ਪਠਾਨਕੋਟ (ਆਦਿਤਿਆ, ਰਾਜਨ) : ਸਹਿਕਾਰਤਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਐੱਨ. ਡੀ. ਏ. ਸਰਕਾਰ ਵੱਲੋਂ ਡੀ. ਏ. ਪੀ. ਖਾਦ 2400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 3800 ਰੁਪਏ ਪ੍ਰਤੀ ਕੁਇੰਟਲ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਇਸ ਵਾਧੇ ਨੂੰ ਕੇਂਦਰ ਸਰਕਾਰ ਦਾ ਇਕ ਕਿਸਾਨ ਵਿਰੋਧੀ ਕਾਰਨਾਮਾ ਦੱਸਿਆ। ਉਨ੍ਹਾਂ ਕਿਹਾ ਕਿ ਡੀ. ਏ. ਪੀ. ਦੀ 50 ਕਿਲੋ ਦੀ ਬੋਰੀ, ਜਿਸ ਦਾ ਭਾਅ ਪਹਿਲਾ 1200 ਰੁਪਏ ਸੀ, ਹੁਣ 1900 ਰੁਪਏ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਪ੍ਰਤੀ ਕੁਇੰਟਲ 1400 ਰੁਪਏ ਵਾਧਾ ਕੀਤਾ ਗਿਆ ਹੈ। ਸੁਖਜਿੰਦਰ ਰੰਧਾਵਾ ਨੇ 1400 ਰੁਪਏ ਪ੍ਰਤੀ ਕੁਇੰਟਲ ਨੂੰ ਪੂਰੀ ਤਰ੍ਹਾਂ ਬੇਤੁਕਾ ਅਤੇ ਤਾਨਾਸ਼ਾਹੀ ਫ਼ੈਸਲਾ ਦੱਸਦਿਆ ਆਖਿਆ ਕਿ ਕੋਵਿਡ-19 ’ਚ ਆਏ ਹਾਲੀਆ ਦੂਜੇ ਸਿਖ਼ਰ ਦਰਮਿਆਨ ਕੀਤਾ ਇਹ ਵਾਧਾ ਕਿਸਾਨਾਂ ਲਈ ਬਹੁਤ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੰਦਵਾੜੇ ਕਾਰਨ ਖੇਤੀਬਾੜੀ ਖੇਤਰ ਪਹਿਲਾਂ ਹੀ ਭਰਭੂਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ’ਚ ਚੱਲ ਰਹੀ ਘਪਲਿਆਂ ਦੀ ਸਰਕਾਰ, ਅੰਸਾਰੀ ਵਰਗੇ ਲੋਕ ਸੂਬੇ ਨੂੰ ਮੰਨ ਰਹੇ ਸੁਰੱਖਿਅਤ : ਮਨੋਰੰਜਨ ਕਾਲੀਆ
ਇਸ ਕਿਸਾਨ ਵਿਰੋਧੀ ਕਦਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਪੱਸ਼ਟ ਰੂਪ ਵਿੱਤ ਦੋਸ਼ੀ ਠਹਿਰਾਉਂਦਿਆਂ ਰੰਧਾਵਾ ਨੇ ਕਿਹਾ ਕਿ ਡੀ. ਏ. ਪੀ. ਦੀਆਂ ਕੀਮਤਾਂ ’ਚ ਕੀਤਾ ਅਥਾਹ ਵਾਧਾ ਕਿਸਾਨਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ, ਜਿਹੜੇ ਪਹਿਲਾਂ ਹੀ ਕਾਲੇ ਖ਼ੇਤੀ ਕਾਨੂੰਨਾਂ ਦੀ ਮਾਰ ਝੱਲਦੇ ਹੋਏ ਆਪਣਾ ਘਰ ਬਾਰ ਛੱਡ ਕੇ ਦਿਲੀ ਦੀਆਂ ਬਰੂਹਾਂ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਜੁਮਲੇ ਨਾਲ ਸੱਤਾ ’ਚ ਆਈ ਐੱਨ. ਡੀ. ਏ. ਸਰਕਾਰ ਕਿਸਾਨੀ ਦਾ ਲੱਕ ਤੋੜਨ ’ਤੇ ਉਤਾਰੂ ਹੈ। ਰੰਧਾਵਾ ਨੇ ਡੀ. ਏ. ਪੀ. ’ਚ ਕੀਤਾ ਵਾਧਾ ਤਰੁੰਤ ਵਾਪਸ ਲੈਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਪੰਜਾਬ ਨੈਸ਼ਨਲ ਬੈਂਕ ਦਾ ਚੀਫ ਮੈਨੇਜਰ ਕੋਰੋਨਾ ਪਾਜ਼ੇਟਿਵ ਹੋਣ ਦੇ ਬਾਵਜੂਦ ਪਹੁੰਚਿਆ ਬੈਂਕ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਕੋਰੋਨਾ ਦੇ ਔਖੇ ਸਮੇਂ ’ਚ ਪੰਜਾਬ ਲਈ ਖ਼ਤਰੇ ਦੀ ਘੰਟੀ
NEXT STORY