ਪਠਾਨਕੋਟ- ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਉਘੇ ਅਰਥ ਸ਼ਾਸਤਰੀ ਡਾਕਟਰ ਮਨਮੋਹਨ ਸਿੰਘ ਦੇ ਦਿਹਾਂਤ 'ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਮੈਨੂੰ ਡਾਕਟਰ ਮਨਮੋਹਨ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਹੈ। ਉਹਨਾਂ ਦਾ ਦਿਹਾਂਤ ਦੇਸ਼, ਰਾਜਨੀਤੀ ਅਤੇ ਕੌਮ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਹ ਵੀ ਪੜ੍ਹੋ- ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਕ ਪ੍ਰਸਿੱਧ ਅਰਥ ਸ਼ਾਸਤਰੀ ਵਜੋਂ ਡਾਕਟਰ ਮਨਮੋਹਨ ਸਿੰਘ ਦਾ ਭਾਰਤ ਦੇ ਆਰਥਿਕ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਬੇਮਿਸਾਲ ਹੈ । ਦੇਸ਼ ਵਾਸੀ ਉਹਨਾਂ ਦੀ ਨਿਰਸਵਾਰਥ ਸੇਵਾ ਨੂੰ ਹਮੇਸ਼ਾ ਯਾਦ ਰੱਖਣਗੇ।
ਇਹ ਵੀ ਪੜ੍ਹੋ- ਵੱਡੇ ਫਰਮਾਨ ਹੋ ਗਏ ਜਾਰੀ, 31 ਦਸੰਬਰ ਤੋਂ ਪਹਿਲਾਂ ਕਰਾਓ ਕੰਮ, ਨਹੀਂ ਤਾਂ ਆਵੇਗੀ ਵੱਡੀ ਮੁਸ਼ਕਿਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰਲਫਰੈਂਡ ਦੇ ਦੋਸਤ ਨੂੰ ਮਾਰ 'ਤੀ ਛਾਤੀ 'ਚ ਗੋਲੀ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY