ਡੇਰਾ ਬਾਬਾ ਨਾਨਕ (ਬਿਊਰੋ) - ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਟਹਿਰੇ ਵਿੱਚ ਖੜ੍ਹੇ ਕਰਦਿਆਂ ਉਸ ਦੀ ਪਾਰਟੀ ਨੂੰ ਪੰਜਾਬ, ਪੰਜਾਬੀ, ਪੰਜਾਬੀਅਤ, ਕਿਸਾਨਾਂ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਦੁਸ਼ਮਣ ਪਾਰਟੀ ਦੱਸਿਆ। ਰੰਧਾਵਾ ਨੇ ਆਖਿਆ ਕਿ ਪੰਜਾਬ ਵਿੱਚ ਧਾੜਵੀ ਗੈਂਗ ਵਾਂਗ ਵਿਚਰ ਰਹੇ ਦਿੱਲੀ ਦੇ ਆਪ ਆਗੂਆਂ ਨੇ ਹੁਣ ਤੱਕ ਪੰਜਾਬ ਚੋਣਾਂ ਵਿੱਚ ਪੰਜਾਬ ਦੇ ਪਾਣੀਆਂ, ਪੰਜਾਬੀ ਬੋਲਦੇ ਇਲਾਕਿਆਂ ਅਤੇ ਕਿਸਾਨਾਂ ਦੀ ਪਰਾਲੀ ਦੇ ਧੂੰਏਂ ਬਾਰੇ ਆਪਣੇ ਪੁਰਾਣੇ ਸਟੈਂਡ ਉਤੇ ਚੁੱਪੀ ਧਾਰੀ ਹੈ, ਜੋ ਬਹੁਤ ਖ਼ਤਰਨਾਕ ਹੈ।
ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ਬਾਰੇ ਪਹਿਲਾ ਹੀ ਦਿੱਲੀ ਤੇ ਹਰਿਆਣਾ ਦਾ ਹਿੱਸਾ ਕਹਿ ਕੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਜਾ ਚੁੱਕਾ ਹੈ। ਇਸ ਲਈ ਅਸੀਂ ਮੰਗ ਕਰਦੇ ਹਨ ਕਿ ਇਨ੍ਹਾਂ ਸਭ ਮੁੱਦਿਆਂ ਬਾਰੇ ਕੇਜਰੀਵਾਲ ਆਪਣਾ ਸਟੈਂਡ ਸਪੱਸ਼ਟ ਕਰੇ। ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਜੋ ਸਬਜ਼ਬਾਗ ਪੰਜਾਬੀਆਂ ਨੂੰ ਦਿਖਾਏ ਜਾ ਰਹੇ ਹਨ, ਉਨ੍ਹਾਂ ਨੂੰ ਪਹਿਲਾ ਦਿੱਲੀ ਵਿੱਚ ਕਿਉਂ ਨਹੀਂ ਲਾਗੂ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਪਤੰਗ ਫੜਦਾ 6 ਸਾਲਾ ਬੱਚਾ ਛੱਪੜ ’ਚ ਡੁੱਬਿਆ, ਭਰਾ ਨੂੰ ਬਚਾਉਣ ਲਈ ਭੈਣ ਨੇ ਮਾਰੀ ਛਾਲ
ਰੰਧਾਵਾ ਨੇ ਕਿਹਾ ਕਿ ਸਿੱਖਿਆ ਦੀ ਕੌਮੀ ਦਰਜਾਬੰਦੀ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਹੈ। ਕੋਰੋਨਾ ਦੇ ਔਖੇ ਸਮੇਂ ਦਿੱਲੀ ਵਿੱਚ ਮਰੀਜ਼ ਆਕਸੀਜਨ ਦੀ ਘਾਟ ਨਾਲ ਸਹਿਕਦੇ ਆਪਣੀ ਜਾਨ ਗਵਾ ਚੁੱਕੇ ਹਨ ਤੇ ਪੰਜਾਬ ਵਿੱਚ ਇਲਾਜ ਕਰਵਾਉਣ ਆਏ। ਇਸ ਨਾਲ ਦਿੱਲੀ ਦੇ ਸਿਹਤ ਤੇ ਸਿੱਖਿਆ ਦੇ ਫਰਜੀ ਮਾਡਲ ਦਾ ਬੁਲਬੁਲਾ ਫੁੱਟ ਗਿਆ ਸੀ। ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਉਮੀਦਵਾਰ ਰੰਧਾਵਾ ਨੇ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿੱਚ ਇਕ ਵੀ ਸਿੱਖ ਅਤੇ ਮਹਿਲਾ ਨੂੰ ਮੰਤਰੀ ਨਹੀਂ ਬਣਾਇਆ, ਜਿਸ ਤੋਂ ਉਸ ਦੀ ਮਨੋਸਥਿਤੀ ਦਾ ਪਤਾ ਲੱਗਦਾ ਹੈ।
ਪੜ੍ਹੋ ਇਹ ਵੀ ਖ਼ਬਰ - CM ਐਲਾਨ ਤੋਂ ਪਹਿਲਾਂ ਸਟੇਜ ਤੋਂ ਜਦੋਂ ਗੁੰਮ ਹੋਈ ਨਵਜੋਤ ਸਿੱਧੂ ਦੀ ਅੰਗੂਠੀ, ਰਾਹੁਲ ਗਾਂਧੀ ਨੇ ਲੱਭੀ (ਤਸਵੀਰਾਂ)
ਰੰਧਾਵਾ ਨੇ ਕਿਹਾ ਕਿਪੰਜਾਬ ਵਿੱਚ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਪਣੇ ਮਨਸੂਬਿਆਂ ਵਾਸਤੇ ‘ਆਪ’ ਪਾਰਟੀ ਦੀ ਮੋਢੀ ਟੀਮ ਦੇ ਵੱਡੇ ਆਗੂਆਂ ਨੂੰ ਇਕ-ਇਕ ਕਰਕੇ ਬਾਹਰ ਦਾ ਰਾਸਤਾ ਦਿਖਾਇਆ। ਪੰਜਾਬ ਵਿੱਚ ਕਾਂਗਰਸ ਪਾਰਟੀ ਨੇ ਜਨਾਨੀਆਂ ਨੂੰ ਪੰਚਾਇਤਾਂ ਤੇ ਮਿਉਂਸਪਲੈਟੀਆਂ ਵਿੱਚ 50 ਫੀਸਦੀ ਰਾਂਖਵਾਕਰਨ, ਸਰਕਾਰੀ ਨੌਕਰੀਆਂ ਵਿੱਚ ਰਾਂਖਵਾਕਰਨ ਅਤੇ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਦੀ ਸਹੂਲਤ ਦੇ ਕੇ ਕ੍ਰਾਂਤੀਕਾਰੀ ਕਦਮ ਚੁੱਕੇ। ਪੰਜਾਬ ਦੇ ਲੋਕ ‘ਆਪ’ ਦੇ ਛਲਾਵਿਆਂ ਵਿੱਚ ਨਹੀਂ ਆਉਣਗੇ ਅਤੇ ਪਿਛਲ਼ੀਆਂ ਚੋਣਾਂ ਵਾਂਗ ਸ਼ੀਸ਼ਾ ਦਿਖਾਉਣਗੇ।
ਪੜ੍ਹੋ ਇਹ ਵੀ ਖ਼ਬਰ - ਮੁੜ ਖੁੱਲ੍ਹੇ ਪੰਜਾਬ ਦੇ ਸਕੂਲ, ਇਨ੍ਹਾਂ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਐਂਟਰੀ ਹੋਵੇਗੀ ਬੈਨ
ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਧਾਮ ’ਚ ਨਤਮਸਤਕ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
NEXT STORY