸ ਨਾਲ ਪਿੰਡਾਂ ਦੀ ਘੇਰਾਬੰਦੀ ਅਤੇ ਚੈਕਿੰਗ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਆਧਾਰ ’ਤੇ ਦੀਵਾਲੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲ ਕੇ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਲੰਡਨ 'ਚ ਵਾਪਰਿਆ ਵੱਡਾ ਹਾਦਸਾ, ਸੁਰੰਗ ਅੰਦਰ 2 ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ
ਅਰੂਸਾ ਦੇ ਮੁੱਦੇ ’ਤੇ ਬੋਲਣ ਤੋਂ ਰੰਧਾਵਾ ਨੇ ਕੀਤਾ ਪਰਹੇਜ਼
ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਪਹਿਲਾ ਨਿਸ਼ਾਨਾ ਬਣਾਉਣ ਵਾਲੇ ਸੁਖਜਿੰਦਰ ਰੰਧਾਵਾ ਹੁਣ ਇਸ ਮਾਮਲੇ ’ਚ ਕਿਨਾਰਾ ਕਰਨ ਲੱਗੇ ਹਨ ਕਿਉਂਕਿ ਜਦੋਂ ਕੈਪਟਨ ਨੇ ਨਵਜੋਤ ਸਿੱਧੂ ਦੀ ਵਜ੍ਹਾ ਨਾਲ ਰਾਸ਼ਟਰੀ ਸੁਰੱਖਿਆ ਦਾ ਖ਼ਤਰਾ ਦੱਸਿਆ ਸੀ ਤਾਂ ਰੰਧਾਵਾ ਨੇ ਹੀ ਅਰੂਸਾ ਦੇ ਆਈ. ਐੱਸ. ਆਈ. ਦੇ ਨਾਲ ਸਬੰਧ ਹੋਣ ਦੇ ਦੋਸ਼ ਲਗਾਏ ਸੀ।
ਇਹ ਵੀ ਪੜ੍ਹੋ : ਪਟਿਆਲਾ 'ਚ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
ਇਸ ਦੇ ਜਵਾਬ ਵਿਚ ਕੈਪਟਨ ਵੱਲੋਂ ਸੋਨੀਆ ਗਾਂਧੀ ਸਮੇਤ ਦੇਸ਼ ਦੇ ਕਈ ਵੱਡੇ ਆਗੂਆਂ ਦੇ ਨਾਲ ਅਰੂਸਾ ਦੀ ਤਸਵੀਰਾਂ ਸ਼ੇਅਰ ਕਰਨ ਦੇ ਬਾਅਦ ਰੰਧਾਵਾ ਬੈਕਫੁੱਟ ’ਤੇ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਨੇ ਐਤਵਾਰ ਨੂੰ ਇਸ ਮੁੱਦੇ ’ਤੇ ਕੁੱਝ ਵੀ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਟਿਆਲਾ 'ਚ ਪਲਾਸਟਿਕ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਰੋੜਾਂ ਦਾ ਨੁਕਸਾਨ
NEXT STORY