ਗੁਰਦਾਸਪੁਰ (ਜੀਤ)– ਪੰਜਾਬ ’ਚ ਹੋਈਆਂ ਵਿਧਾਨ ਸਭਾ ਦੀਆਂ ਉਪ-ਚੋਣਾਂ ਦੌਰਾਨ 3 ਸੀਟਾਂ ’ਤੇ ਮਿਲੀ ਹਾਰ ਤੋਂ ਬਾਅਦ ਕਾਂਗਰਸ ’ਚ ਬਗਾਵਤ ਹੋਣ ਦੀਆਂ ਅਟਕਲਾਂ ਨੂੰ ਉਨ੍ਹਾਂ ਆਗੂਆਂ ਨੇ ਖਾਰਜ ਕਰ ਦਿੱਤਾ ਹੈ, ਜਿਨ੍ਹਾਂ ਦਾ ਨਾਂ ਪ੍ਰਧਾਨ ਰਾਜਾ ਵੜਿੰਗ ਤੇ ਇੰਚਾਰਜ ਦੇਵੇਂਦਰ ਯਾਦਵ ਖ਼ਿਲਾਫ਼ ਹਾਈਕਮਾਨ ਨੂੰ ਸ਼ਿਕਾਇਤ ਕਰਨ ਵਾਲਿਆਂ ਦੀ ਸੂਚੀ ਵਿਚ ਸ਼ਾਮਲ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ
ਇਨ੍ਹਾਂ ਵਿਚ ਡੇਰਾ ਬਾਬਾ ਨਾਨਕ ਤੋਂ ਉਪ-ਚੋਣ ਲੜਨ ਵਾਲੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਹ ਸਰਾਸਰ ਬੇਬੁਨਿਆਦ ਪ੍ਰਚਾਰ ਹੈ, ਉਹ ਕਿਸੇ ਦੇ ਵੀ ਖਿਲਾਫ ਨਹੀਂ ਅਤੇ ਨਾ ਹੀ ਕਿਸੇ ਨੂੰ ਬਦਲਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਵਿਧਾਨ ਸਭਾ ਦੀਆਂ ਉਪ-ਚੋਣਾਂ ਵਿਚ ਟਿਕਟਾਂ ਦੀ ਵੰਡ ਹਾਈਕਮਾਨ ਦੀ ਮਰਜ਼ੀ ਨਾਲ ਹੋਈ ਹੈ ਅਤੇ ਇਸ ਦੇ ਲਈ ਪਹਿਲਾਂ ਗਰਾਊਂਡ ਲੈਵਲ ’ਤੇ ਸਰਵੇ ਕਰਵਾ ਕੇ ਹੀ ਫੈਸਲਾ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, ਕੋਹਲੀ-ਜਡੇਜਾ ਨਾਲ World Cup ਜਿੱਤ ਚੁੱਕਿਆ ਹੈ ਪੰਜਾਬ ਦਾ ਇਹ ਪੁੱਤ
ਇਸੇ ਤਰ੍ਹਾਂ ਸਾਬਕਾ ਸਪੀਕਰ ਰਾਣਾ ਕੇ. ਪੀ. ਨੇ ਵੀ ਇਸ ਮਾਮਲੇ ’ਚ ਚੱਲ ਰਹੀਆਂ ਅਟਕਲਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ’ਚ ਪਾਰਟੀ ਪੂਰੀ ਤਰ੍ਹਾਂ ਸੰਗਠਿਤ ਹੈ ਅਤੇ ਉਹ ਰਾਜਾ ਵੜਿੰਗ ਦੇ ਨਾਲ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬੀਆਂ ਲਈ ਖ਼ੁਸ਼ਖ਼ਬਰੀ, ਜਲਦ ਮਿਲਣ ਜਾ ਰਹੀ ਵੱਡੀ ਸੌਗਾਤ
NEXT STORY