ਚੰਡੀਗੜ੍ਹ (ਵੈੱਬ ਡੈਸਕ): ਗੁਰਦਾਸਪੁਰ ਤੋਂ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ 'ਡਰਾਮਾ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਡੀ. ਐੱਮ. ਖ਼ੁਦਕੁਸ਼ੀ ਮਾਮਲੇ ਵਿਚ ਭਗਵੰਤ ਮਾਨ ਤੇ 'ਆਪ' ਦੀ ਕਿਰਕਿਰੀ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਪ ਹੀ ਭਜਾ ਦਿੱਤਾ ਗਿਆ ਤੇ ਹੁਣ ਆਪ ਹੀ ਉਸ ਨੂੰ ਗ੍ਰਿਫ਼ਤਾਰ ਕਰਵਾ ਲਿਆ ਗਿਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਨੇ ਤੇ ਉਨ੍ਹਾਂ ਦੇ ਰਿਸ਼ਤੇਦਾਰ ਪਠਾਣਮਾਜਰਾ ਨੇ ਰਲ਼ ਕੇ ਪੰਜਾਬ ਨੂੰ ਨਵਾਂ ਰੰਗ ਦਿਖਾ ਦਿੱਤਾ ਹੈ।
ਰੰਧਾਵਾ ਖ਼ੁਦਕੁਸ਼ੀ ਮਾਮਲਾ : CM ਮਾਨ ਵਲੋਂ CBI ਜਾਂਚ ਤੋਂ ਇਨਕਾਰ 'ਤੇ ਬੀਬਾ ਬਾਦਲ ਨੇ ਚੁੱਕੇ ਤਿੱਖੇ ਸਵਾਲ
NEXT STORY